Homeਪੰਜਾਬਬਰਸਾਤ ਦੇ ਅਲਰਟ ਦੇ ਮੱਦੇਨਜ਼ਰ ਕਿਸਾਨ ਗਿੱਲੇ ਝੋਨੇ ਦੀ ਕਟਾਈ ਤੋਂ ਗੁਰੇਜ਼...

ਬਰਸਾਤ ਦੇ ਅਲਰਟ ਦੇ ਮੱਦੇਨਜ਼ਰ ਕਿਸਾਨ ਗਿੱਲੇ ਝੋਨੇ ਦੀ ਕਟਾਈ ਤੋਂ ਗੁਰੇਜ਼ ਕਰਨ: ਡਿਪਟੀ ਕਮਿਸ਼ਨਰ

Deputy Commissioner urges farmers to avoid harvesting wet paddy amid the rain alert to protect crop quality and ensure smooth procurement.

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਅਗਲੇ ਦੋ ਦਿਨਾਂ ਦੌਰਾਨ ਬਰਸਾਤ ਦੇ ਅਲਰਟ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਗਿੱਲੇ ਝੋਨੇ ਦੀ ਕਟਾਈ ਕਰਨ ਤੋਂ ਗੁਰੇਜ਼ ਕਰਨ ਅਤੇ ਫ਼ਸਲ ਦੇ ਪੂਰੀ ਤਰ੍ਹਾਂ ਸੁੱਕਣ ਉਪਰੰਤ ਹੀ ਕਟਾਈ ਨੂੰ ਤਰਜੀਹ ਦੇਣ, ਤਾਂ ਜੋ ਮੰਡੀਆਂ ਵਿੱਚ ਫ਼ਸਲ ਦੀ ਖ਼ਰੀਦ ਦੌਰਾਨ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਨਿਰਵਿਘਨ ਅਤੇ ਨਾਲੋ-ਨਾਲ ਖ਼ਰੀਦ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਮੌਸਮ ਦੇ ਬਦਲਦੇ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਕਿਸਾਨ ਆਪਣੀ ਫ਼ਸਲ ਦੀ ਕਟਾਈ ਅਤੇ ਮੰਡੀਆਂ ਵਿੱਚ ਲਿਆਉਣ ਸਬੰਧੀ ਅਗਾਊਂ ਯੋਜਨਾਬੰਦੀ ਕਰਨ, ਤਾਂ ਜੋ ਬੇਮੌਸਮੀ ਬਰਸਾਤ ਕਾਰਨ ਫ਼ਸਲ ਦੇ ਨੁਕਸਾਨ ਤੋਂ ਬਚਾਅ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕੰਬਾਈਨ ਮਾਲਕਾਂ ਨੂੰ ਵੀ ਸਖ਼ਤ ਹਦਾਇਤ ਕੀਤੀ ਕਿ ਉਹ ਗਿੱਲੇ ਝੋਨੇ ਦੀ ਕਟਾਈ ਬਿਲਕੁਲ ਨਾ ਕਰਨ ਅਤੇ ਕਿਸਾਨਾਂ ਨੂੰ ਫ਼ਸਲ ਸੁੱਕਣ ਉਪਰੰਤ ਹੀ ਕਟਾਈ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਕੰਬਾਈਨ ਮਾਲਕਾਂ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਮੰਡੀਆਂ ਵਿੱਚ ਸੁੱਕਾ ਝੋਨਾ ਲਿਆ ਕੇ ਫ਼ਸਲ ਦੀ ਸੁਚਾਰੂ ਖ਼ਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਵਿੱਚ ਸਹਿਯੋਗ ਦੇਣ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments