ਫ਼ਤਹਿਗੜ੍ਹ ਸਾਹਿਬ, 04 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਦੇ ਸਮਾਜ ਵਿਗਿਆਨ ਵਿਭਾਗ ਵੱਲੋਂ ਓਮੈਕਸ ਮਾਲ, ਪਟਿਆਲਾ ਵਿਖੇ ਲੱਗੇ ਪੁਸਤਕ ਮੇਲੇ ਦਾ ਵਿਦਿਅਕ ਦੌਰਾ ਕਰਵਾਇਆ ਗਿਆ। ਇਸ ਵਿੱਚ ਐੱਮ.ਏ. ਦੇ ਲਗਭਗ 25 ਵਿਦਿਆਰਥੀਆਂ ਨੇ ਭਾਗ ਲਿਆ। ਇਸ ਉਪਰਾਲੇ ਦਾ ਉਦੇਸ਼ ਵਿਦਿਆਰਥੀਆਂ ਵਿੱਚ ਪੁਸਤਕਾਂ ਪੜ੍ਹਨ ਦੀ ਰੁਚੀ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਪਾਠਕ੍ਰਮ ਤੋਂ ਇਲਾਵਾ ਵੱਖ-ਵੱਖ ਵਿਸ਼ਿਆਂ ਦੇ ਸਾਹਿਤ ਨਾਲ ਜਾਣੂ ਕਰਵਾਉਣਾ ਸੀ। ਇਸ ਦੌਰੇ ਦੀ ਦੇਖ-ਰੇਖ ਵਿਭਾਗ ਮੁਖੀ ਡਾ. ਨਵ ਸ਼ਗਨ ਦੀਪ ਕੌਰ ਨੇ ਕੀਤੀ ਅਤੇ ਸਹਾਇਕ ਪ੍ਰੋਫੈਸਰ ਸ. ਲਵਪ੍ਰੀਤ ਸਿੰਘ ਵੀ ਵਿਦਿਆਰਥੀਆਂ ਦੇ ਨਾਲ ਸਨ। ਵਿਦਿਆਰਥੀਆਂ ਨੇ ਸਮਾਜਿਕ ਸਿਧਾਂਤਾਂ, ਖੋਜ, ਸਮਾਜਿਕ ਸਮੱਸਿਆਵਾਂ ਅਤੇ ਵਾਤਾਵਰਣ ਨਾਲ ਸਬੰਧਤ ਪੁਸਤਕਾਂ ਵਿੱਚ ਦਿਲਚਸਪੀ ਦਿਖਾਈ। ਇਸ ਮੌਕੇ ਵਿਦਿਆਰਥੀਆਂ ਨੇ ਕਾਲੀ ਮਾਤਾ ਮੰਦਰ ਅਤੇ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ, ਪਟਿਆਲਾ ਵਿਖੇ ਵੀ ਮੱਥਾ ਟੇਕਿਆ। ਇਹ ਦੌਰਾ ਵਿਦਿਆਰਥੀਆਂ ਲਈ ਗਿਆਨ ਦੇ ਨਾਲ-ਨਾਲ ਸੱਭਿਆਚਾਰਕ ਜਾਣਕਾਰੀ ਪ੍ਰਾਪਤ ਕਰਨ ਦਾ ਸਾਰਥਕ ਮੌਕਾ ਸਾਬਤ ਹੋਇਆ।






