ਦੇਸ਼ ਮਹਾਰਾਸ਼ਟਰ ‘ਚ ਭੂਚਾਲ ਦੇ ਝਟਕੇ ਮਹਿਸੂਸ By Harshpreet Kaur - July 30, 2026 0 FacebookXPinterestWhatsApp ਨਾਸ਼ਿਕ, 30 ਜੁਲਾਈ 2026 (ਮਨੋਜ ਵਰਮਾ) : ਮਹਾਰਾਸ਼ਟਰ ਦੇ ਨਾਸ਼ਿਕ ਖੇਤਰ ਵਿੱਚ ਵੀਰਵਾਰ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (ਐਨਸੀਐਸ) ਦੇ ਅਨੁਸਾਰ ਭੂਚਾਲ ਦੀ ਤੀਬਰਤਾ ਰਿਕਟਰ ਸਕੇਲ ‘ਤੇ 3.8 ਦਰਜ ਕੀਤੀ ਗਈ। ਅਧਿਕਾਰੀਆਂ ਮੁਤਾਬਕ ਭੂਚਾਲ ਸਵੇਰੇ ਕਰੀਬ 2:37 ਵਜੇ ਆਇਆ। ਇਸ ਦਾ ਕੇਂਦਰ ਨਾਸ਼ਿਕ ਦੇ ਨੇੜਲੇ ਖੇਤਰ ਵਿੱਚ ਸਥਿਤ ਸੀ ਅਤੇ ਇਸ ਦੀ ਗਹਿਰਾਈ ਧਰਤੀ ਦੇ ਅੰਦਰ ਲਗਭਗ 5 ਕਿਲੋਮੀਟਰ ਦਰਜ ਕੀਤੀ ਗਈ। ਘੱਟ ਗਹਿਰਾਈ ਕਾਰਨ ਕੁਝ ਇਲਾਕਿਆਂ ਵਿੱਚ ਝਟਕੇ ਸਪੱਸ਼ਟ ਤੌਰ ‘ਤੇ ਮਹਿਸੂਸ ਕੀਤੇ ਗਏ। ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ। ਸਥਾਨਕ ਪ੍ਰਸ਼ਾਸਨ ਹਾਲਾਤਾਂ ‘ਤੇ ਨਜ਼ਰ ਰੱਖ ਰਿਹਾ ਹੈ ਅਤੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ। ਭੂਚਾਲ ਵਿਗਿਆਨੀਆਂ ਦਾ ਕਹਿਣਾ ਹੈ ਕਿ ਘੱਟ ਗਹਿਰਾਈ ਵਾਲੇ ਭੂਚਾਲਾਂ ਦੇ ਝਟਕੇ ਜ਼ਿਆਦਾ ਮਹਿਸੂਸ ਹੋ ਸਕਦੇ ਹਨ, ਹਾਲਾਂਕਿ ਇਸ ਤੀਬਰਤਾ ਦੇ ਭੂਚਾਲ ਆਮ ਤੌਰ ‘ਤੇ ਵੱਡੇ ਨੁਕਸਾਨ ਦਾ ਕਾਰਨ ਨਹੀਂ ਬਣਦੇ। ਫਿਰ ਵੀ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਭੂਚਾਲ ਸੁਰੱਖਿਆ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ।