Home ਪੰਜਾਬ ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਮਨਾਇਆ

ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਮਨਾਇਆ

ECCE Day was observed at Anganwadi centres to promote early childhood care, education and holistic development of children.

0
ਸੰਗਰੂਰ, 22 ਅਗਸਤ, 2026 (ਛਤਰਪਾਲ ਸਿੰਘ) :  ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਗਰੂਰ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਮਹੀਨਾਵਾਰ ਅਰਲੀ ਚਾਇਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ.) ਦਿਵਸ ਮਨਾਇਆ ਗਿਆ। ਇਸ ਮਹੀਨੇ ਦੀ ਥੀਮ “ਬੱਚੇ ਦੀ ਖੁਸ਼ੀ ਦੀ ਭਾਵਨਾ ਨੂੰ ਸਮਝਣਾ ਤੇ ਪਹਿਚਾਣਨਾ” ਰਹੀ। ਇਸ ਤਹਿਤ 0 ਤੋਂ 6 ਸਾਲ ਤੱਕ ਦੇ ਬੱਚਿਆਂ ਲਈ ਉਨ੍ਹਾਂ ਦੇ ਮਾਨਸਿਕ, ਸਰੀਰਕ, ਸਮਾਜਿਕ ਅਤੇ ਭਾਵਨਾਤਮਕ ਵਿਕਾਸ ਨਾਲ ਸਬੰਧਤ ਵੱਖ-ਵੱਖ ਰੌਚਕ ਅਤੇ ਸਿੱਖਣਯੋਗ ਗਤੀਵਿਧੀਆਂ ਕਰਵਾਈਆਂ ਗਈਆਂ।
ਇਸ ਮੌਕੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਬੱਚਿਆਂ ਨੂੰ ਖੁਸ਼ੀ ਦੀ ਭਾਵਨਾ ਨੂੰ ਸਮਝਣ ਅਤੇ ਪਹਿਚਾਨਣ ਸਬੰਧੀ ਗਤੀਵਿਧੀਆਂ ਕਰਵਾਈਆਂ ਗਈਆਂ। ਬੱਚਿਆਂ ਨੂੰ ਵੱਖ-ਵੱਖ ਤਸਵੀਰਾਂ, ਖੇਡਾਂ ਅਤੇ ਗਤੀਵਿਧੀਆਂ ਰਾਹੀਂ ਖੁਸ਼ੀ ਦੇ ਪ੍ਰਗਟਾਵੇ ਨੂੰ ਪਹਿਚਾਣਨ ਅਤੇ ਆਪਣੀ ਖੁਸ਼ੀ ਨੂੰ ਸਾਂਝਾ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਬੱਚਿਆਂ ਨੇ ਇਨ੍ਹਾਂ ਗਤੀਵਿਧੀਆਂ ਵਿੱਚ ਬੜੀ ਰੁਚੀ ਅਤੇ ਉਤਸ਼ਾਹ ਨਾਲ ਭਾਗ ਲਿਆ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਪ੍ਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਈ.ਸੀ.ਸੀ.ਈ. ਦਿਵਸ ਮਨਾਉਣ ਦਾ ਮੁੱਖ ਉਦੇਸ਼ ਬੱਚਿਆਂ ਦੀਆਂ ਸ਼ੁਰੂਆਤੀ ਸਿੱਖਣ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਭਾਵਨਾਤਮਕ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ।
ਇਸ ਮੌਕੇ ਮਾਪਿਆਂ ਨੂੰ ਬੱਚਿਆਂ ਦੀ ਸਿਹਤ, ਪੋਸ਼ਣ, ਸਫ਼ਾਈ ਅਤੇ ਟੀਕਾਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝਣ ਅਤੇ ਉਨ੍ਹਾਂ ਨਾਲ ਪਿਆਰ ਤੇ ਸਨੇਹ ਨਾਲ ਪੇਸ਼ ਆਉਣ ਸਬੰਧੀ ਵੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ ਅਤੇ ਖੇਡ-ਅਧਾਰਿਤ ਸਿੱਖਣ ਨੂੰ ਹੋਰ ਵਧਾਵਾ ਦਿੱਤਾ ਗਿਆ। ਬੱਚਿਆਂ ਦੇ ਮਾਪਿਆਂ ਵੱਲੋਂ ਵੀ ਇਨ੍ਹਾਂ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ ਗਿਆ।

Exit mobile version