Homeਪੰਜਾਬਪਿੰਡ ਕੋਟਲਾ ਜੱਟਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਦੂਰ ਰਹਿ...

ਪਿੰਡ ਕੋਟਲਾ ਜੱਟਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਲਈ ਕੀਤਾ ਪ੍ਰੇਰਿਤ

Youth in Kotla Jattan encouraged to stay away from drugs and embrace sports for a healthier, brighter future.

ਫ਼ਤਹਿਗੜ੍ਹ ਸਾਹਿਬ, 25 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ ) :  ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ, ਉਨ੍ਹਾਂ ਵਿੱਚ ਖੇਡ ਭਾਵਨਾ ਪੈਦਾ ਕਰਨਾ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸੇ ਉਦੇਸ਼ ਤਹਿਤ ਅੱਜ ਖੇਡ ਵਿਭਾਗ ਵੱਲੋਂ ਬਲਾਕ ਸਰਹਿੰਦ ਦੇ ਪਿੰਡ ਕੋਟਲਾ ਜੱਟਾਂ ਵਿਖੇ ਖੇਡ ਜਾਗਰੂਕਤਾ ਅਤੇ ਖੇਡ ਪ੍ਰੇਰਨਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪਿੰਡ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਕ੍ਰਿਕਟ ਦੀਆਂ ਲੈਦਰ ਬਾਲ ਕਿੱਟ ਦਿੱਤੀਆਂ। ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਖੇਡਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਹਰ ਨੌਜਵਾਨ ਖੇਡ ਮੈਦਾਨ ਨਾਲ ਜੁੜੇ, ਆਪਣੀ ਪ੍ਰਤਿਭਾ ਨੂੰ ਪਛਾਣੇ ਅਤੇ ਖੇਡਾਂ ਰਾਹੀਂ ਆਪਣੇ ਪਿੰਡ, ਜ਼ਿਲ੍ਹੇ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਅੱਗੇ ਵਧੇ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨੀ ਦੀ ਤਾਕਤ ਹਨ ਅਤੇ ਖੇਡ ਮੈਦਾਨ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਦੀ ਨੀਂਹ ਹਨ, ਖੇਡਾਂ ਨਾਲ ਜੁੜ ਕੇ ਨੌਜਵਾਨ ਨਾ ਸਿਰਫ਼ ਆਪਣੀ ਸਿਹਤ ਨੂੰ ਬਿਹਤਰ ਬਣਾ ਸਕਦੇ ਹਨ, ਸਗੋਂ ਅਨੁਸ਼ਾਸਨ, ਟੀਮ ਭਾਵਨਾ, ਸਹਿਣਸ਼ੀਲਤਾ ਅਤੇ ਹਾਰ-ਜਿੱਤ ਨੂੰ ਖੇਡ ਭਾਵਨਾ ਨਾਲ ਸਵੀਕਾਰ ਕਰਨ ਵਰਗੇ ਗੁਣ ਵੀ ਵਿਕਸਿਤ ਕਰ ਸਕਦੇ ਹਨ।
RELATED ARTICLES
- Advertisment -
Google search engine
Google search engine
Google search engine

Most Popular

Recent Comments