Home ਪੰਜਾਬ ਵੈਟਨਰੀ ਯੂਨੀਵਰਸਿਟੀ ਵੱਲੋਂ ‘ਨਸ਼ਾ ਮੁਕਤੀ ਸਿਹਤ ਯਾਤਰਾ’ ਦਾ ਆਯੋਜਨ

ਵੈਟਨਰੀ ਯੂਨੀਵਰਸਿਟੀ ਵੱਲੋਂ ‘ਨਸ਼ਾ ਮੁਕਤੀ ਸਿਹਤ ਯਾਤਰਾ’ ਦਾ ਆਯੋਜਨ

Veterinary University organizes ‘Drug De-addiction Health Journey’ to promote drug awareness and a healthier, drug-free society.

0

ਲੁਧਿਆਣਾ 05 ਅਕਤੂਬਰ 2026 (ਚੌਧਰੀ ਪ੍ਰਭਜੀਤ ਸਿੰਘ) :  ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਨੇ “ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ – 100 ਐਤਵਾਰ ਸੰਕਲਪ ਅਭਿਆਨ” ਤਹਿਤ ਇੱਕ ‘ਨਸ਼ਾ ਮੁਕਤੀ ਸਿਹਤ ਪੈਦਲ ਯਾਤਰਾ’ ਦਾ ਆਯੋਜਨ ਕੀਤਾ। ਇਹ ਉਪਰਾਲਾ ‘ਫੈਡਰੇਸ਼ਨ ਆਫ਼ ਇੰਡੀਅਨ ਚੈਂਬਰਜ਼ ਆਫ਼ ਕਾਮਰਸ ਐਂਡ ਇੰਡਸਟਰੀ’ ਦੇ ਸੱਦੇ ‘ਤੇ, ‘ਮਾਈ ਭਾਰਤ’ (MY Bharat) ਅਤੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਸਹਿਯੋਗ ਨਾਲ, ਨੌਜਵਾਨਾਂ ਨੂੰ ਇੱਕ ਸਿਹਤਮੰਦ, ਸਰਗਰਮ ਅਤੇ ਨਸ਼ਾਮੁਕਤ ਭਾਰਤ ਲਈ ਲਾਮਬੰਦ ਕਰਨ ਦੇ ਉਦੇਸ਼ ਨਾਲ ਕੀਤਾ ਗਿਆ ਸੀ। ਡਾ ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਰੀਰਕ, ਮਾਨਸਿਕ ਅਤੇ ਵਿੱਦਿਅਕ ਭਲਾਈ ਲਈ ਨਸ਼ਾ-ਮੁਕਤ ਕੈਂਪਸ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਸਿਹਤਮੰਦ ਤੇ ਨਸ਼ਾਮੁਕਤ ਭਾਰਤ ਦੇ ਸਰਗਰਮ ਰਾਜਦੂਤ ਬਣ ਕੇ ‘ਵਿਕਸਿਤ ਭਾਰਤ’ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।

ਇਸ ਜਾਗਰੂਕਤਾ ਪੈਦਲ ਯਾਤਰਾ ਵਿੱਚ ਵਿਦਿਆਰਥੀਆਂ ਸਮੇਤ ਲਗਭਗ 130 ਪ੍ਰਤੀਭਾਗੀਆ ਨੇ ਹਿੱਸਾ ਲਿਆ, ਜਿਸ ਦੀ ਸ਼ੁਰੂਆਤ ਕਾਲਜ ਆਫ਼ ਵੈਟਨਰੀ ਸਾਇੰਸ ਵਿਖੇ ਸਥਿਤ ‘1 ਪੰਜਾਬ ਰੀਮਾਉਂਟ ਐਂਡ ਵੈਟਨਰੀ ਸਕੁਐਡਰਨ ਐਨ ਸੀ ਸੀ ਯੂਨਿਟ’ ਤੋਂ ਹੋਈ। ਯੂਨੀਵਰਸਿਟੀ ਕੈਂਪਸ ਵਿੱਚੋਂ ਲੰਘਦਿਆਂ ਪ੍ਰਤੀਭਾਗੀਆ ਨੇ ਨਸ਼ਾਮੁਕਤ ਸਮਾਜ ਦਾ ਸੰਦੇਸ਼ ਦਿੱਤਾ ਅਤੇ ਆਪਣੇ ਸਾਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਕੀਤਾ। ਮੁੱਖ ਹੋਸਟਲ ਵਾਰਡਨ ਡਾ. ਨਿਤਿਨ ਦੇਵ ਸਿੰਘ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਨਸ਼ੇ ਦੀ ਲਤ ਨੂੰ ਰੋਕਣ ਵਿੱਚ ਸਰੀਰਕ ਤੰਦਰੁਸਤੀ, ਮਾਨਸਿਕ ਸਿਹਤ ਅਤੇ ਸਮੂਹਿਕ ਉਪਰਾਲਿਆਂ ਦੀ ਮਹੱਤਤਾ ‘ਤੇ ਚਾਨਣਾ ਪਾਇਆ। ਇਸ ਪ੍ਰੋਗਰਾਮ ਦਾ ਸੰਯੋਜਨ ‘ਨਸ਼ਾਮੁਕਤ ਯੂਨੀਵਰਸਿਟੀ ਕੈਂਪਸ ਲਈ ਨਸ਼ਾ-ਵਿਰੋਧੀ ਕਮੇਟੀ’ ਦੇ ਸਿਰਮੌਰ ਅਧਿਕਾਰੀ ਡਾ. ਹਰਕੀਰਤ ਸਿੰਘ ਵੱਲੋਂ ਕੀਤਾ ਗਿਆ, ਜਿਨ੍ਹਾਂ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਨਿਰੰਤਰ ਜਾਗਰੂਕਤਾ, ਰੋਕਥਾਮ ਅਤੇ ਸਰਗਰਮ ਭਾਈਚਾਰਕ ਭਾਗੀਦਾਰੀ ਪ੍ਰਤੀ ਯੂਨੀਵਰਸਿਟੀ ਦੀ ਵਚਨਬੱਧਤਾ ਨੂੰ ਦੁਹਰਾਇਆ। ਡਾ. ਜਸਪਾਲ ਸਿੰਘ ਹੁੰਦਲ, ਵਿਦਿਆਰਥੀ ਭਲਾਈ ਨਿਰਦੇਸ਼ਕ ਨੇ ਵਿਦਿਆਰਥੀਆਂ ਦੀ ਉਤਸ਼ਾਹਜਨਕ ਭਾਗੀਦਾਰੀ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀ ਭਲਾਈ ਦੇ ਡਾਇਰੈਕਟਰ ਡਾ. ਜਸਪਾਲ ਸਿੰਘ ਹੁੰਦਲ ਨੇ ਵਿਦਿਆਰਥੀਆਂ ਦੀ ਉਤਸ਼ਾਹਪੂਰਵਕ ਸ਼ਮੂਲੀਅਤ ਦੀ ਸਲਾਘਾ ਕੀਤੀ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਇੱਕ ਸਿਹਤਮੰਦ ਅਤੇ ਮਜ਼ਬੂਤ ਸਮਾਜ ਦੀ ਸਿਰਜਣਾ ਲਈ ਯੂਨੀਵਰਸਿਟੀ ਭਾਈਚਾਰੇ ਦੇ ਸਮੂਹਿਕ ਸੰਕਲਪ ਨੂੰ ਦਰਸਾਉਂਦੀ ਹੈ।

Exit mobile version