Homeਪਟਿਆਲਾ ਅਪਡੇਟਡਿਪਟੀ ਕਮਿਸ਼ਨਰ ਵੱਲੋਂ ਅਹੁਦਾ ਸੰਭਾਲਣ ਮਗਰੋਂ ਕੀਤੀ ਪਲੇਠੀ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਅਹੁਦਾ ਸੰਭਾਲਣ ਮਗਰੋਂ ਕੀਤੀ ਪਲੇਠੀ ਮੀਟਿੰਗ

Deputy Commissioner Holds First Official Meeting After Assuming Charge

ਪਟਿਆਲਾ, 19 ਨਵੰਬਰ, 2026 (ਛਤਰਪਾਲ ਸਿੰਘ ) : ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ  ਵੱਲੋਂ  ਅਹੁਦਾ ਸੰਭਾਲਣ ਮਗਰੋਂ ਪਲੇਠੀ ਮੀਟਿੰਗ ਕਰਦਿਆਂ ਜ਼ਿਲ੍ਹੇ ਚੱਲ ਰਹੀਆਂ ਵੱਖ ਵੱਖ ਸਕੀਮਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਂਦੇ ਹੋਏ ਵੱਖ ਵੱਖ ਸਕੀਮਾਂ ਤਹਿਤ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਅਤੇ ਚੱਲ ਰਹੇ ਵਿਕਾਸ ਦੇ ਕੰਮਾਂ ਤੇ ਵਿਸ਼ੇਸ਼ ਧਿਆਨ ਦਿੰਦੇ ਹੋਏ ਲੰਬਿਤ ਕੰਮਾਂ ਨੂੰ ਵੀ ਮਿਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ। ਇਸ ਤੋਂ ਇਲਾਵਾ ਮੁਕੰਮਲ ਹੋਏ ਕੰਮਾਂ ਦੀ ਪ੍ਰਗਤੀ ਰਿਪੋਰਟ ਤਿਆਰ ਕੀਤੀ ਜਾਵੇ। ਇਸ ਮੌਕੇ ਮੀਟਿੰਗ ਵਿੱਚ ਏ.ਡੀ. ਸੀਜ਼, ਐਸ ਡੀ ਐਮਜ਼ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।


ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਬੀ.ਡੀ.ਪੀ.ਓਜ਼ ਤੇ ਵੱਖ ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਜ਼ ਅਤੇ ਹੋਰ ਸੀਨੀਅਰ ਅਧਿਕਾਰੀਆਂ ਤੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਵਿਕਾਸ ਕਾਰਜਾਂ ਹਿੱਤ ਸਾਰੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਯੋਗ ਵਿਅਕਤੀਆਂ ਤੱਕ ਪਹੁੰਚੇ। ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ  ਕੰਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਅਤੇ ਕਿਹਾ ਕਿ ਮੀਟਿੰਗ ਦੌਰਾਨ ਦਿੱਤੇ ਨਿਰਦੇਸ਼ਾਂ ‘ਤੇ ਕੀਤੀ ਗਈ ਕਾਰਵਾਈ ਸਬੰਧੀ ਅਗਲੀ ਮਹੀਨਾਵਾਰ ਮੀਟਿੰਗ ਵਿੱਚ ਰਿਪੋਰਟ ਦਿੱਤੀ ਜਾਵੇ, ਤਾਂ ਜੋ ਇਕ ਮਹੀਨੇ ਦੌਰਾਨ ਕੀਤੀ ਗਈ ਕਾਰਗੁਜ਼ਾਰੀ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ। ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments