ਮੋਹਾਲੀ, 3 ਸਤੰਬਰ 2026 (ਕਾਜਲ): ਮੋਹਾਲੀ ਸਥਿਤ CP 67 ਮਾਲ ਦੇ ਬਾਹਰ ਇੱਕ ਹੇਅਰ ਸੈਲੂਨ ਨੂੰ ਅਣਪਛਾਤੇ ਹਮਲਾਵਰਾਂ ਨੇ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਚਲਾ ਦਿੱਤੀਆਂ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮੁੱਢਲੀ ਜਾਣਕਾਰੀ ਮੁਤਾਬਕ ਦੋ ਅਣਪਛਾਤੇ ਵਿਅਕਤੀਆਂ ਨੇ ਸੈਲੂਨ ਵੱਲ ਫਾਇਰਿੰਗ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਹਾਲਾਂਕਿ ਇਸ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਕਰਨ ਲਈ ਆਸ-ਪਾਸ ਦੇ ਇਲਾਕੇ ਅਤੇ ਹੋਰ ਉਪਲਬਧ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਦੇ ਕਾਰਨਾਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।







