Homeਹਰਿਆਣਾਭਾਵਾਂਤਰ ਭਰਪਾਈ ਯੋਜਨਾ ਤਹਿਤ ਹਾੜ੍ਹੀ ਦੀਆਂ ਫ਼ਸਲਾਂ ਦੀ ਰਜਿਸਟ੍ਰੇਸ਼ਨ ਅਤੇ ਭੌਤਿਕ ਤਸਦੀਕ...

ਭਾਵਾਂਤਰ ਭਰਪਾਈ ਯੋਜਨਾ ਤਹਿਤ ਹਾੜ੍ਹੀ ਦੀਆਂ ਫ਼ਸਲਾਂ ਦੀ ਰਜਿਸਟ੍ਰੇਸ਼ਨ ਅਤੇ ਭੌਤਿਕ ਤਸਦੀਕ ਕਰਵਾਉਣੀ ਯਕੀਨੀ ਬਣਾਉਣ ਕਿਸਾਨ : ਡਿਪਟੀ ਕਮਿਸ਼ਨਰ

Farmers in Haryana Urged to Register Rabi Crops and Complete Physical Verification to Avail Benefits Under the Bhavantar Bharpayee Yojana.

ਕੁਰੂਕਸ਼ੇਤਰ, 25 ਨਵੰਬਰ, 2026 (ਸੰਜੀਵ ਸ਼ਰਮਾ): ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਲਈ ਚਲਾਈ ਜਾ ਰਹੀ ਭਾਵਾਂਤਰ ਭਰਪਾਈ ਯੋਜਨਾ ਦਾ ਲਾਭ ਲੈਣ ਲਈ ਕਿਸਾਨਾਂ ਵੱਲੋਂ ਸਭ ਤੋਂ ਪਹਿਲਾਂ ਪੋਰਟਲ ‘ਤੇ ਆਪਣੀ ਫ਼ਸਲ ਦੀ ਰਜਿਸਟ੍ਰੇਸ਼ਨ ਕਰਵਾਉਣੀ ਅਤੇ ਇਸ ਤੋਂ ਬਾਅਦ ਫ਼ਸਲ ਦੀ ਭੌਤਿਕ ਤਸਦੀਕ ਕਰਵਾਉਣੀ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ‘ਮੇਰੀ ਫ਼ਸਲ-ਮੇਰਾ ਬਿਓਰਾ’ ਪੋਰਟਲ ‘ਤੇ ਬਿਜਾਈ ਦੇ ਸਮੇਂ ਅਨੁਸਾਰ ਆਲੂ, ਫੁੱਲ ਗੋਭੀ, ਗਾਜਰ, ਮਟਰ ਅਤੇ ਕਿੰਨੂ ਵਰਗੀਆਂ ਹਾੜ੍ਹੀ ਦੀਆਂ ਫ਼ਸਲਾਂ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਜਾਰੀ ਹੈ। ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਕਿਹਾ ਕਿ ਭਾਵਾਂਤਰ ਭਰਪਾਈ ਯੋਜਨਾ ਦਾ ਲਾਭ ਲੈਣ ਦੇ ਇੱਛੁਕ ਕਿਸਾਨਾਂ ਲਈ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰਵਾਉਣ ਤੋਂ ਬਾਅਦ ਫ਼ਸਲਾਂ ਹੇਠਲੇ ਰਕਬੇ ਦੀ ਭੌਤਿਕ ਤਸਦੀਕ ਕਰਵਾਉਣੀ ਵੀ ਜ਼ਰੂਰੀ ਹੈ। ਇਸ ਲਈ ਕਿਸਾਨਾਂ ਨੂੰ ਨਿਰਧਾਰਤ ਪ੍ਰੋਫਾਰਮਾ ਭਰ ਕੇ ਬਾਗਬਾਨੀ ਵਿਭਾਗ ਦੇ ਬਲਾਕ ਜਾਂ ਜ਼ਿਲ੍ਹਾ ਦਫ਼ਤਰ ਵਿੱਚ ਜਮ੍ਹਾਂ ਕਰਵਾਉਣਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਭੌਤਿਕ ਤਸਦੀਕ ਲਈ ਅਰਜ਼ੀ ਦਾ ਫਾਰਮੈਟ ਬਾਗਬਾਨੀ ਵਿਭਾਗ ਦੀ ਵੈੱਬਸਾਈਟ horticultureharyana.gov.in ਤੋਂ ਇਲਾਵਾ ਵਿਭਾਗ ਦੇ ਬਲਾਕ ਅਤੇ ਜ਼ਿਲ੍ਹਾ ਦਫ਼ਤਰਾਂ ਤੋਂ ਵੀ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਯੋਜਨਾ ਦਾ ਲਾਭ ਲੈਣ ਲਈ ਰਜਿਸਟ੍ਰੇਸ਼ਨ ਅਤੇ ਭੌਤਿਕ ਤਸਦੀਕ ਦੀ ਪ੍ਰਕਿਰਿਆ ਸਮੇਂ ਸਿਰ ਪੂਰੀ ਕਰਨ। ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਜ਼ਿਲ੍ਹੇ ਦੇ ਜ਼ਿਲ੍ਹਾ ਬਾਗਬਾਨੀ ਅਫ਼ਸਰ, ਬਾਗਬਾਨੀ ਵਿਕਾਸ ਅਫ਼ਸਰ, ਜ਼ਿਲ੍ਹਾ ਮਾਰਕੀਟਿੰਗ ਇਨਫੋਰਸਮੈਂਟ ਅਫ਼ਸਰ ਜਾਂ ਮਾਰਕੀਟਿੰਗ ਬੋਰਡ ਨਾਲ ਸੰਪਰਕ ਕਰ ਸਕਦੇ ਹਨ।

 

RELATED ARTICLES
- Advertisment -
Google search engine
Google search engine
Google search engine

Most Popular

Recent Comments