ਨੂਹ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸੁਣੀਆਂ 19 ਸ਼ਿਕਾਇਤਾਂ
ਚੰਡੀਗੜ੍ਹ, 29 ਸਤੰਬਰ, 2026 (ਸੰਜੀਵ ਸ਼ਰਮਾ) : ਹਰਿਆਣਾ ਦੇ ਮਾਲ ਅਤੇ ਆਫਤ ਪ੍ਰਬੰਧਨ ਮੰਤਰੀ ਸ਼੍ਰੀ ਵਿਪੁਲ ਗੋਇਲ ਨੇ ਕਿਹਾ ਕਿ ਜ਼ਿਲ੍ਹਾ ਲੋਕ ਸੰਪਰਕ ਅਤੇ ਸਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦਾ ਮੁੱਖ ਉਦੇਸ਼ ਆਮ ਜਨਤਾ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪ੍ਰਭਾਵੀ ਹੱਲ ਯਕੀਨੀ ਬਣਾਉਣਾ ਹੈ। ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਕਮੇਟੀ ਦੀਆਂ ਮੀਟਿੰਗਾਂ ਵਿੱਚ ਪ੍ਰਾਪਤ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਵਿੱਚ ਗੁਣਵੱਤਾਪੂਰਨ ਨਿਪਟਾਰਾ ਯਕੀਨੀ ਬਣਾਉਣ। ਸ਼ਿਕਾਇਤਾਂ ਦੇ ਹੱਲ ਵਿੱਚ ਕਿਸੇ ਵੀ ਪੱਧਰ ‘ਤੇ ਲਾਪ੍ਰਵਾਹੀ ਨਾ ਵਰਤੀ ਜਾਵੇ। ਸੋਮਵਾਰ ਨੂੰ ਨੂਹ ਵਿੱਚ ਆਯੋਜਿਤ ਕਮੇਟੀ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਵਿਪੁਲ ਗੋਇਲ ਨੇ ਕੁੱਲ 19 ਸ਼ਿਕਾਇਤਾਂ ਦੀ ਸੁਣਵਾਈ ਕੀਤੀ। ਇਹਨਾਂ ਵਿੱਚ ਤਿੰਨ ਪੁਰਾਣੀਆਂ ਅਤੇ 16 ਨਵੀਆਂ ਸ਼ਿਕਾਇਤਾਂ ਸ਼ਾਮਲ ਸਨ। ਮੀਟਿੰਗ ਦੌਰਾਨ 12 ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਹੱਲ ਕੀਤਾ ਗਿਆ, ਜਦਕਿ ਸੱਤ ਸ਼ਿਕਾਇਤਾਂ ਨੂੰ ਜ਼ਰੂਰੀ ਕਾਰਵਾਈ ਅਤੇ ਪ੍ਰਗਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ਾਂ ਨਾਲ ਅਗਲੀ ਮੀਟਿੰਗ ਤੱਕ ਪੈਂਡਿੰਗ ਰੱਖਿਆ ਗਿਆ।
ਮੀਟਿੰਗ ਵਿੱਚ ਵਾਰਡ ਨੰਬਰ-8, ਤਾਵੜੂ ਨਿਵਾਸੀ ਰਜਨੀ ਦੀ ਸ਼ਿਕਾਇਤ ‘ਤੇ ਮੰਤਰੀ ਨੇ ਐਸ.ਆਈ.ਟੀ. ਨੂੰ ਇਸ ਮਾਮਲੇ ਦੀ ਮੁੜ ਜਾਂਚ ਕਰਨ ਅਤੇ ਸ਼ਿਕਾਇਤਕਰਤਾ ਨੂੰ ਜਾਂਚ ਰਿਪੋਰਟ ਅਤੇ ਉਪਲਬਧ ਸਬੂਤ ਦਿਖਾਉਣ ਦੇ ਨਿਰਦੇਸ਼ ਦਿੱਤੇ। ਮਾਮਲੇ ਨੂੰ ਅਗਲੀ ਮੀਟਿੰਗ ਤੱਕ ਪੈਂਡਿੰਗ ਰੱਖਿਆ ਗਿਆ। ਪਿੰਡ ਆਕੇੜਾ ਨਿਵਾਸੀ ਐਡਵੋਕੇਟ ਖੁਰਸ਼ੀਦ ਵੱਲੋਂ ਉਨ੍ਹਾਂ ਦੇ ਘਰ ਦੇ ਸਾਹਮਣੇ ਅਤੇ ਪਲਾਟ ਵਿੱਚ ਗੰਦਾ ਪਾਣੀ ਜਮ੍ਹਾਂ ਹੋਣ ਦੀ ਸ਼ਿਕਾਇਤ ‘ਤੇ ਕਾਰਜਕਾਰੀ ਇੰਜੀਨੀਅਰ ਪੀ.ਡਬਲਿਊ.ਡੀ., ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਅਤੇ ਕਮੇਟੀ ਦੇ ਮੈਂਬਰ ਮਨੀਸ਼ ਦੀ ਕਮੇਟੀ ਗਠਿਤ ਕੀਤੀ ਗਈ। ਕਮੇਟੀ ਨੂੰ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ। ਮਾਲ ਅਤੇ ਆਫਤ ਪ੍ਰਬੰਧਨ ਮੰਤਰੀ ਸ਼੍ਰੀ ਵਿਪੁਲ ਗੋਇਲ ਨੇ ਹੋਰ ਵਿਵਾਦਾਂ ਦੀ ਵੀ ਸੁਣਵਾਈ ਕਰਦੇ ਹੋਏ ਅਧਿਕਾਰੀਆਂ ਨੂੰ ਉਚਿਤ ਦਿਸ਼ਾ-ਨਿਰਦੇਸ਼ ਦਿੱਤੇ।







