Homeਪੰਜਾਬਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ: ਡਿਪਟੀ ਕਮਿਸ਼ਨਰ ਪੂਨਮਦੀਪ...

ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ: ਡਿਪਟੀ ਕਮਿਸ਼ਨਰ ਪੂਨਮਦੀਪ ਕੌਰ

Deputy Commissioner Poonamdeep Kaur urges farmers to bring only properly dried paddy to mandis to ensure smooth procurement and avoid delays.

ਸੰਗਰੂਰ, 2 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਝੋਨੇ ਦੀ ਫ਼ਸਲ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ, ਤਾਂ ਜੋ ਖ਼ਰੀਦ ਪ੍ਰਕਿਰਿਆ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਹੋ ਸਕੇ। ਉਨ੍ਹਾਂ ਕਿਹਾ ਕਿ ਵੱਧ ਨਮੀ ਵਾਲਾ ਝੋਨਾ ਲਿਆਉਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿੱਚ ਬੇਲੋੜੀ ਉਡੀਕ ਕਰਨੀ ਪੈ ਸਕਦੀ ਹੈ, ਜਦਕਿ ਨਿਰਧਾਰਤ ਗੁਣਵੱਤਾ ਮਾਪਦੰਡਾਂ ਅਨੁਸਾਰ ਸੁੱਕੀ ਫ਼ਸਲ ਲਿਆਉਣ ਨਾਲ ਤੋਲ ਅਤੇ ਖ਼ਰੀਦ ਦੇ ਕੰਮ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੇ ਜਾ ਸਕਦੇ ਹਨ। ਝੋਨੇ ਦੀ ਆਮਦ ਅਤੇ ਖ਼ਰੀਦ ਦੇ ਅੰਕੜੇ ਸਾਂਝੇ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 7,52,592 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 7,35,688 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।  ਪੂਨਮਦੀਪ ਕੌਰ ਨੇ ਦੱਸਿਆ ਕਿ ਖ਼ਰੀਦੇ ਗਏ ਝੋਨੇ ਦੀ ਲਿਫ਼ਟਿੰਗ ਵੀ ਖ਼ਰੀਦ ਪ੍ਰਕਿਰਿਆ ਦਾ ਅਹਿਮ ਹਿੱਸਾ ਹੈ, ਤਾਂ ਜੋ ਮੰਡੀਆਂ ਵਿੱਚ ਨਵੀਂ ਆਉਣ ਵਾਲੀ ਫ਼ਸਲ ਲਈ ਥਾਂ ਉਪਲਬਧ ਰਹੇ। ਕੁੱਲ ਲਿਫ਼ਟਿੰਗ 4,17,504.46 ਮੀਟ੍ਰਿਕ ਟਨ ਹੋ ਗਈ ਹੈ। ਕਿਸਾਨਾਂ ਨੂੰ ਕੀਤੀ ਜਾ ਰਹੀ ਅਦਾਇਗੀ ਬਾਰੇ ਉਨ੍ਹਾਂ ਦੱਸਿਆ ਕਿ ਹੁਣ ਤਕ ਅਦਾਇਗੀ ਦੀ ਕੁੱਲ ਰਕਮ 1,539.51 ਕਰੋੜ ਰੁਪਏ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲ ਦੀ ਕਟਾਈ ਸਮੇਂ ਨਮੀ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਝੋਨਾ ਮੰਡੀ ਵਿੱਚ ਲਿਆਉਣ ਤੋਂ ਪਹਿਲਾਂ ਉਸ ਨੂੰ ਚੰਗੀ ਤਰ੍ਹਾਂ ਸੁਕਾਉਣ। ਉਨ੍ਹਾਂ ਨੇ ਕਿਸਾਨਾਂ ਨੂੰ ਮੰਡੀ ਅਮਲੇ ਨਾਲ ਸਹਿਯੋਗ ਕਰਨ ਅਤੇ ਕਿਸੇ ਵੀ ਮੁਸ਼ਕਲ ਦੀ ਸੂਰਤ ਵਿੱਚ ਸਬੰਧਤ ਮਾਰਕੀਟ ਕਮੇਟੀ ਜਾਂ ਖ਼ਰੀਦ ਏਜੰਸੀ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਮਾਮਲਾ ਲਿਆਉਣ ਦੀ ਅਪੀਲ ਵੀ ਕੀਤੀ।
RELATED ARTICLES
- Advertisment -
Google search engine
Google search engine
Google search engine

Most Popular

Recent Comments