Homeਪਟਿਆਲਾ ਅਪਡੇਟਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਦਿਲਚਸਪ ਰਹੇ ਮੁਕਾਬਲੇ 

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਦਿਲਚਸਪ ਰਹੇ ਮੁਕਾਬਲੇ 

District-level competitions under Khedan Watan Punjab Diyan witness enthusiastic participation from young athletes.

ਹਾਕੀ, ਫੁੱਟਬਾਲ, ਖੋ-ਖੋ, ਕਬੱਡੀ ਨੈਸ਼ਨਲ ਸਟਾਇਲ, ਵਾਲੀਬਾਲ, ਸਾਫਟਬਾਲ, ਨੈੱਟਬਾਲ, ਬਾਸਕਟਬਾਲ, ਪਾਵਰ ਲਿਫਟਿੰਗ, ਕੁਸ਼ਤੀ, ਬਾਕਸਿੰਗ, ਸ਼ੂਟਿੰਗ, ਜੂਡੋ ਅਤੇ ਫੈਂਸਿੰਗ ਦੇ ਹੋਏ ਮੁਕਾਬਲੇ 
ਪਟਿਆਲਾ, 5 ਅਕਤੂਬਰ, 2026 (ਛਤਰਪਾਲ ਸਿੰਘ) : ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਸੀਜ਼ਨ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਅੱਜ ਮੁਕਾਬਲੇ ਬਹੁਤ ਦਿਲਚਸਪ ਰਹੇ। ਇਨ੍ਹਾਂ ਖੇਡਾਂ ਵਿੱਚ ਹਾਕੀ, ਫੁੱਟਬਾਲ, ਖੋ-ਖੋ, ਕਬੱਡੀ ਨੈਸ਼ਨਲ ਸਟਾਇਲ, ਵਾਲੀਬਾਲ ਸਮੈਸ਼ਿੰਗ, ਸਾਫਟਬਾਲ, ਨੈੱਟਬਾਲ, ਬਾਸਕਟਬਾਲ, ਪਾਵਰ ਲਿਫਟਿੰਗ, ਕੁਸ਼ਤੀ, ਬਾਕਸਿੰਗ, ਸ਼ੂਟਿੰਗ, ਜੂਡੋ ਅਤੇ ਫੈਂਸਿੰਗ ਖੇਡਾਂ ਵੱਖ-ਵੱਖ ਉਮਰ ਵਰਗਾ ਵਿੱਚ ਅਤੇ ਵੱਖ-ਵੱਖ ਸਥਾਨਾਂ ‘ਤੇ ਕਰਵਾਈਆਂ ਗਈਆਂ। ਜ਼ਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਇੰਟਰਨੈਸ਼ਨਲ ਹਾਕੀ ਪਲੇਅਰ ਹਰਿੰਦਰ ਸਿੰਘ ਗਰੇਵਾਲ ਅਤੇ ਕਰਮਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖਿਡਾਰੀਆਂ ਦਾ ਹੌਸਲਾ ਵਧਾਇਆ।
ਖੇਡ ਕੱਬਡੀ ਨੈਸ਼ਨਲ ਸਟਾਇਲ ਅੰਡਰ 17 ਲੜਕਿਆਂ ਵਿੱਚ ਪਟਿਆਲਾ ਦਿਹਾਤੀ ਨੇ ਪਹਿਲਾ ਸਥਾਨ ਹਾਸਲ ਕੀਤਾ। ਘਨੌਰ ਏ ਨੇ ਦੂਜਾ ਸਥਾਨ ਅਤੇ ਨਾਭਾ ਬੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਅੰਡਰ 14 ਵਿੱਚ ਨਾਭਾ ਬੀ ਦੀ ਟੀਮ ਨੇ ਪਹਿਲਾ ਸਥਾਨ, ਨਾਭਾ ਏ ਦੀ ਟੀਮ ਨੇ ਦੂਜਾ ਅਤੇ ਪਟਿਆਲਾ ਦਿਹਾਤੀ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਜਿੱਤ ਪ੍ਰਾਪਤ ਕੀਤੀ।ਅੰਡਰ 21-30 ਉਮਰ ਵਰਗ ਲੜਕੀਆਂ ਦੀ ਟੀਮ ਰਾਜਪੁਰਾ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਜੇਤੂ ਰਹੀ। ਖੇਡ ਵਾਲੀਬਾਲ ਸਮੈਸਿੰਗ ਅੰਡਰ 14 ਉਮਰ ਵਰਗ ਲੜਕਿਆਂ ਵਿੱਚ ਹੋਏ ਮੁਕਾਬਲਿਆਂ ਵਿੱਚ ਘਨੌਰ ਦੀ ਟੀਮ ਨੇ ਪਹਿਲਾ ਸਥਾਨ, ਭੁਨਰਹੇੜੀ ਟੀਮ ਨੇ ਦੂਜਾ ਸਥਾਨ ਅਤੇ ਨਾਭਾ ਏ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ 17 ਉਮਰ ਵਰਗ ਵਿੱਚ ਪਟਿਆਲਾ ਅਰਬਨ ਏ ਲੜਕਿਆਂ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਜੇਤੂ ਰਹੀ, ਇਸੇ ਤਰ੍ਹਾਂ ਰਾਜਪੁਰਾ ਦੀ ਟੀਮ ਨੇ ਦੂਜਾ ਅਤੇ ਭੁਨਰਹੇੜੀ ਦੀ ਟੀਮ ਨੇ ਤੀਜ਼ਾ ਸਥਾਨ ਹਾਸਿਲ ਕੀਤਾ।