Homeਪਟਿਆਲਾ ਅਪਡੇਟਪਟਿਆਲਾ ਵਿੱਚ ਕਿਸਾਨਾਂ ਦਾ ਜ਼ੋਰਦਾਰ ਪ੍ਰਦਰਸ਼ਨ, DC ਦਫ਼ਤਰ ਤੇ SSP ਦਫ਼ਤਰ ਦੇ...

ਪਟਿਆਲਾ ਵਿੱਚ ਕਿਸਾਨਾਂ ਦਾ ਜ਼ੋਰਦਾਰ ਪ੍ਰਦਰਸ਼ਨ, DC ਦਫ਼ਤਰ ਤੇ SSP ਦਫ਼ਤਰ ਦੇ ਗੇਟ ਕੀਤੇ ਬੰਦ

Farmers staged a protest outside the DC office in Patiala and shut the gates of the DC office and SSP Police Lines.

ਪਟਿਆਲਾ, 8 ਸਤੰਬਰ, 2026 (ਬਲਜੀਤ ਸਰਨਾ) : ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਅੱਜ ਪਟਿਆਲਾ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਆਪਣਾ ਰੋਸ ਜ਼ਾਹਰ ਕੀਤਾ। ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਐਸਐਸਪੀ ਪਟਿਆਲਾ ਪੁਲਿਸ ਲਾਈਨ ਦੇ ਗੇਟ ਬੰਦ ਕਰਕੇ ਆਪਣੀਆਂ ਮੰਗਾਂ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਗਈ। ਇਸ ਕਾਰਨ ਪ੍ਰਸ਼ਾਸਨਿਕ ਇਲਾਕੇ ਵਿੱਚ ਕਾਫ਼ੀ ਹਲਚਲ ਦੇਖਣ ਨੂੰ ਮਿਲੀ। ਕਿਸਾਨ ਆਗੂਆਂ ਨੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਪਟਿਆਲਾ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਅਤੇ ਲੰਬਿਤ ਮਸਲਿਆਂ ਦਾ ਜਲਦ ਹੱਲ ਕੀਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਲਈ ਸਰਕਾਰ ਅਤੇ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ। ਫਿਲਹਾਲ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਪਟਿਆਲਾ ਦੇ ਪ੍ਰਸ਼ਾਸਨਿਕ ਇਲਾਕੇ ਵਿੱਚ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ। ਹੁਣ ਦੇਖਣਾ ਹੋਵੇਗਾ ਕਿ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਲਈ ਕੀ ਕਦਮ ਚੁੱਕੇ ਜਾਂਦੇ ਹਨ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments