Home ਪਟਿਆਲਾ ਅਪਡੇਟ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ...

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਹਰਚੰਦ ਸਿੰਘ ਬਰਸਟ

Harchand Singh Barsat assures farmers of smooth paddy procurement and necessary support at grain markets.

0
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਅਨਾਜ ਮੰਡੀ ਪਟਿਆਲਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ
-ਕਿਹਾ, ਸੂਬੇ ਭਰ ਵਿੱਚ ਝੋਨੇ ਦੀ ਸੁਚਾਰੂ ਖਰੀਦ ਲਈ ਕੁੱਲ 1886 ਮੰਡੀਆਂ ਨੋਟੀਫਾਈ ਕੀਤੀਆਂ
ਪਟਿਆਲਾ, 3 ਅਕਤੂਬਰ, 2026 (ਛਤਰਪਾਲ ਸਿੰਘ) : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਪਟਿਆਲਾ ਦੀ ਅਨਾਜ ਮੰਡੀ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਝੋਨੇ ਦੀ ਸਰਕਾਰੀ ਖਰੀਦ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੰਡੀ ਪਹੁੰਚਣ ’ਤੇ ਆੜ੍ਹਤੀ ਐਸੋਸੀਏਸ਼ਨ ਅਤੇ ਕਿਸਾਨਾਂ ਨੇ ਸ. ਬਰਸਟ ਦਾ ਨਿੱਘਾ ਸਵਾਗਤ ਕੀਤਾ। ਸ. ਬਰਸਟ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਮੰਡੀ ਵਿੱਚ ਫਸਲ ਦੀ ਆਮਦ ਅਤੇ ਖਰੀਦ ਪ੍ਰਬੰਧਾਂ ਸਬੰਧੀ ਗੱਲਬਾਤ ਕੀਤੀ। ਸ. ਬਰਸਟ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਸਮੂਹ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਝੋਨੇ ਦੀ ਫਸਲ ਦੇ ਖਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਚੇਅਰਮੈਨ ਨੇ ਦੱਸਿਆ ਕਿ ਸੂਬੇ ਭਰ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਮੰਡੀਆਂ ਵਿੱਚ ਸਾਫ਼-ਸਫ਼ਾਈ, ਬਿਜਲੀ, ਪੀਣ ਵਾਲੇ ਪਾਣੀ, ਬਾਥਰੂਮਾਂ ਅਤੇ ਬੈਠਣ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਸੂਬੇ ਭਰ ਵਿੱਚ ਝੋਨੇ ਦੀ ਸੁਚਾਰੂ ਖਰੀਦ ਲਈ ਕੁੱਲ 1886 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਸੀਜ਼ਨ ਦੌਰਾਨ ਫਸਲ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਲੋੜ ਅਨੁਸਾਰ ਆਰਜ਼ੀ ਖਰੀਦ ਕੇਂਦਰ ਵੀ ਘੋਸ਼ਿਤ ਕੀਤੇ ਜਾਣਗੇ। ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦੇ ਤੁਰੰਤ ਨਿਪਟਾਰੇ ਲਈ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ। ਸ. ਬਰਸਟ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਨੂੰ ਸੁਕਾ ਕੇ ਮੰਡੀ ਵਿੱਚ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਵਿਕਰੀ ਸਮੇਂ ਉਹਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਪੱਧਰ ਦੇ ਉੱਚ ਅਧਿਕਾਰੀਆਂ ਵੱਲੋਂ ਵੀ ਸੂਬੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ‘ਤੇ ਖਰੀਦ ਪ੍ਰਬੰਧਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਝੋਨੇ ਦੇ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨਾਂ ਨੂੰ ਫਸਲ ਵੇਚਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਹ ਖੁਸ਼ੀ-ਖੁਸ਼ੀ ਆਪਣੀ ਫਸਲ ਵੇਚ ਕੇ ਜਲਦ ਤੋਂ ਜਲਦ ਆਪਣੇ ਘਰ ਜਾ ਸਕਣ।
ਇਸ ਮੌਕੇ ਅਸ਼ੋਕ ਸਿਰਸਵਾਲ ਚੇਅਰਮੈਨ ਮਾਰਕਿਟ ਕਮੇਟੀ ਪਟਿਆਲਾ, ਆੜਤੀ ਐਸੋਸੀਏਸ਼ਨ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ ਅਤੇ ਨਵੀਂ ਅਨਾਜ ਮੰਡੀ ਪਟਿਆਲਾ ਦੇ ਪ੍ਰਧਾਨ ਇੰਜੀ. ਸਤਵਿੰਦਰ ਸਿੰਘ ਸੈਣੀ, ਜ਼ਿਲ੍ਹਾ ਮੰਡੀ ਅਫਸਰ ਅਸਲਮ ਮੁਹੰਮਦ, ਹਰਿੰਦਰ ਸਿੰਘ ਧਬਲਾਨ, ਜਨਰਲ ਸਕੱਤਰ ਨਰੇਸ਼ ਮਿੱਤਲ ਭੋਲਾ, ਆੜਤੀ ਐਸੋਸੀਏਸ਼ਨ ਜਿਲਾ ਪਟਿਆਲਾ ਦੇ ਜਨਰਲ ਸਕੱਤਰ ਦੀਪਕ ਬੰਸਲ ਡਕਾਲਾ, ਅਸ਼ੋਕ ਕੁਮਾਰ ਮੋਢੀ, ਚਰਨ ਦਾਸ ਗੋਇਲ, ਖਰਦਮਨ ਰਾਏ ਗੁਪਤਾ, ਹਰਦੇਵ ਸਿੰਘ ਨੰਦਪੁਰਕੇਸ਼ੋ, ਗੁਰਨਾਮ ਸਿੰਘ ਲਚਕਾਣੀ, ਵਿਜੇ ਗਰਗ, ਦਰਬਾਰਾ ਸਿੰਘ ਜਾਹਲਾਂ, ਦਵਿੰਦਰ ਕੁਮਾਰ ਬੱਗਾ, ਪਰਮਜੀਤ ਸਿੰਘ ਮਿਰਜ਼ਾਪੁਰ, ਰਣਧੀਰ ਨਲੀਨਾ, ਵਿਸ਼ਵ ਗੋਇਲ ਕਾਕੂ, ਰਾਕੇਸ਼ ਸਿੰਗਲਾ, ਮਹੇਸ਼ ਗੋਇਲ , ਕਰਮ ਚੰਦ ਬੰਸਲ, ਸੌਹਨ ਲਾਲ ਕਾਂਸਲ, ਸ਼ਿਵ ਮੰਦਿਰ ਕਮੇਟੀ ਦੇ ਚੇਅਰਮੈਨ ਕਮਲ ਗੋਇਲ, ਸ਼ਿਵ ਮੰਦਿਰ ਕਮੇਟੀ ਦੇ ਪ੍ਰਧਾਨ ਸੁਰੇਸ਼ ਬਾਂਸਲ ਡਕਾਲਾ, ਸੰਜੀਵਨ ਮਿੱਤਲ, ਮਾਧਵ ਸਿੰਗਲਾ, ਬਲਰਾਮ ਬੰਸਲ, ਕਰਨ ਬੰਸਲ, ਓਮ ਪ੍ਰਕਾਸ਼ ਟੌਹੜਾ, ਜਤਿੰਦਰ ਕੁਮਾਰ ਟੀਨੂ, ਤੀਰਥ ਬਾਂਸਲ, ਰਾਕੇਸ਼ ਭਾਨਰਾ, ਰਾਜ ਕੁਮਾਰ ਜਿੰਦਲ, ਸਰੂਪ ਚੰਦ ਭਾਨਰਾ, ਕਰਮ ਚੰਦ, ਰੋਹਿਤ ਗੋਇਲ, ਦੀਪਕ ਜਿੰਦਲ, ਸ਼ਾਂਤੀ ਸਰੂਪ ਕੰਨੂ, ਪ੍ਰੇਮ ਚੰਦ, ਹੈਪੀ ਗੋਇਲ, ਅਨਿਲ ਗੋਇਲ, ਸ਼ੈਂਪੀ ਡਕਾਲਾ, ਭੀਮ ਚੰਦ ਡਕਾਲਾ, ਰਿੰਕੂ ਬਾਂਸਲ, ਕੁਲਦੀਪ ਸਿੰਘ ਕੌਰਜੀਵਾਲ, ਬਲਰਾਮ ਬਾਂਸਲ, ਭੋਲਾ ਭਾਨਰਾ, ਪਰਗਟ ਸਿੰਘ ਜਾਹਲਾਂ, ਗੌਰਵ ਨੀਨੇ ਗੁਪਤਾ, ਜਿੰਦਰ ਸਿੰਘ ਪਾਲਾ ਟੌਹੜਾ, ਰਜਿੰਦਰ ਸਿੰਘ ਮਾਨ, ਨਰਿੰਦਰ ਲੌਟ, ਅਸ਼ੋਕ ਕੁਮਾਰ, ਜੌਲੀ ਗਰਗ, ਦਿਨੇਸ਼, ਗੁਰਪ੍ਰੀਤ ਰਾਏ, ਰਾਣਾ ਰਾਏ, ਸੁਰਮਖ ਸਿੰਘ, ਜਗਦੀਸ਼ ਚੰਦ, ਕੁਲਵਿੰਦਰ ਸਿੰਘ ਮਾਜਰੀਕਾਲੀਆਂ, ਗੁਰਵਿੰਦਰ ਸਿੰਘ ਕੌਰਜੀਵਾਲ, ਐਚ.ਐਸ ਰਟੌਲ, ਨਾਹਰ ਸਿੰਬੜੋ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ।

Exit mobile version