Home ਪੰਜਾਬ ਸੰਤ ਬਾਬਾ ਅਮਰੀਕ ਸਿੰਘ ਜੀ ਨੂੰ ਅੰਤਿਮ ਵਿਦਾਇਗੀ, ਬਿਕਰਮ ਸਿੰਘ ਮਜੀਠੀਆ ਨੇ...

ਸੰਤ ਬਾਬਾ ਅਮਰੀਕ ਸਿੰਘ ਜੀ ਨੂੰ ਅੰਤਿਮ ਵਿਦਾਇਗੀ, ਬਿਕਰਮ ਸਿੰਘ ਮਜੀਠੀਆ ਨੇ ਭੇਟ ਕੀਤੀ ਸ਼ਰਧਾਂਜਲੀ

The Sangat bid farewell to the great saint who followed the path of Kar Seva, simplicity and Gurbani with tearful eyes.

0
ਕਾਰ ਸੇਵਾ, ਸਾਦਗੀ ਅਤੇ ਗੁਰਬਾਣੀ ਦੇ ਮਾਰਗ ‘ਤੇ ਚੱਲਣ ਵਾਲੇ ਮਹਾਨ ਸੰਤ ਨੂੰ ਸੰਗਤ ਨੇ ਨਮ ਅੱਖਾਂ ਨਾਲ ਕੀਤਾ ਵਿਦਾ

ਪਟਿਆਲਾ, 1 ਜੁਲਾਈ: (ਗੁਰਤੇਜ ਅਤਲਾ): ਸੰਪਰਦਾਇ ਕਾਰ ਸੇਵਾ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣ ਵਾਲਿਆਂ ਦੇ ਮੁਖੀ ਸੰਤ ਬਾਬਾ ਅਮਰੀਕ ਸਿੰਘ ਜੀ ਦੇ ਅਕਾਲ ਚਲਾਣੇ ਉਪਰੰਤ ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਰਧਾ ਅਤੇ ਸਤਿਕਾਰ ਨਾਲ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ, ਧਾਰਮਿਕ ਸ਼ਖ਼ਸੀਅਤਾਂ ਅਤੇ ਸਮਾਜਿਕ-ਰਾਜਨੀਤਿਕ ਆਗੂਆਂ ਨੇ ਹਾਜ਼ਰੀ ਭਰ ਕੇ ਬਾਬਾ ਜੀ ਨੂੰ ਅੰਤਿਮ ਵਿਦਾਇਗੀ ਦਿੱਤੀ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੀ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ ਅਤੇ ਸੰਤ ਬਾਬਾ ਅਮਰੀਕ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੇ ਜੀਵਨ ਅਤੇ ਸੇਵਾ ਕਾਰਜਾਂ ਨੂੰ ਯਾਦ ਕੀਤਾ।

ਇਸ ਮੌਕੇ ਮਜੀਠੀਆ ਨੇ ਕਿਹਾ ਕਿ ਸੰਤ ਬਾਬਾ ਅਮਰੀਕ ਸਿੰਘ ਜੀ ਨੇ ਆਪਣਾ ਸਾਰਾ ਜੀਵਨ ਗੁਰੂ ਘਰ ਦੀ ਸੇਵਾ, ਸਿਮਰਨ ਅਤੇ ਗੁਰਬਾਣੀ ਦੇ ਉਪਦੇਸ਼ਾਂ ਦੇ ਪ੍ਰਚਾਰ ਲਈ ਸਮਰਪਿਤ ਕੀਤਾ। ਉਨ੍ਹਾਂ ਦੀ ਸਾਦਗੀ, ਨਿਮਰਤਾ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਬਣਿਆ ਰਹੇਗਾ।

ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਕ ਮੈਂਬਰਾਂ ਸਮੇਤ ਸਮੂਹ ਸੰਗਤ ਨੂੰ ਇਹ ਅਸਹਿ ਵਿਛੋੜਾ ਸਹਿਣ ਦਾ ਬਲ ਪ੍ਰਦਾਨ ਕਰਨ।

Exit mobile version