Homeਪਟਿਆਲਾ ਅਪਡੇਟਕਿਸਾਨਾਂ ਦਾ ਦਿੱਲੀ ਕੂਚ: ਸ਼ੰਭੂ ਤੇ ਖਨੌਰੀ ਬਾਰਡਰ ਸੀਲ, ਹਰਿਆਣਾ ਪੁਲਿਸ ਅਲਰਟ

ਕਿਸਾਨਾਂ ਦਾ ਦਿੱਲੀ ਕੂਚ: ਸ਼ੰਭੂ ਤੇ ਖਨੌਰੀ ਬਾਰਡਰ ਸੀਲ, ਹਰਿਆਣਾ ਪੁਲਿਸ ਅਲਰਟ

ਪਟਿਆਲਾ, 21 ਜੁਲਾਈ, 2026 (ਜਗਦੇਵ ਸਿੰਘ ਜੱਗੀ): ਪੰਜਾਬ ਦੇ ਕਿਸਾਨਾਂ ਨੇ ਮੰਗਲਵਾਰ ਨੂੰ ਅਮਰੀਕਾ-ਭਾਰਤ ਵਿਚਾਲੇ ਹੋਈ ਟਰੇਡ ਡੀਲ ਦੇ ਵਿਰੋਧ ਵਿੱਚ ਇੱਕ ਵਾਰ ਫਿਰ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਸਵੇਰੇ ਹੀ ਦਿੱਲੀ ਸਥਿਤ ਕਿਸਾਨ ਘਾਟ ਜਾਣ ਲਈ ਪਟਿਆਲਾ-ਅੰਬਾਲਾ ਦੇ ਵਿਚਕਾਰ ਬਣੇ ਸ਼ੰਭੂ ਬਾਰਡਰ ਅਤੇ ਸੰਗਰੂਰ-ਜੀਂਦ ਦੇ ਖਨੌਰੀ ਬਾਰਡਰ ‘ਤੇ ਇਕੱਠੇ ਹੋਣੇ ਸ਼ੁਰੂ ਹੋ ਗਏ। ਇਸ ਦਾ ਪਤਾ ਲੱਗਦਿਆਂ ਹੀ ਹਰਿਆਣਾ ਪ੍ਰਸ਼ਾਸਨ ਹਰਕਤ ਵਿੱਚ ਆਇਆ ਅਤੇ ਦੋਵਾਂ ਬਾਰਡਰਾਂ ‘ਤੇ ਬੈਰੀਕੇਡਿੰਗ ਕਰਕੇ ਸੀਲ ਕਰ ਦਿੱਤਾ ਗਿਆ।

ਹਰਿਆਣਾ ਸਰਕਾਰ ਦਾ ਸਪੱਸ਼ਟ ਰੁੱਖ

ਹਰਿਆਣਾ ਸਰਕਾਰ ਨੇ ਸਥਿਤੀ ਨੂੰ ਦੇਖਦਿਆਂ ਸਪੱਸ਼ਟ ਕਰ ਦਿੱਤਾ ਹੈ ਕਿ ਕਿਸਾਨਾਂ ਨੂੰ ਕਿਸੇ ਵੀ ਕੀਮਤ ‘ਤੇ ਅੱਗੇ ਨਹੀਂ ਵਧਣ ਦਿੱਤਾ ਜਾਵੇਗਾ। ਬਾਰਡਰਾਂ ‘ਤੇ ਵੱਡੀ ਗਿਣਤੀ ‘ਚ ਪੁਲਿਸ ਅਤੇ ਅਰਧ-ਸੈਨਿਕ ਬਲ (Paramilitary Forces) ਤਾਇਨਾਤ ਕਰ ਦਿੱਤੇ ਗਏ ਹਨ। ਰਸਤਿਆਂ ‘ਤੇ ਸੀਮੈਂਟ ਦੇ ਬਲਾਕ ਅਤੇ ਕੰਡਿਆਲੀਆਂ ਤਾਰਾਂ ਲਗਾ ਕੇ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਹੈ।

ਸਰਵਣ ਸਿੰਘ ਪੰਧੇਰ ਦਾ ਬਿਆਨ

ਦੂਜੇ ਪਾਸੇ, ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨਕਾਰੀ ਆਗੂ ਗੁਰਨਾਮ ਸਿੰਘ ਚੜੂਨੀ ਅਤੇ ਹੋਰ ਸਾਥੀਆਂ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰ ਰਹੇ ਹਨ। ਪੰਧੇਰ ਨੇ ਆਖਿਆ, “ਚੜੂਨੀ ਦੀ ਰਿਹਾਈ ਤੋਂ ਬਾਅਦ ਹੀ ਕਿਸਾਨ ਮੋਰਚੇ ਦੀ ਅਗਲੀ ਰਣਨੀਤੀ ਅਤੇ ਦਿੱਲੀ ਕੂਚ ਬਾਰੇ ਅੰਤਿਮ ਫੈਸਲਾ ਲਿਆ ਜਾਵੇਗਾ।”

ਕਿਸਾਨਾਂ ਦਾ ਦੋਪਸ਼ੀ ਟਰੇਡ ਡੀਲ ਨੂੰ ਲੈ ਕੇ ਕਹਿਣਾ ਹੈ ਕਿ ਇਹ ਸਮਝੌਤਾ ਦੇਸ਼ ਦੇ ਖੇਤੀਬਾੜੀ ਖੇਤਰ ਅਤੇ ਸਥਾਨਕ ਕਿਸਾਨਾਂ ਦੇ ਹਿੱਤਾਂ ਦੇ ਖ਼ਿਲਾਫ਼ ਹੈ, ਜਿਸ ਦਾ ਵਿਰੋਧ ਸ਼ਾਂਤੀਪੂਰਵਕ ਤਰੀਕੇ ਨਾਲ ਜਾਰੀ ਰਹੇਗਾ। ਫਿਲਹਾਲ ਸ਼ੰਭੂ ਅਤੇ ਖਨੌਰੀ ਬਾਰਡਰਾਂ ‘ਤੇ ਤਣਾਅਪੂਰਨ ਸਥਿਤੀ ਬਣੀ ਹੋਈ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments