Home ਪਟਿਆਲਾ ਅਪਡੇਟ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਗੇਟ ‘ਤੇ ਮੁਲਾਜ਼ਮਾਂ ਦਾ ਧਰਨਾ, ਤਨਖਾਹਾਂ ਵਿੱਚ...

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਗੇਟ ‘ਤੇ ਮੁਲਾਜ਼ਮਾਂ ਦਾ ਧਰਨਾ, ਤਨਖਾਹਾਂ ਵਿੱਚ ਦੇਰੀ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

The employees say that they are not being paid their salaries on time, due to which they are facing financial difficulties.

0

ਪਟਿਆਲਾ, 24 ਜੂਨ: (ਬਲਜੀਤ ਸਰਨਾ) ਪਟਿਆਲਾ ਸਥਿਤ Punjabi University ਦੇ ਬਾਹਰ ਅੱਜ ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ ਸ਼ੁਰੂ ਕਰ ਦਿੱਤਾ ਗਿਆ। ਮੁਲਾਜ਼ਮਾਂ ਨੇ ਯੂਨੀਵਰਸਿਟੀ ਦੇ ਮੁੱਖ ਗੇਟ ਨੂੰ ਬੰਦ ਕਰਕੇ ਧਰਨਾ ਲਗਾਇਆ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਧਰਨੇ ‘ਤੇ ਬੈਠੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ, ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮਸਲੇ ਸਬੰਧੀ ਉਹ ਕਈ ਵਾਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਾਲ ਵੀ ਮੁਲਾਕਾਤ ਕਰ ਚੁੱਕੇ ਹਨ, ਪਰ ਹੁਣ ਤੱਕ ਕੋਈ ਢੁੱਕਵਾਂ ਹੱਲ ਨਹੀਂ ਨਿਕਲਿਆ।

ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਦੀ ਅਣਦੇਖੀ ਕਾਰਨ ਉਹ ਤਪਦੀ ਦੁਪਹਿਰ ਵਿੱਚ ਧਰਨਾ ਦੇਣ ਲਈ ਮਜਬੂਰ ਹੋਏ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਬਕਾਇਆ ਜਾਂ ਦੇਰੀ ਨਾਲ ਮਿਲ ਰਹੀਆਂ ਤਨਖਾਹਾਂ ਦਾ ਮਸਲਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਮੁਲਾਜ਼ਮ ਜਥੇਬੰਦੀਆਂ ਨੇ ਸਪੱਸ਼ਟ ਕੀਤਾ ਕਿ ਲੋੜ ਪੈਣ ‘ਤੇ ਸੜਕਾਂ ਜਾਮ ਕਰਕੇ ਚੱਕਾ ਜਾਮ ਅੰਦੋਲਨ ਵੀ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਯੂਨੀਵਰਸਿਟੀ ਪ੍ਰਸ਼ਾਸਨ ਦੀ ਹੋਵੇਗੀ।

ਧਰਨੇ ਕਾਰਨ ਯੂਨੀਵਰਸਿਟੀ ਦੇ ਮੁੱਖ ਗੇਟ ‘ਤੇ ਆਵਾਜਾਈ ਵੀ ਪ੍ਰਭਾਵਿਤ ਹੋਈ ਅਤੇ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਕੁਝ ਸਮੇਂ ਲਈ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੁਲਾਜ਼ਮਾਂ ਨੇ ਕਿਹਾ ਕਿ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

Exit mobile version