Home ਪੰਜਾਬ ਅੰਮ੍ਰਿਤਪਾਲ ਸਿੰਘ ਨੂੰ 18 ਨਵੰਬਰ ਨੂੰ ਪਿੰਡ ਲਿਆਉਣ ਲਈ ਪਰਿਵਾਰ ਨੇ ਅਦਾਲਤ...

ਅੰਮ੍ਰਿਤਪਾਲ ਸਿੰਘ ਨੂੰ 18 ਨਵੰਬਰ ਨੂੰ ਪਿੰਡ ਲਿਆਉਣ ਲਈ ਪਰਿਵਾਰ ਨੇ ਅਦਾਲਤ ਵਿੱਚ ਲਾਈ ਅਰਜ਼ੀ, ਦਾਦੀ ਦੇ ਅੰਤਿਮ ਸੰਸਕਾਰ ਦੀ ਤਰੀਕ ਬਦਲੀ

Amritpal Singh’s family seeks court approval to bring him to Jallupur Khera on November 18 as his grandmother’s cremation is postponed.

0

ਅੰਮ੍ਰਿਤਸਰ, 14 ਨਵੰਬਰ 2026 (ਚੌਧਰੀ ਪ੍ਰਭਜੀਤ ਸਿੰਘ): ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਦੇਣ ਸਬੰਧੀ ਸਥਾਨਕ ਅਦਾਲਤ ਵੱਲੋਂ ਜਾਰੀ ਹੁਕਮਾਂ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੇ ਅਦਾਲਤ ਤੱਕ ਪਹੁੰਚ ਕੀਤੀ ਹੈ। ਪਰਿਵਾਰ ਵੱਲੋਂ ਬੀਤੀ ਦੇਰ ਸ਼ਾਮ ਅਰਜ਼ੀ ਦਾਇਰ ਕਰਕੇ ਮੰਗ ਕੀਤੀ ਗਈ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ 18 ਨਵੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਜੱਲੂ ਖੇੜਾ ਵਿਖੇ ਲਿਆਉਣ ਦੇ ਹੁਕਮ ਜਾਰੀ ਕੀਤੇ ਜਾਣ। ਪਰਿਵਾਰਕ ਮੈਂਬਰਾਂ ਅਤੇ ਅੰਮ੍ਰਿਤਪਾਲ ਸਿੰਘ ਦੇ ਵਕੀਲ ਅਨੁਸਾਰ 14 ਨਵੰਬਰ ਨੂੰ ਉਨ੍ਹਾਂ ਨੂੰ ਪਿੰਡ ਲਿਆਉਣ ਲਈ ਲੋੜੀਂਦੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਰਸਮਾਂ ਸਮੇਂ ਸਿਰ ਪੂਰੀਆਂ ਕਰਨਾ ਸੰਭਵ ਨਹੀਂ ਹੋ ਸਕਿਆ। ਇਸ ਕਾਰਨ ਪਰਿਵਾਰ ਨੇ ਉਨ੍ਹਾਂ ਦੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਦੀ ਤਰੀਕ ਅੱਗੇ ਪਾਉਣ ਦਾ ਫੈਸਲਾ ਕੀਤਾ ਹੈ। ਹੁਣ ਪਰਿਵਾਰ ਵੱਲੋਂ ਅੰਤਿਮ ਸੰਸਕਾਰ 18 ਨਵੰਬਰ ਨੂੰ ਕਰਨ ਦਾ ਫੈਸਲਾ ਲਿਆ ਗਿਆ ਹੈ, ਤਾਂ ਜੋ ਅੰਮ੍ਰਿਤਪਾਲ ਸਿੰਘ ਨੂੰ ਉਸ ਦਿਨ ਪਿੰਡ ਲਿਆਂਦਾ ਜਾ ਸਕੇ ਅਤੇ ਉਹ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਸਕਣ। ਇਸ ਸਬੰਧੀ ਪਰਿਵਾਰ ਨੇ ਅਦਾਲਤ ਤੋਂ ਨਵੀਂ ਤਰੀਕ ਅਨੁਸਾਰ ਲੋੜੀਂਦੇ ਹੁਕਮ ਜਾਰੀ ਕਰਨ ਦੀ ਅਪੀਲ ਕੀਤੀ ਹੈ।

 

Exit mobile version