Homeਪੰਜਾਬਚੋਣਾਂ ਦੀਆਂ ਤਿਆਰੀਆਂ: ਗਣਨਾ ਫਾਰਮ ਭਰਨ ਤੇ ਜਮ੍ਹਾਂ ਕਰਵਾਉਣ ਲਈ ਜ਼ਿਲ੍ਹੇ ਦੇ...

ਚੋਣਾਂ ਦੀਆਂ ਤਿਆਰੀਆਂ: ਗਣਨਾ ਫਾਰਮ ਭਰਨ ਤੇ ਜਮ੍ਹਾਂ ਕਰਵਾਉਣ ਲਈ ਜ਼ਿਲ੍ਹੇ ਦੇ ਪੋਲਿੰਗ ਬੂਥਾਂ ’ਤੇ ਲੱਗੇ ਐੱਸ.ਆਈ.ਆਰ. (SVEEP) ਵਿਸ਼ੇਸ਼ ਕੈਂਪ

Special SVEEP camps were held across polling booths in the district to help voters fill, verify and submit enumeration forms as part of the election roll revision process.

ਸੰਗਰੂਰ, 11 ਜੁਲਾਈ(ਛਤਰਪਾਲ ਸਿੰਘ):ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਦੋ ਦਿਨਾਂ ਵਿਸ਼ੇਸ਼ ਕੈਂਪਾਂ ਦੀ ਸ਼ੁਰੂਆਤ ਹੋਈ। ਇਨ੍ਹਾਂ ਕੈਂਪਾਂ ਦਾ ਮਕਸਦ ਯੋਗ ਵੋਟਰਾਂ ਦੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਸੁਵਿਧਾਜਨਕ ਬਣਾਉਣਾ ਹੈ।

ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਕੁਰ ਮਹਿੰਦਰੂ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਬੀਐਲਓਜ਼ ਪੂਰੀ ਤਨਦੇਹੀ ਨਾਲ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ ਅਤੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਐਤਵਾਰ ਨੂੰ ਵੀ ਜ਼ਿਲ੍ਹੇ ਵਿਸ਼ੇਸ਼ ਕੈਂਪਾਂ ਦੌਰਾਨ ਸਾਰੇ ਨਿਰਧਾਰਤ ਪੋਲਿੰਗ ਬੂਥਾਂ ’ਤੇ ਬੀਐਲਓ ਮੌਜੂਦ ਰਹਿਣਗੇ, ਤਾਂ ਜੋ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਵੋਟਰ ਕਿਸੇ ਕਾਰਨ ਕਰਕੇ ਹਾਲੇ ਤੱਕ ਆਪਣੇ ਗਣਨਾ ਫਾਰਮ ਨਹੀਂ ਭਰ ਸਕੇ ਜਾਂ ਜਮ੍ਹਾਂ ਨਹੀਂ ਕਰਵਾ ਸਕੇ, ਉਹ 12 ਜੁਲਾਈ (ਐਤਵਾਰ) ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਵੋਟਰ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਜਾ ਕੇ ਗਣਨਾ ਫਾਰਮ ਭਰ ਅਤੇ ਜਮ੍ਹਾਂ ਕਰਵਾ ਸਕਦੇ ਹਨ।

ਏਡੀਸੀ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਵੋਟਰ ਨੇ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ ਤਾਂ ਉਹ ਆਪਣੇ ਸਬੰਧਤ ਬੂਥ ਲੈਵਲ ਅਫ਼ਸਰ (ਬੀਐਲਓ) ਨਾਲ ਤੁਰੰਤ ਸੰਪਰਕ ਕਰਨ ਜਾਂ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਪਹੁੰਚ ਕੇ ਇਸ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਨ, ਤਾਂ ਜੋ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ।

RELATED ARTICLES
- Advertisment -
Google search engine
Google search engine
Google search engine

Most Popular

Recent Comments