Homeਮਨੋਰੰਜਨਫਾਰੂਕ ਅਬਦੁੱਲਾ ਨੇ ਗਾਇਆ ‘ਲਗ ਜਾ ਗਲੇ’, ਨੌਜਵਾਨਾਂ ਨੂੰ ਸ਼ਰਾਬ ਤੋਂ ਦੂਰ...

ਫਾਰੂਕ ਅਬਦੁੱਲਾ ਨੇ ਗਾਇਆ ‘ਲਗ ਜਾ ਗਲੇ’, ਨੌਜਵਾਨਾਂ ਨੂੰ ਸ਼ਰਾਬ ਤੋਂ ਦੂਰ ਰਹਿਣ ਦੀ ਅਪੀਲ

Farooq Abdullah sings ‘Lag Ja Gale’ at a Srinagar golf event and urges youth to stay away from alcohol and focus on discipline.

ਸ਼੍ਰੀਨਗਰ, 8 ਅਗਸਤ, 2026 (ਦੀਪਕ ਦੱਤਾ) : ਸ਼੍ਰੀਨਗਰ ਦੇ ਰਾਇਲ ਸਪ੍ਰਿੰਗਜ਼ ਗੋਲਫ ਕੋਰਸ ਵਿੱਚ ਚੱਲ ਰਹੇ ਗੋਲਫ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਦੌਰਾਨ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੇ ਅਚਾਨਕ ਮਾਈਕ ਸੰਭਾਲ ਕੇ ਮਸ਼ਹੂਰ ਗੀਤ ਲਗ ਜਾ ਗਲੇ’ ਗਾ ਕੇ ਮੌਜੂਦ ਦਰਸ਼ਕਾਂ ਨੂੰ ਹੈਰਾਨ ਕਰ ਦਿੱਤਾ। ਉਨ੍ਹਾਂ ਦੀ ਇਸ ਪੇਸ਼ਕਾਰੀ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਅਤੇ ਤਾੜੀਆਂ ਨਾਲ ਸਵਾਗਤ ਕੀਤਾ ਗਿਆ।

ਇਹ ਮੌਕਾ ਪ੍ਰੋਫੈਸ਼ਨਲ ਗੋਲਫ ਟੂਰ ਆਫ ਇੰਡੀਆ (PGTI) ਦੇ ਮੁਕਾਬਲੇ ਦੀ ਸਮਾਪਤੀ ਮੌਕੇ ਹੋਇਆ। ਸਮਾਰੋਹ ਵਿੱਚ ਇੱਕ ਸਥਾਨਕ ਬੈਂਡ ਵੱਲੋਂ ਸੰਗੀਤ ਪੇਸ਼ ਕੀਤਾ ਜਾ ਰਿਹਾ ਸੀ। ਸੰਗੀਤ ਤੋਂ ਪ੍ਰਭਾਵਿਤ ਹੋ ਕੇ 88 ਸਾਲਾ ਫਾਰੂਕ ਅਬਦੁੱਲਾ ਨੇ ਮਾਈਕ ਲਿਆ ਅਤੇ 1964 ਦੀ ਫਿਲਮ ਵੋ ਕੌਨ ਥੀ’ ਦੇ ਲਤਾ ਮੰਗੇਸ਼ਕਰ ਦੇ ਮਸ਼ਹੂਰ ਗੀਤ ਦੀ ਆਪਣੀ ਅੰਦਾਜ਼ ਵਿੱਚ ਪੇਸ਼ਕਾਰੀ ਕੀਤੀ। ਇਸ ਤੋਂ ਬਾਅਦ ਇਨਾਮ ਵੰਡ ਸਮਾਰੋਹ ਨੂੰ ਸੰਬੋਧਨ ਕਰਦਿਆਂ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੇ ਗੋਲਫ ਖਿਡਾਰੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਮਿਹਨਤ ਅਤੇ ਯੋਗਦਾਨ ਖੇਡ ਨੂੰ ਅੱਗੇ ਲਿਜਾਣ ਲਈ ਬੇਹੱਦ ਮਹੱਤਵਪੂਰਨ ਹੈ।

