Home ਦੇਸ਼ ਅਸਾਮ ਦੇ ਸੀਆਰਪੀਐਫ ਕੈਂਪ ਵਿੱਚ ਗੋਲੀਬਾਰੀ, 3 ਮੌਤਾਂ

ਅਸਾਮ ਦੇ ਸੀਆਰਪੀਐਫ ਕੈਂਪ ਵਿੱਚ ਗੋਲੀਬਾਰੀ, 3 ਮੌਤਾਂ

A firing incident at the CRPF's 34 Battalion camp in Assam's Nagaon district left three personnel dead, including the alleged shooter, while another jawan sustained serious injuries and was shifted for treatment.

0

ਨਗਾਓਂ (ਅਸਾਮ), 4 ਅਗਸਤ 2026 (ਹਰਸ਼ਪ੍ਰੀਤ ਕੌਰ) : ਅਸਾਮ ਦੇ ਨਗਾਓਂ ਜ਼ਿਲ੍ਹੇ ਸਥਿਤ ਕਾਟੀਮਾਰੀ ਸੀਆਰਪੀਐਫ ਕੈਂਪ ਵਿੱਚ ਮੰਗਲਵਾਰ ਸਵੇਰੇ ਵਾਪਰੀ ਗੋਲੀਬਾਰੀ ਦੀ ਘਟਨਾ ਨੇ ਸੁਰੱਖਿਆ ਬਲਾਂ ਵਿੱਚ ਹੜਕੰਪ ਮਚਾ ਦਿੱਤਾ। ਇੱਕ ਸੀਆਰਪੀਐਫ ਜਵਾਨ ਵੱਲੋਂ ਆਪਣੇ ਸਾਥੀ ਕਰਮਚਾਰੀਆਂ ‘ਤੇ ਗੋਲੀਆਂ ਚਲਾਉਣ ਤੋਂ ਬਾਅਦ ਤਿੰਨ ਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਅਨੁਸਾਰ ਘਟਨਾ 34ਵੀਂ ਬਟਾਲੀਅਨ ਦੇ ਕੈਂਪ ਅੰਦਰ ਸਵੇਰੇ ਕਰੀਬ 7:30 ਵਜੇ ਵਾਪਰੀ। ਮੁੱਢਲੀ ਜਾਣਕਾਰੀ ਮੁਤਾਬਕ ਇੱਕ ਏਐਸਆਈ ਨੇ ਆਪਣੇ ਸਾਥੀਆਂ ‘ਤੇ ਗੋਲੀਬਾਰੀ ਕੀਤੀ, ਜਿਸ ਦੌਰਾਨ ਦੋ ਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬਾਅਦ ਵਿੱਚ ਗੋਲੀ ਚਲਾਉਣ ਵਾਲੇ ਜਵਾਨ ਦੀ ਵੀ ਮੌਤ ਹੋ ਗਈ।

ਘਟਨਾ ਵਿੱਚ ਇੱਕ ਹੋਰ ਜਵਾਨ ਗੰਭੀਰ ਜ਼ਖ਼ਮੀ ਹੋਇਆ, ਜਿਸ ਨੂੰ ਇਲਾਜ ਲਈ ਗੁਵਾਹਾਟੀ ਭੇਜਿਆ ਗਿਆ ਹੈ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

 

Exit mobile version