Home ਪਟਿਆਲਾ ਅਪਡੇਟ ਬਿਜਲੀ ਨਿਗਮ ਦੇ ਸੀਐਮਡੀ ਹੋਏ ਪੱਤਰਕਾਰਾਂ ਦੇ ਰੂਬਰੂ, ਕੀਤੀ ਪ੍ਰੈਸ ਮਿਲਣੀ

ਬਿਜਲੀ ਨਿਗਮ ਦੇ ਸੀਐਮਡੀ ਹੋਏ ਪੱਤਰਕਾਰਾਂ ਦੇ ਰੂਬਰੂ, ਕੀਤੀ ਪ੍ਰੈਸ ਮਿਲਣੀ

Electricity Corporation CMD Holds Press Meet and Interacts with Journalists

0

ਮੀਡੀਆ ਲੋਕਤੰਤਰ ਦਾ ਮਜ਼ਬੂਤ ਥੰਮ੍ਹ, ਲੋਕਾਂ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ: ਸੀਐਮਡੀ ਗੁਰਕਿਰਤ  ਕਿਰਪਾਲ ਸਿੰਘ

ਲੋਕ ਸੰਪਰਕ ਵਿਭਾਗ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਿਡ

ਪਟਿਆਲਾ 7 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ ) : ਬਿਜਲੀ ਨਿਗਮ ਦੇ ਸੀਐਮਡੀ ਆਈਏਐਸ ਗੁਰਕਿਰਤ ਕਿਰਪਾਲ ਸਿੰਘ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਸਮੂਹ ਮੀਡੀਆ ਕਰਮੀਆਂ ਨਾਲ ਵਿਸ਼ੇਸ਼ ਮੁਲਾਕਾਤ ਕਰਦਿਆਂ ਕਿਹਾ ਕਿ ਮੀਡੀਆ ਲੋਕਤੰਤਰ ਦਾ ਇੱਕ ਮਜ਼ਬੂਤ ਥੰਮ੍ਹ ਹੈ ਅਤੇ ਪੱਤਰਕਾਰ ਆਪਣੀ ਮਿਹਨਤ ਤੇ ਜ਼ਿੰਮੇਵਾਰੀ ਨਾਲ ਲੋਕਾਂ ਦੀ ਆਵਾਜ਼ ਨੂੰ ਸਬੰਧਤ ਅਦਾਰਿਆਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਅੱਜ ਬਿਜਲੀ ਨਿਗਮ ਦੇ ਮੁਖ ਦਫ਼ਤਰ ਪਟਿਆਲਾ ਵਿਖੇ ਹੋਈ ਪ੍ਰੈਸ ਮਿਲਣੀ ਵਿੱਚ ਵੱਖ-ਵੱਖ ਅਖਬਾਰਾਂ, ਪ੍ਰਿੰਟ ਮੀਡੀਆ ਅਤੇ ਨਿਊਜ਼ ਚੈਨਲਾਂ ਨਾਲ ਸਬੰਧਤ ਜ਼ਿਲ੍ਹਾ ਇੰਚਾਰਜਾਂ, ਸੀਨੀਅਰ ਪੱਤਰਕਾਰਾਂ ਅਤੇ ਮੀਡੀਆ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਪੱਤਰਕਾਰਾਂ ਵੱਲੋਂ ਵੱਖ ਵੱਖ ਇਲਾਕਿਆਂ ਵਿੱਚ ਬਿਜਲੀ ਖਪਤਕਾਰਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਬਿਜਲੀ ਸੇਵਾਵਾਂ ਨਾਲ ਸਬੰਧਤ ਮੁੱਦੇ ਸੀਐਮਡੀ ਦੇ ਧਿਆਨ ਵਿੱਚ ਲਿਆਂਦੇ ਗਏ। ਮੀਡੀਆ ਨੁਮਾਇੰਦਿਆਂ ਨੇ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਪੱਤਰਕਾਰਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਸੀਐਮਡੀ ਗੁਰਕਿਰਤ ਕਿਰਪਾਲ ਸਿੰਘ ਨੇ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਬਿਜਲੀ ਨਿਗਮ ਦੀ ਪਹਿਲੀ ਤਰਜੀਹ ਹੈ।