21-30 ਉਮਰ ਵਰਗ ਵਿੱਚ ਲੜਕਿਆਂ ਦੀ ਟੀਮ ਘਨੌਰ ਨੇ ਪਹਿਲਾ ਸਥਾਨ, ਸਮਾਣਾ ਦੀ ਟੀਮ ਨੇ ਦੂਜਾ ਸਥਾਨ ਅਤੇ ਭੁਨਰਹੇੜੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਖੇਡ ਖੋਹ ਖੋਹ ਅੰਡਰ 14 ਲੜਕਿਆਂ ਵਿੱਚ ਪਾਤੜਾਂ ਦੀ ਟੀਮ ਨੇ ਪਹਿਲਾ ਸਥਾਨ, ਪਟਿਆਲਾ ਦਿਹਾਤੀ ਨੇ ਦੂਜਾ, ਸਨੌਰ ਅਤੇ ਘਨੌਰ ਦੀਆਂ ਟੀਮਾਂ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਜਿੱਤ ਹਾਸਲ ਕੀਤੀ। ਇਸੇ ਤਰ੍ਹਾਂ ਅੰਡਰ 14 ਲੜਕੀਆਂ ਵਿੱਚ ਪਟਿਆਲਾ ਸਹੀਰੀ ਨੇ ਪਹਿਲਾ ਸਥਾਨ, ਪਾਤੜਾਂ ਦੀ ਟੀਮ ਨੇ ਦੂਜਾ ਸਥਾਨ, ਘਨੌਰ ਅਤੇ ਪਟਿਆਲਾ ਦਿਹਾਤੀ ਦੀਆਂ ਟੀਮਾਂ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ 17 ਉਮਰ ਵਰਗ ਲੜਕਿਆਂ ਅਤੇ ਲੜਕੀਆਂ ਵਿੱਚ ਪਟਿਆਲਾ ਸ਼ਹਿਰੀ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਜਿੱਤ ਪ੍ਰਾਪਤ ਕੀਤੀ, ਪਾਤੜਾਂ ਨੇ ਦੂਜਾ ਅਤੇ ਘਨੌਰ ਤੇ ਸਨੌਰ ਦੀਆਂ ਟੀਮਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਲੜਕੀਆਂ ਅੰਡਰ 17 ਉਮਰ ਵਰਗ ਵਿੱਚ ਘਨੌਰ ਨੇ ਦੂਜਾ, ਪਾਤੜਾਂ ਅਤੇ ਸਮਾਣਾ ਦੀਆਂ ਟੀਮਾ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ 21 ਲੜਕਿਆਂ ਦੀ ਟੀਮ ਵਿੱਚ ਪਟਿਆਲਾ ਸ਼ਹਿਰੀ ਨੇ ਮੱਲਾ ਮਾਰੀਆਂ, ਸਨੌਰ ਦੀ ਟੀਮ ਨੇ ਦੂਜਾ, ਪਾਤੜਾਂ ਅਤੇ ਘਨੌਰ ਦੀਆਂ ਟੀਮਾਂ ਨੇ ਤੀਜੀ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ। ਅੰਡਰ 21 ਲੜਕੀਆਂ ਵਿੱਚ ਘਨੌਰ ਦੀ ਟੀਮ ਨੇ ਪਹਿਲਾ, ਪਟਿਆਲਾ ਸ਼ਹਿਰੀ ਨੇ ਦੂਜਾ, ਪਾਤੜਾਂ ਅਤੇ ਘਨੌਰ ਯੂਨੀਵਰਸਿਟੀ ਕਾਲਜ ਦੀ ਟੀਮ ਨੇ ਤੀਜਾ ਸਥਾਨ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ।
ਬਾਸਕਟਬਾਲ ਖੇਡ ਉਮਰ ਵਰਗ 21-30 ਲੜਕਿਆਂ ਦੇ ਹੋਏ ਖੇਡ ਮੁਕਾਬਲੇ ਵਿੱਚ ਸਮਾਣਾ ਦੀ ਟੀਮ ਨੇ ਨਾਭਾ ਦੀ ਟੀਮ ਨੂੰ 70-45 ਦੇ ਸਕੋਰ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਇਸੇ ਤਰ੍ਹਾਂ ਪੋਲੋ ਗਰਾਉਂਡ ਕੋਚਿੰਗ ਸੈਂਟਰ ਦੇ ਖਿਡਾਰੀਆਂ ਨੇ ਸੰਡੇ ਲੜਕਿਆਂ ਦੀ ਟੀਮ ਨੂੰ 41-19 ਦੇ ਸਕੋਰ ਦੇ ਫਰਕ ਨਾਲ ਹਰਾਇਆ। ਗੇਮ ਹਾਕੀ ਅੰਡਰ 21 ਉਮਰ ਵਰਗ ਮੁੰਡਿਆਂ ਦੀ ਟੀਮ ਵਿੱਚ ਹੋਏ ਮੈਚਾਂ ਵਿੱਚ ਪੋਲੋ ਗਰਾਉਂਡ ਪਟਿਆਲਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ, ਰਾਜਪੁਰਾ ਦੀ ਟੀਮ ਨੇ ਦੂਜਾ ਅਤੇ ਪਾਤੜਾਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਜਿੱਤ ਪ੍ਰਾਪਤ ਕੀਤੀ। 21-30 ਉਮਰ ਵਰਗ ਲੜਕਿਆਂ ਦੇ ਮੁਕਾਬਲਿਆਂ ਵਿੱਚ ਪੋਲੋ ਗਰਾਉਂਡ ਪਟਿਆਲਾ ਨੇ ਪਹਿਲਾ ਅਤੇ ਪਾਤੜਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments