Homeਪੰਜਾਬਸਵੀਪ ਗਤੀਵਿਧੀਆਂ ਤਹਿਤ ਸਕੂਲਾਂ ਤੇ ਕਾਲਜਾਂ ਵਿੱਚ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਏ

ਸਵੀਪ ਗਤੀਵਿਧੀਆਂ ਤਹਿਤ ਸਕੂਲਾਂ ਤੇ ਕਾਲਜਾਂ ਵਿੱਚ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਏ

Schools and Colleges Organize Essay Writing and Quiz Competitions to Promote Voter Awareness Under SVEEP.

ਫ਼ਤਹਿਗੜ੍ਹ ਸਾਹਿਬ, 14 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੀਪ ਗਤੀਵਿਧੀਆਂ ਤਹਿਤ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਪ੍ਰਤੀ ਜਾਗਰੂਕ ਕਰਨ ਅਤੇ ਲੋਕਤੰਤਰੀ ਪ੍ਰਣਾਲੀ ਵਿੱਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਸਥਾਪਿਤ ਇਲੈਕਟੋਰਲ ਲਿਟਰੇਸੀ ਕਲੱਬਾਂ ਰਾਹੀਂ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਕਮ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਜੋਬਨਦੀਪ ਕੌਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ, ਚੋਣ ਪ੍ਰਕਿਰਿਆ ਅਤੇ ਲੋਕਤੰਤਰ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਹੈ, ਤਾਂ ਜੋ ਉਹ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਲੋਕਤੰਤਰੀ ਪ੍ਰਕਿਰਿਆ ਵਿੱਚ ਆਪਣੀ ਭੂਮਿਕਾ ਨਿਭਾ ਸਕਣ। ਉਨ੍ਹਾਂ ਦੱਸਿਆ ਕਿ ਹਰੇਕ ਵਿਦਿਅਕ ਸੰਸਥਾ ਵਿੱਚੋਂ ਦੋ ਵਿਦਿਆਰਥੀਆਂ ਦੀ ਚੋਣ ਅਗਲੇ ਪੜਾਅ ਲਈ ਕੀਤੀ ਜਾਵੇਗੀ। ਇਸ ਉਪਰੰਤ ਵਿਧਾਨ ਸਭਾ ਹਲਕਾ ਪੱਧਰ ‘ਤੇ ਹੋਣ ਵਾਲੇ ਮੁਕਾਬਲਿਆਂ ਵਿੱਚੋਂ ਹਰੇਕ ਹਲਕੇ ਦੇ 10-10 ਵਿਦਿਆਰਥੀਆਂ ਦੀ ਚੋਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਕੀਤੀ ਜਾਵੇਗੀ। ਜ਼ਿਲ੍ਹਾ ਪੱਧਰ ‘ਤੇ ਹੋਣ ਵਾਲੇ ਮੁਕਾਬਲਿਆਂ ਵਿੱਚੋਂ 10 ਜੇਤੂ ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਚੋਣਾਂ ਪ੍ਰਤੀ ਜਾਗਰੂਕਤਾ ਵਧਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਵਿੱਚ ਯੋਗਦਾਨ ਪਾਉਣ ਲਈ ਵੀ ਪ੍ਰੇਰਿਤ ਕਰਦੀਆਂ ਹਨ।

RELATED ARTICLES
- Advertisment -
Google search engine
Google search engine
Google search engine

Most Popular

Recent Comments