Homeਪਟਿਆਲਾ ਅਪਡੇਟਐਸ.ਡੀ.ਐਸ.ਈ. ਸੀਨੀਅਰ ਸੈਕੰਡਰੀ ਸਕੂਲ ਦੀ ਐਲੂਮਨੀ ਐਸੋਸੀਏਸ਼ਨ ਦੀ ਮੀਟਿੰਗ ’ਚ ਨਵੀਂ ਕਾਰਜਕਾਰਨੀ...

ਐਸ.ਡੀ.ਐਸ.ਈ. ਸੀਨੀਅਰ ਸੈਕੰਡਰੀ ਸਕੂਲ ਦੀ ਐਲੂਮਨੀ ਐਸੋਸੀਏਸ਼ਨ ਦੀ ਮੀਟਿੰਗ ’ਚ ਨਵੀਂ ਕਾਰਜਕਾਰਨੀ ਦੀ ਚੋਣ

SDSE Senior Secondary School, Patiala, holds an alumni association meeting with around 90 former students, elects a new executive committee and discusses school development, student mentorship and membership expansion.

ਪਟਿਆਲਾ, 27 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ): ਐਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਮੋਹਨ ਗੁਪਤਾ ਦੀ ਅਗਵਾਈ ਹੇਠ ਐਸ.ਡੀ.ਐਸ.ਈ. ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਵਿਖੇ ਐਸੋਸੀਏਸ਼ਨ ਦੀ ਜਨਰਲ ਹਾਊਸ ਮੀਟਿੰਗ ਕਰਵਾਈ ਗਈ, ਜਿਸ ਵਿੱਚ ਲਗਭਗ 90 ਸਾਬਕਾ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਅਤੇ ਨਵੀਂ ਕਾਰਜਕਾਰਨੀ ਦੀ ਚੋਣ ਕੀਤੀ ਗਈ। ਸਕੂਲ ਪਹੁੰਚੇ ਮਹਿਮਾਨਾਂ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ।

ਮੀਟਿੰਗ ਦੌਰਾਨ ਡਾ. ਵੀ.ਕੇ. ਗੁਪਤਾ, ਪ੍ਰਮੋਦ ਸ਼ਰਮਾ, ਕ੍ਰਿਸ਼ਨ ਚੰਦ ਬੁੱਧੂ, ਸਾਬਕਾ ਪ੍ਰਿੰਸੀਪਲ ਵੀ.ਕੇ. ਮੋਦੀ, ਐਮ.ਐਮ. ਸਿਆਲ, ਲਾਲ ਚੰਦ ਜਿੰਦਲ, ਅਨਿਲ ਗੁਪਤਾ, ਤ੍ਰਿਲੋਕ ਜੈਨ ਅਤੇ ਬਰਜਿੰਦਰ ਬੜ੍ਹੀ ਸਮੇਤ ਹੋਰ ਸਾਬਕਾ ਵਿਦਿਆਰਥੀਆਂ ਨੇ ਆਪਣੇ ਸੁਝਾਅ ਪੇਸ਼ ਕੀਤੇ ਅਤੇ ਸਕੂਲ ਦੀ ਤਰੱਕੀ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਐਸੋਸੀਏਸ਼ਨ ਦੇ ਜਨਰਲ ਸਕੱਤਰ ਦਵਿੰਦਰ ਕੁਮਾਰ ਜੈਨ ਨੇ ਮੰਚ ਸਕੱਤਰ ਦੀ ਭੂਮਿਕਾ ਨਿਭਾਉਂਦਿਆਂ ਸਮਾਗਮ ਦਾ ਸੰਚਾਲਨ ਕੀਤਾ। ਉਨ੍ਹਾਂ ਨੇ ਸਾਬਕਾ ਵਿਦਿਆਰਥੀਆਂ ਦੇ ਇਕੱਠ ਦੇ ਮਹੱਤਵ ਨੂੰ ਕਵਿਤਾਵਾਂ ਅਤੇ ਸ਼ਾਇਰੀ ਰਾਹੀਂ ਵੀ ਬਿਆਨ ਕੀਤਾ। ਪ੍ਰਧਾਨ ਵਿਜੇ ਮੋਹਨ ਗੁਪਤਾ ਨੇ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੀ ਸ਼ਤਾਬਦੀ ਸਮਾਰੋਹ ਵਿੱਚ ਐਸੋਸੀਏਸ਼ਨ ਨੇ ਸਹਿਯੋਗ ਦਿੱਤਾ ਅਤੇ ਸਕੂਲ ਨੂੰ ਪੱਖੇ ਵੀ ਭੇਟ ਕੀਤੇ।

ਐਸੋਸੀਏਸ਼ਨ ਦੇ ਮੁੱਖ ਕੋਆਰਡੀਨੇਟਰ ਐਨ.ਕੇ. ਜੈਨ ਨੇ ਮੀਟਿੰਗ ਦੀ ਕਾਰਵਾਈ ਅਤੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਸਾਬਕਾ ਵਿਦਿਆਰਥੀ ਕਿਸੇ ਵੀ ਸੰਸਥਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਸਾਬਕਾ ਵਿਦਿਆਰਥੀ ਸਕੂਲ ਦੇ ਵਿਕਾਸ ਵਿੱਚ ਸਰਗਰਮ ਯੋਗਦਾਨ ਪਾਉਣ ਅਤੇ ਮੌਜੂਦਾ ਵਿਦਿਆਰਥੀਆਂ ਨੂੰ ਕਰੀਅਰ ਗਾਈਡੈਂਸ ਤੇ ਮੈਂਟਰਸ਼ਿਪ ਰਾਹੀਂ ਸੇਧ ਦੇਣ। ਮੀਟਿੰਗ ਵਿੱਚ ਐਸੋਸੀਏਸ਼ਨ ਦਾ ਘੇਰਾ ਵਧਾਉਣ, ਨਵੇਂ ਮੈਂਬਰਾਂ ਨੂੰ ਜੋੜਨ ਲਈ ਮੈਂਬਰਸ਼ਿਪ ਮੁਹਿੰਮ ਚਲਾਉਣ ਅਤੇ ਸਕੂਲ ਦੇ ਵਿਕਾਸ ਵਿੱਚ ਸਾਬਕਾ ਵਿਦਿਆਰਥੀਆਂ ਦੀ ਭਾਗੀਦਾਰੀ ਵਧਾਉਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਰਿਪੁਦਮਨ ਸਿੰਘ ਨੇ ਸਮੂਹ ਮਹਿਮਾਨਾਂ, ਸਾਬਕਾ ਵਿਦਿਆਰਥੀਆਂ ਅਤੇ ਸਟਾਫ਼ ਦਾ ਧੰਨਵਾਦ ਕੀਤਾ ਅਤੇ ਸਾਰਿਆਂ ਨੂੰ ਭੋਜਨ ਲਈ ਸੱਦਾ ਦਿੱਤਾ।

 

RELATED ARTICLES
- Advertisment -
Google search engine
Google search engine
Google search engine

Most Popular

Recent Comments