Home ਪੰਜਾਬ ਜਲੰਧਰ ਸਿਵਲ ਹਸਪਤਾਲ ਦੇ ਗਾਇਨੀ ਵਾਰਡ ਵਿੱਚ ਅੱਗ

ਜਲੰਧਰ ਸਿਵਲ ਹਸਪਤਾਲ ਦੇ ਗਾਇਨੀ ਵਾਰਡ ਵਿੱਚ ਅੱਗ

A fire triggered by an alleged AC wiring fault in the Gynaecology Ward of Jalandhar Civil Hospital led to the safe evacuation of 20 pregnant women and four infants, with no casualties reported.

0

ਜਲੰਧਰ, 4 ਅਗਸਤ 2026 (ਹਰਸ਼ਪ੍ਰੀਤ ਕੌਰ) : ਜਲੰਧਰ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਗਾਇਨੀ ਵਾਰਡ ਵਿੱਚ ਅਚਾਨਕ ਅੱਗ ਲੱਗ ਗਈ। ਘਟਨਾ ਦੌਰਾਨ ਵਾਰਡ ਵਿੱਚ ਮੌਜੂਦ 20 ਗਰਭਵਤੀ ਮਹਿਲਾਵਾਂ ਅਤੇ 4 ਨਵਜੰਮੇ ਬੱਚਿਆਂ ਨੂੰ ਤੁਰੰਤ ਸੁਰੱਖਿਅਤ ਥਾਂ ‘ਤੇ ਪਹੁੰਚਾਇਆ ਗਿਆ। ਪ੍ਰਤੱਖਦਰਸ਼ੀਆਂ ਮੁਤਾਬਕ ਭਾਰੀ ਗਰਮੀ ਕਾਰਨ ਏਅਰ ਕੰਡੀਸ਼ਨਰ ਦੀਆਂ ਤਾਰਾਂ ਵਿੱਚ ਸ਼ਾਰਟ ਸਰਕਿਟ ਹੋਣ ਨਾਲ ਅੱਗ ਲੱਗੀ। ਕੁਝ ਹੀ ਸਮੇਂ ਵਿੱਚ ਕਮਰਾ ਧੂੰਏਂ ਨਾਲ ਭਰ ਗਿਆ, ਜਿਸ ਕਾਰਨ ਮਰੀਜ਼ਾਂ ਅਤੇ ਸਟਾਫ਼ ਵਿੱਚ ਦਹਿਸ਼ਤ ਫੈਲ ਗਈ।

ਸਥਿਤੀ ਨੂੰ ਦੇਖਦੇ ਹੋਏ ਜੂਨੀਅਰ ਰੈਜ਼ੀਡੈਂਟ ਡਾਕਟਰਾਂ ਨੇ ਤੁਰੰਤ ਮੈਡੀਕਲ ਸੁਪਰਡੈਂਟ ਡਾ. ਨਮਿਤਾ ਘਈ ਅਤੇ ਵਿਭਾਗ ਮੁਖੀ ਡਾ. ਬਰਿੰਦਰ ਨੂੰ ਸੂਚਿਤ ਕੀਤਾ। ਹਸਪਤਾਲ ਪ੍ਰਸ਼ਾਸਨ ਅਤੇ ਸਟਾਫ਼ ਦੀ ਤੁਰੰਤ ਕਾਰਵਾਈ ਨਾਲ ਸਾਰੇ ਮਰੀਜ਼ਾਂ ਅਤੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਸਮੇਂ ਸਿਰ ਕੀਤੀ ਗਈ ਕਾਰਵਾਈ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਹਸਪਤਾਲ ਪ੍ਰਸ਼ਾਸਨ ਵੱਲੋਂ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

 

Exit mobile version