ਚੰਡੀਗੜ੍ਹ, 29 ਅਕਤੂਬਰ 2026 (ਛੱਤਰਪਾਲ ਸਿੰਘ): ਵਾਰਿਸ ਪੰਜਾਬ ਦੇ ਪਾਰਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਤਹਿਤ ਆਪਣੇ ਪੰਜ ਆਗੂਆਂ ਨੂੰ ਮੁਅੱਤਲ ਕਰ ਦਿੱਤਾ ਹੈ। ਪਾਰਟੀ ਵੱਲੋਂ ਕੀਤੀ ਗਈ ਇਸ ਕਾਰਵਾਈ ਵਿੱਚ ਅਵਤਾਰ ਸਿੰਘ ਸੇਖੋਂ, ਗੁਰਦੀਪ ਸਿੰਘ ਭੰਡਾਲ, ਜਗਦੀਪ ਸਿੰਘ ਕਨਸਾਲਾ, ਕ੍ਰਿਸ਼ਨ ਸਿੰਘ ਰੁਪਾਣਾ ਅਤੇ ਜਸਵਿੰਦਰ ਸਿੰਘ ਡਰੋਲੀ ਦੇ ਨਾਮ ਸ਼ਾਮਲ ਹਨ। ਪਾਰਟੀ ਦੇ ਇਸ ਫੈਸਲੇ ਨਾਲ ਸਬੰਧਤ ਸਿਆਸੀ ਹਲਕਿਆਂ ਵਿੱਚ ਚਰਚਾ ਛਿੜ ਗਈ ਹੈ। ਹਾਲਾਂਕਿ, ਇਨ੍ਹਾਂ ਆਗੂਆਂ ਵਿਰੁੱਧ ਲਗਾਏ ਗਏ ਦੋਸ਼ਾਂ ਦੇ ਵੇਰਵੇ ਅਤੇ ਉਨ੍ਹਾਂ ਦੀ ਮੁਅੱਤਲੀ ਸਬੰਧੀ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
