Home ਪਟਿਆਲਾ ਅਪਡੇਟ ਨਸ਼ਾ ਮੁਕਤ ਪੰਜਾਬ ਯਾਤਰਾ ਦਾ ਪਟਿਆਲਾ ਦੇਹਾਤੀ ’ਚ ਸਵਾਗਤ, ਝੋਨੇ ਦੀ ਖਰੀਦ...

ਨਸ਼ਾ ਮੁਕਤ ਪੰਜਾਬ ਯਾਤਰਾ ਦਾ ਪਟਿਆਲਾ ਦੇਹਾਤੀ ’ਚ ਸਵਾਗਤ, ਝੋਨੇ ਦੀ ਖਰੀਦ ਲਈ ₹42,786.68 ਕਰੋੜ ਦੀ CCL ਮਨਜ਼ੂਰੀ ਦਾ ਵੀ ਗੁਰਜੀਤ ਸਿੰਘ ਕੋਹਲੀ ਵੱਲੋਂ ਸਵਾਗਤ

Gurjeet Singh Kohli welcomes the Nasha Mukt Punjab Yatra and ₹42,786.68 crore CCL approval for paddy procurement.

0

ਪਟਿਆਲਾ, 29 ਸਤੰਬਰ 2026 (ਗੁਰਮੇਤ ਸਿੰਘ ਤੁੰਗ) : ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਹਲਕਾ ਪਟਿਆਲਾ ਦੇਹਾਤੀ ਪਹੁੰਚਣ ’ਤੇ ਭਾਜਪਾ ਆਗੂ ਗੁਰਜੀਤ ਸਿੰਘ ਕੋਹਲੀ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਭਾਦਸੋਂ ਰੋਡ ਵਿਖੇ ਨਿੱਘਾ ਸਵਾਗਤ ਕੀਤਾ ਗਿਆ। ਯਾਤਰਾ ਦੀ ਅਗਵਾਈ ਕਰ ਰਹੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਹਰਿਆਣਾ ਤੋਂ ਰਾਜ ਸਭਾ ਮੈਂਬਰ ਸ੍ਰੀ ਸੰਜੇ ਭਾਟੀਆ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਸ੍ਰੀ ਅਨਿਲ ਸਰੀਨ ਵੀ ਯਾਤਰਾ ਦੇ ਨਾਲ ਮੌਜੂਦ ਸਨ ਅਤੇ ਉਨ੍ਹਾਂ ਦਾ ਵੀ ਸਨਮਾਨ ਕੀਤਾ ਗਿਆ। ਇਸ ਦੌਰਾਨ ਐਡਵੋਕੇਟ ਵਿਨੋਦ ਨੱਡਾ, ਪ੍ਰੋ. ਸੁਨੀਲ ਮਹਿਤਾ, ਦਲੀਪ ਸਿੰਘ ਬੁਚੜਾ, ਜੌਨੀ ਵਾਲੀਆ, ਵਿਨੋਦ, ਯੁਗਲ ਵਾਲੀਆ, ਜਥੇਦਾਰ ਤੂਫ਼ਾਨ ਸਿੰਘ ਅਤੇ ਉਨ੍ਹਾਂ ਦੀਆਂ ਨਿਹੰਗ ਫੌਜਾਂ, ਜਥੇਦਾਰ ਹਰੀ ਸਿੰਘ ਟੌਹੜਾ ਸਮੇਤ ਵੱਡੀ ਗਿਣਤੀ ਵਿੱਚ ਸਾਥੀ ਅਤੇ ਵਰਕਰ ਹਾਜ਼ਰ ਰਹੇ। ਯਾਤਰਾ ਦੌਰਾਨ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ ਅਤੇ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ।

ਇਸੇ ਦੌਰਾਨ ਕੋਹਲੀ ਨੇ ਪੰਜਾਬ ਵਿੱਚ ਆਗਾਮੀ ਝੋਨੇ ਦੀ ਸਰਕਾਰੀ ਖਰੀਦ ਲਈ 42,786.68 ਕਰੋੜ ਦੀ ਨਕਦ ਕਰਜ਼ਾ ਹੱਦ (CCL) ਮਨਜ਼ੂਰ ਹੋਣ ਦਾ ਸਵਾਗਤ ਕਰਦਿਆਂ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਸਰਕਾਰੀ ਖਰੀਦ ਤੋਂ ਪਹਿਲਾਂ ਅਕਤੂਬਰ ਮਹੀਨੇ ਲਈ CCL ਦੀ ਮਨਜ਼ੂਰੀ ਨਾਲ ਖਰੀਦ ਲਈ ਲੋੜੀਂਦੇ ਫੰਡ ਉਪਲਬਧ ਰਹਿਣਗੇ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਸਮੇਂ ਸਿਰ ਕਰਨ ਵਿੱਚ ਮਦਦ ਮਿਲੇਗੀ।

ਪੰਜਾਬ ਲਈ ਇਸ ਸੀਜ਼ਨ ਦੌਰਾਨ 180 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਰੱਖਿਆ ਗਿਆ ਹੈ, ਜਦਕਿ ਗ੍ਰੇਡ-ਏ ਝੋਨੇ ਦਾ MSP 2,461 ਪ੍ਰਤੀ ਕੁਇੰਟਲ ਹੈ। ਕੋਹਲੀ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਦੀ ਅਨਾਜ ਸੁਰੱਖਿਆ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ ਅਤੇ CCL ਦੀ ਮਨਜ਼ੂਰੀ ਨਾਲ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਤੋਂ ਬਾਅਦ ਭੁਗਤਾਨ ਲਈ ਉਡੀਕ ਨਾ ਕਰਨੀ ਪਵੇ, ਇਸ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਮੁੱਦਾ ਪੰਜਾਬ ਅਤੇ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨਾਲ ਜੁੜਿਆ ਗੰਭੀਰ ਸਮਾਜਿਕ ਮਸਲਾ ਹੈ, ਜਿਸ ਦੇ ਹੱਲ ਲਈ ਠੋਸ ਕਦਮ ਲੋੜੀਂਦੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਹੁਣ ਸੂਬੇ ਦੀਆਂ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚਲਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

 

Exit mobile version