ਅਬਦੁੱਲਾ ਨੇ ਕਿਹਾ ਕਿ ਭਾਰਤ ਹੁਣ ਓਲੰਪਿਕ, ਏਸ਼ਿਆਈ ਖੇਡਾਂ ਅਤੇ ਰਾਸ਼ਟਰਮੰਡਲ ਖੇਡਾਂ ਵਰਗੇ ਵੱਡੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਤਮਗੇ ਜਿੱਤਣ ਲਈ ਗੰਭੀਰਤਾ ਨਾਲ ਤਿਆਰ ਹੈ। ਉਨ੍ਹਾਂ ਕਿਹਾ ਕਿ ਇਸ ਟੂਰਨਾਮੈਂਟ ਵਿੱਚ ਨਜ਼ਰ ਆ ਰਹੀ ਨੌਜਵਾਨ ਪ੍ਰਤਿਭਾ ਇਹ ਦਰਸਾਉਂਦੀ ਹੈ ਕਿ ਦੇਸ਼ ਵਿੱਚ ਵਿਸ਼ਵ ਪੱਧਰੀ ਗੋਲਫ ਖਿਡਾਰੀ ਪੈਦਾ ਕਰਨ ਦੀ ਪੂਰੀ ਸਮਰੱਥਾ ਹੈ। ਸਾਬਕਾ ਮੁੱਖ ਮੰਤਰੀ ਨੇ ਨੌਜਵਾਨ ਖਿਡਾਰੀਆਂ ਨੂੰ ਸਫਲਤਾ ਲਈ ਸਖ਼ਤ ਮਿਹਨਤ ਅਤੇ ਨਿਰੰਤਰ ਅਭਿਆਸ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਖੇਡ ਵਿੱਚ ਉੱਚਾ ਮੁਕਾਮ ਹਾਸਲ ਕਰਨ ਲਈ ਖਿਡਾਰੀਆਂ ਨੂੰ ਲੰਬੇ ਸਮੇਂ ਤੱਕ ਅਭਿਆਸ ਕਰਨਾ ਪੈਂਦਾ ਹੈ ਅਤੇ ਆਪਣੇ ਟੀਚੇ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਰਹਿਣਾ ਜ਼ਰੂਰੀ ਹੈ।

ਉਨ੍ਹਾਂ ਨੌਜਵਾਨਾਂ ਨੂੰ ਸ਼ਰਾਬ ਤੋਂ ਦੂਰ ਰਹਿਣ ਦੀ ਵੀ ਅਪੀਲ ਕੀਤੀ ਅਤੇ ਕਿਹਾ ਕਿ ਸਫਲ ਖੇਡ ਕਰੀਅਰ ਲਈ ਅਨੁਸ਼ਾਸਿਤ ਜੀਵਨ ਬਹੁਤ ਜ਼ਰੂਰੀ ਹੈ। ਇਸ ਦੌਰਾਨ ਫਾਰੂਕ ਅਬਦੁੱਲਾ ਨੇ ਦੱਸਿਆ ਕਿ ਜੰਮੂ-ਕਸ਼ਮੀਰ ਸਰਕਾਰ ਰਾਇਲ ਸਪ੍ਰਿੰਗਜ਼ ਗੋਲਫ ਕੋਰਸ ਨੂੰ ਹੋਰ ਬਿਹਤਰ ਬਣਾਉਣ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਗੋਲਫ ਖੇਡ ਨੂੰ ਉਤਸ਼ਾਹਿਤ ਕਰਨ ਲਈ ਮਿਲੇ ਸੁਝਾਵਾਂ ’ਤੇ ਵਿਚਾਰ ਕਰੇਗੀ।

 

RELATED ARTICLES
- Advertisment -
Google search engine
Google search engine
Google search engine

Most Popular

Recent Comments