Homeਪਟਿਆਲਾ ਅਪਡੇਟ22 ਜੁਲਾਈ ਨੂੰ ਤਿੰਨ ਘੰਟੇ ਲਈ ਟੋਲ ਫਰੀ ਕਰਨਗੇ ਕਿਸਾਨ

22 ਜੁਲਾਈ ਨੂੰ ਤਿੰਨ ਘੰਟੇ ਲਈ ਟੋਲ ਫਰੀ ਕਰਨਗੇ ਕਿਸਾਨ

ਫਰੀ ਟਰੇਡ ਸਮਝੌਤੇ ਤੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸੰਘਰਸ਼ ਦਾ ਐਲਾਨ

ਪਟਿਆਲਾ, 21 ਜੁਲਾਈ: ਭਾਰਤੀ ਕਿਸਾਨ ਯੂਨੀਅਨ (ਸ਼ਾਦੀਪੁਰ) ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸ੍ਰੀ ਬਹਾਦਰਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਸ਼ੰਕਰਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਜਥੇਬੰਦੀ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਆਗੂ ਬੂਟਾ ਸਿੰਘ ਸ਼ਾਦੀਪੁਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੂਟਾ ਸਿੰਘ ਸ਼ਾਦੀਪੁਰ ਨੇ ਐਲਾਨ ਕੀਤਾ ਕਿ 22 ਜੁਲਾਈ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਰੇੜੀ ਜੱਟਾਂ ਟੋਲ ਪਲਾਜ਼ਾ ਅਤੇ ਪਾਤੜਾਂ ਨੇੜਲੇ ਟੋਲ ਪਲਾਜ਼ਾ ਨੂੰ ਤਿੰਨ ਘੰਟਿਆਂ ਲਈ ਮੁਫ਼ਤ ਕਰਵਾਇਆ ਜਾਵੇਗਾ। ਇਸ ਲਈ ਜਥੇਬੰਦੀ ਵੱਲੋਂ ਦੋਵੇਂ ਟੋਲ ਪਲਾਜ਼ਿਆਂ ‘ਤੇ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋ ਕੇ ਕੇਂਦਰ ਸਰਕਾਰ ਨੂੰ ਇਹ ਸੰਦੇਸ਼ ਦੇਣਗੇ ਕਿ ਅਮਰੀਕਾ ਨਾਲ ਕੀਤਾ ਜਾ ਰਿਹਾ ਫਰੀ ਟਰੇਡ ਸਮਝੌਤਾ (Free Trade Agreement) ਕਿਸੇ ਵੀ ਕੀਮਤ ‘ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਲੋੜ ਪਈ ਤਾਂ 2020 ਦੇ ਕਿਸਾਨ ਅੰਦੋਲਨ ਵਾਂਗ ਮੁੜ ਵੱਡਾ ਸੰਘਰਸ਼ ਵੀ ਕੀਤਾ ਜਾਵੇਗਾ।

ਬੂਟਾ ਸਿੰਘ ਸ਼ਾਦੀਪੁਰ ਨੇ ਪੰਜਾਬ ਸਰਕਾਰ ਨੂੰ ਵੀ ਚੇਤਾਵਨੀ ਦਿੰਦਿਆਂ ਕਿਹਾ ਕਿ ਨਵੇਂ ਰੂਪ ਵਿੱਚ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਨੂੰ ਵੀ ਕਿਸਾਨ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਜ਼ਮੀਨ ਕਿਸੇ ਵੀ ਹਾਲਤ ਵਿੱਚ ਸਰਕਾਰ ਨੂੰ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਇਹ ਨੀਤੀ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।

ਇਸ ਮੌਕੇ ਭੁਪਿੰਦਰ ਸਿੰਘ ਸ਼ੰਕਰਪੁਰ, ਹਰਬੰਸ ਸਿੰਘ ਦਦਹੇੜਾ, ਹਾਕਮ ਸਿੰਘ ਥੂਹੀ, ਲੱਖਾ ਸਿੰਘ ਸ਼ਾਦੀਪੁਰ, ਸੰਸਾਰ ਸਿੰਘ ਸ਼ਾਦੀਪੁਰ, ਲੱਖਾ ਸਿੰਘ ਵਿਰਕ, ਦਰਸ਼ਨ ਸਿੰਘ, ਸਿਮਰਨ ਖਾਸੀਆਂ, ਕੁਲਵਿੰਦਰ ਸਿੰਘ, ਭਗਵੰਤ ਸਿੰਘ ਗੁਰਾਇਆ, ਬਲਦੇਵ ਸਿੰਘ, ਪਾਲਾ ਸਿੰਘ, ਜਰਨੈਲ ਸਿੰਘ, ਪ੍ਰਿਥੀਪਾਲ ਸਿੰਘ, ਜਸਵਿੰਦਰ ਸਿੰਘ, ਜਸਕੇਵਲ ਸਿੰਘ, ਬਗੇਲ ਸਿੰਘ, ਜਗਦੀਸ਼ ਸਿੰਘ, ਹਰਵਿੰਦਰ ਸਿੰਘ ਸ਼ੰਕਰਪੁਰ, ਚੀਮਾ ਸਾਹਿਬ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਰਹੇ।

RELATED ARTICLES
- Advertisment -
Google search engine
Google search engine
Google search engine

Most Popular

Recent Comments