ਇਸਲਾਮਾਬਾਦ, 26 ਅਗਸਤ, 2026 (ਕਾਜਲ) :ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਬੁੱਧਵਾਰ ਨੂੰ ਇੱਕ ਵੱਡੇ ਸਰਕਾਰੀ ਹਸਪਤਾਲ ਦੇ ਗਾਇਨੀ ਵਾਰਡ ਵਿੱਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ14 ਨਵਜੰਮੇ ਬੱਚਿਆਂ ਦੀ ਮੌਤਹੋ ਗਈ। ਅਧਿਕਾਰੀਆਂ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ।ਇਹ ਹਾਦਸਾ ਰਾਜਧਾਨੀ ਦੇ ਸਭ ਤੋਂ ਵੱਡੇ ਸਰਕਾਰੀ ਹਸਪਤਾਲਪਾਕਿਸਤਾਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (PIMS)ਵਿੱਚ ਵਾਪਰਿਆ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਹਸਪਤਾਲ ਵਿੱਚ ਹਫੜਾ-ਦਫੜੀ ਮਚ ਗਈ ਅਤੇ ਰਾਹਤ ਤੇ ਬਚਾਅ ਟੀਮਾਂ ਨੂੰ ਮੌਕੇ ’ਤੇ ਭੇਜਿਆ ਗਿਆ।ਅਧਿਕਾਰੀਆਂ ਮੁਤਾਬਕ ਅੱਗ ਗਾਇਨੀ ਵਾਰਡ ਵਿੱਚ ਲੱਗੀ, ਜਿੱਥੇ ਨਵਜੰਮੇ ਬੱਚੇ ਇਲਾਜ ਅਧੀਨ ਸਨ। ਇਸ ਹਾਦਸੇ ਵਿੱਚ 14 ਬੱਚਿਆਂ ਦੀ ਜਾਨ ਚਲੀ ਗਈ। ਅੱਗ ਲੱਗਣ ਦੇ ਕਾਰਨਾਂ ਅਤੇ ਘਟਨਾ ਨਾਲ ਜੁੜੇ ਹੋਰ ਵੇਰਵਿਆਂ ਦੀ ਜਾਂਚ ਕੀਤੀ ਜਾ ਰਹੀ ਹੈ।ਘਟਨਾ ਤੋਂ ਬਾਅਦ ਹਸਪਤਾਲ ਦੀ ਸੁਰੱਖਿਆ ਅਤੇ ਅੱਗ ਬੁਝਾਊ ਪ੍ਰਬੰਧਾਂ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੋ ਰਹੇ ਹਨ।