ਸੀਐਮਡੀ ਨੇ ਕਿਹਾ ਕਿ ਬਿਜਲੀ ਨਿਗਮ ਲਈ ਹਰ ਖਪਤਕਾਰ ਮਹੱਤਵਪੂਰਨ ਹੈ ਅਤੇ ਮੀਡੀਆ ਵੀ ਨਿਗਮ ਦਾ ਇੱਕ ਅਹਿਮ ਸਾਥੀ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਵੱਲੋਂ ਲੋਕ ਹਿੱਤ ਵਿੱਚ ਉਠਾਏ ਜਾਣ ਵਾਲੇ ਮੁੱਦੇ ਨਿਗਮ ਲਈ ਫੀਡਬੈਕ ਦਾ ਕੰਮ ਕਰਦੇ ਹਨ, ਜਿਸ ਨਾਲ ਜ਼ਮੀਨੀ ਪੱਧਰ ’ਤੇ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬਿਜਲੀ ਨਿਗਮ ਵੱਲੋਂ ਖਪਤਕਾਰਾਂ ਨੂੰ ਬਿਹਤਰ, ਸੁਚਾਰੂ ਅਤੇ ਭਰੋਸੇਮੰਦ ਬਿਜਲੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੀਡੀਆ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸਬੰਧੀ ਧਿਆਨ ਵਿੱਚ ਲਿਆਂਦੇ ਜਾਣ ਵਾਲੇ ਮਾਮਲਿਆਂ ਨੂੰ ਵੀ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਭਵਿੱਖ ਵਿੱਚ ਕਿਸੇ ਵੀ ਪੱਧਰ ’ਤੇ ਕਮੀ ਨਾ ਰਹਿਣ ਦੇਣ ਲਈ ਯਤਨ ਕੀਤੇ ਜਾਣਗੇ।

ਡੱਬੀ – ਮੀਡੀਆ ਅਤੇ ਬਿਜਲੀ ਨਿਗਮ ਵਿਚਕਾਰ ਬਿਹਤਰ ਤਾਲਮੇਲ ’ਤੇ ਜ਼ੋਰ

ਸੀਐਮਡੀ ਗੁਰਕਿਰਤ ਕਿਰਪਾਲ ਸਿੰਘ ਨੇ ਕਿਹਾ ਕਿ ਲੋਕਤੰਤਰ ਵਿੱਚ ਮੀਡੀਆ ਦੀ ਭੂਮਿਕਾ ਸਿਰਫ਼ ਖ਼ਬਰਾਂ ਪਹੁੰਚਾਉਣ ਤੱਕ ਸੀਮਤ ਨਹੀਂ, ਸਗੋਂ ਇਹ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਬੰਧਤ ਵਿਭਾਗਾਂ ਤੱਕ ਪਹੁੰਚਾਉਣ ਦਾ ਵੀ ਮਹੱਤਵਪੂਰਨ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਬਿਜਲੀ ਨਿਗਮ ਅਤੇ ਮੀਡੀਆ ਵਿਚਕਾਰ ਬਿਹਤਰ ਤਾਲਮੇਲ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੋਰ ਤੇਜ਼ੀ ਨਾਲ ਹੱਲ ਕਰਨ ਵਿੱਚ ਸਹਾਇਤਾ ਮਿਲੇਗੀ। ਅੰਤ ਵਿਚ ਸੀਐਮਡੀ ਵਲੋਂ ਸਮੂਹ ਆਏ ਪੱਤਰਕਾਰਾਂ ਦਾ ਧੰਨਵਾਦ ਕਰਦਿਆਂ ਉਹਨਾਂ ਨਾਲ ਸਿੱਧਾ ਤਾਲਮੇਲ ਕਰਕੇ ਆ ਰਹੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਉਣ ਲਈ ਵੀ ਕਿਹਾ।

Exit mobile version