Homeਪੰਜਾਬਲੋਕਤੰਤਰੀ ਕਦਰਾਂ-ਕੀਮਤਾਂ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸਕੂਲਾਂ ਤੇ ਕਾਲਜਾਂ ਵਿੱਚ ਕਰਵਾਏ...

ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸਕੂਲਾਂ ਤੇ ਕਾਲਜਾਂ ਵਿੱਚ ਕਰਵਾਏ ਜਾ ਰਹੇ ਹਨ ਲੇਖ ਅਤੇ ਕੁਇਜ਼ ਮੁਕਾਬਲੇ- ਡਾ ਸੋਨਾ ਥਿੰਦ 

Essay and quiz competitions organized in schools and colleges to strengthen democratic values, says Dr. Sona Thind.

18 ਨਵੰਬਰ ਨੂੰ ਬਚਤ ਭਵਨ ਵਿਖੇ ਹੋਣਗੇ ਜ਼ਿਲ੍ਹਾ ਪੱਧਰੀ ਫਾਈਨਲ ਮੁਕਾਬਲੇ, 20 ਨਵੰਬਰ ਨੂੰ ਐਲਾਨੇ ਜਾਣਗੇ ਨਤੀਜੇ
ਫ਼ਤਹਿਗੜ੍ਹ ਸਾਹਿਬ, 17 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ (ਸਵੀਪ) ਤਹਿਤ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ, ਲੋਕਤੰਤਰੀ ਪ੍ਰਣਾਲੀ ਅਤੇ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਇਲੈਕਟੋਰਲ ਲਿਟਰੇਸੀ ਕਲੱਬਾਂ (ਈ.ਐੱਲ.ਸੀ.) ਰਾਹੀਂ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ।
ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਪੱਧਰ ‘ਤੇ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਹਰੇਕ ਮੁਕਾਬਲੇ ਲਈ 10 ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ। ਹਲਕਾ ਪੱਧਰ ‘ਤੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਫਾਈਨਲ ਮੁਕਾਬਲੇ 18 ਨਵੰਬਰ ਨੂੰ ਬਚਤ ਭਵਨ, ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸਾਰੇ ਮੁਕਾਬਲਿਆਂ ਦੇ ਨਤੀਜੇ 20 ਨਵੰਬਰ, ਦਿਨ ਸ਼ੁੱਕਰਵਾਰ ਨੂੰ ਐਲਾਨੇ ਜਾਣਗੇ ਅਤੇ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਸਵੀਪ ਮੁਹਿੰਮ ਤਹਿਤ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਨੂੰ ਚੋਣ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰਨਾ ਹੈ।
RELATED ARTICLES
- Advertisment -
Google search engine
Google search engine
Google search engine

Most Popular

Recent Comments