Home ਪੰਜਾਬ ਯੋਗ ਨਾਗਰਿਕ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ: ਕਾਰਤਿਕ ਸਿੰਗਲਾ

ਯੋਗ ਨਾਗਰਿਕ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ: ਕਾਰਤਿਕ ਸਿੰਗਲਾ

Kartik Singla appeals to all eligible citizens to ensure their names are included in the electoral roll and exercise their voting rights.

0
ਅਮਲੋਹ/ਮੰਡੀ ਗੋਬਿੰਦਗੜ੍ਹ/ਫ਼ਤਹਿਗੜ੍ਹ ਸਾਹਿਬ, 22 ਅਗਸਤ, 2026 (ਛਤਰਪਾਲ ਸਿੰਘ) : ਜ਼ਿਲ੍ਹੇ ਵਿੱਚ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਅਤੇ ਵੋਟਰ ਸੂਚੀ ਨਾਲ ਸਬੰਧਤ ਜ਼ਰੂਰੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੇਰਾ ਯੁਵਾ ਭਾਰਤ ਫ਼ਤਹਿਗੜ੍ਹ ਸਾਹਿਬ ਵੱਲੋਂ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਹ ਜਾਣਕਾਰੀ ਜ਼ਿਲ੍ਹਾ ਯੂਥ ਅਫਸਰ ਕਾਰਤਿਕ ਸਿੰਗਲਾ ਨੇ ਦਿੱਤੀ।
ਜ਼ਿਲ੍ਹਾ ਯੂਥ ਅਫਸਰ ਨੇ ਦੱਸਿਆ ਸੈਮੀਨਾਰ ਦੌਰਾਨ ਨੌਜਵਾਨਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵੋਟਰ ਸੂਚੀ ਦੀ ਮਹੱਤਤਾ, ਵੋਟ ਪਾਉਣ ਦੇ ਅਧਿਕਾਰ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਵੋਟ ਦੀ ਅਹਿਮ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਓਹਨਾਂ ਦੱਸਿਆ ਕਿ ਹਰੇਕ ਯੋਗ ਨਾਗਰਿਕ ਨੂੰ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਵੋਟਰ ਸੂਚੀ ਵਿੱਚ ਕਿਸੇ ਵੀ ਤਰ੍ਹਾਂ ਦੀ ਗਲਤੀ ਪਾਈ ਜਾਂਦੀ ਹੈ ਤਾਂ ਸਮੇਂ ਸਿਰ ਉਸ ਵਿੱਚ ਲੋੜੀਂਦੀ ਸੋਧ ਕਰਵਾਈ ਜਾਵੇ। ਇਸ ਤੋਂ ਇਲਾਵਾ ਵੋਟਰ ਸੂਚੀ ਨਾਲ ਸਬੰਧਤ ਹੋਰ ਜ਼ਰੂਰੀ ਪ੍ਰਕਿਰਿਆਵਾਂ ਵੀ ਨਿਰਧਾਰਤ ਸਮੇਂ ਅੰਦਰ ਪੂਰੀਆਂ ਕਰਨੀਆਂ ਚਾਹੀਦੀਆਂ ਹਨ।
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਦੇ ਨਾਲ-ਨਾਲ ਆਪਣੇ ਪਰਿਵਾਰਕ ਮੈਂਬਰਾਂ ਅਤੇ ਆਸ-ਪਾਸ ਦੇ ਲੋਕਾਂ ਨੂੰ ਵੀ ਵੋਟਰ ਬਣਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਜਾਗਰੂਕ ਵੋਟਰ ਹੀ ਮਜ਼ਬੂਤ ਲੋਕਤੰਤਰ ਦੀ ਨੀਂਹ ਹੁੰਦੇ ਹਨ ਅਤੇ ਹਰ ਯੋਗ ਨਾਗਰਿਕ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।

Exit mobile version