Homeਦੇਸ਼ਲੇਹ ਵਿੱਚ 3.5 ਤੀਬਰਤਾ ਦਾ ਭੂਚਾਲ, ਚੰਬਾ ਵਿੱਚ ਵੀ ਮਹਿਸੂਸ ਹੋਏ ਝਟਕੇ

ਲੇਹ ਵਿੱਚ 3.5 ਤੀਬਰਤਾ ਦਾ ਭੂਚਾਲ, ਚੰਬਾ ਵਿੱਚ ਵੀ ਮਹਿਸੂਸ ਹੋਏ ਝਟਕੇ

A 3.5-magnitude earthquake struck Leh at 8:25 AM, hours after a 3.0 tremor hit Himachal’s Chamba.

ਲੇਹ, 24 ਅਗਸਤ 2026 (ਰਾਜੇਸ਼ ਕੁਮਾਰ) : ਲੱਦਾਖ ਦੀ ਰਾਜਧਾਨੀ ਲੇਹ ਵਿੱਚ ਸੋਮਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (NCS) ਮੁਤਾਬਕ ਭੂਚਾਲ ਦੀ ਤੀਬਰਤਾ 3.5 ਮਾਪੀ ਗਈ। NCS ਅਨੁਸਾਰ ਭੂਚਾਲ ਸਵੇਰੇ 8:25 ਵਜੇ ਆਇਆ ਅਤੇ ਇਸ ਦਾ ਕੇਂਦਰ ਜ਼ਮੀਨ ਤੋਂ ਲਗਭਗ 120 ਕਿਲੋਮੀਟਰ ਦੀ ਡੂੰਘਾਈ ’ਤੇ ਸੀ। ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਜਾਣਕਾਰੀ ਸਾਹਮਣੇ ਨਹੀਂ ਆਈ। ਇਸ ਤੋਂ ਕੁਝ ਘੰਟੇ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਵੀ 3.0 ਤੀਬਰਤਾ ਦਾ ਭੂਚਾਲ ਆਇਆ। NCS ਮੁਤਾਬਕ ਇਹ ਝਟਕੇ ਸਵੇਰੇ 3:40 ਵਜੇ ਲੱਗੇ ਅਤੇ ਭੂਚਾਲ ਦੀ ਡੂੰਘਾਈ 8 ਕਿਲੋਮੀਟਰ ਦਰਜ ਕੀਤੀ ਗਈ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਵੀ ਲੇਹ ਖੇਤਰ ਵਿੱਚ 4.6 ਤੀਬਰਤਾ ਦਾ ਭੂਚਾਲ ਆਇਆ ਸੀ। ਇਸ ਦੀ ਡੂੰਘਾਈ 150 ਕਿਲੋਮੀਟਰ ਦਰਜ ਕੀਤੀ ਗਈ ਸੀ। ਲਗਾਤਾਰ ਭੂਚਾਲ ਦੇ ਝਟਕਿਆਂ ਕਾਰਨ ਖੇਤਰ ਵਿੱਚ ਲੋਕਾਂ ਦੀ ਚਿੰਤਾ ਵਧੀ ਹੈ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments