Homeਪੰਜਾਬਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਤੇ ਅੰਤਰਰਾਸ਼ਟਰੀ ਸੋਨ ਤਮਗਾ ਜੇਤੂ ਕੁਨਾਰ ‘ਆਪ’...

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਤੇ ਅੰਤਰਰਾਸ਼ਟਰੀ ਸੋਨ ਤਮਗਾ ਜੇਤੂ ਕੁਨਾਰ ‘ਆਪ’ ਵਿੱਚ ਸ਼ਾਮਲ

CM Bhagwant Mann welcomes former cricketer Manpreet Singh Gony and international gold medallist athlete Kunar into the Aam Aadmi Party.

ਚੰਡੀਗੜ੍ਹ, 22 ਅਗਸਤ, 2026 (ਜਗਦੇਵ ਸਿੰਘ ਜੱਗੀ) : ਪੰਜਾਬ ਦੀ ਸਿਆਸਤ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਸਾਬਕਾ ਭਾਰਤੀ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਸੋਨ ਤਮਗਾ ਜਿੱਤ ਚੁੱਕੇ ਐਥਲੀਟ ਕੁਨਾਰ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਦੋਵਾਂ ਖਿਡਾਰੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋਵਾਂ ਖਿਡਾਰੀਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਖੇਡਾਂ ਦੇ ਮੈਦਾਨ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਨੌਜਵਾਨਾਂ ਦਾ ‘ਆਪ’ ਨਾਲ ਜੁੜਨਾ ਪਾਰਟੀ ਲਈ ਮਹੱਤਵਪੂਰਨ ਹੈ।

ਉਨ੍ਹਾਂ ਕਿਹਾ ਕਿ ਖਿਡਾਰੀਆਂ ਦਾ ਤਜਰਬਾ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਮਾਨ ਨੇ ਕਿਹਾ ਕਿ ਅਜਿਹੇ ਨੌਜਵਾਨਾਂ ਦੇ ਸਹਿਯੋਗ ਨਾਲ ‘ਰੰਗਲਾ ਪੰਜਾਬ’ ਬਣਾਉਣ ਦੀ ਮੁਹਿੰਮ ਨੂੰ ਹੋਰ ਤਾਕਤ ਮਿਲੇਗੀ। ਪਾਰਟੀ ਵਿੱਚ ਸ਼ਾਮਲ ਹੋਣ ਮੌਕੇ ਮੁੱਖ ਮੰਤਰੀ ਨੇ ਮਨਪ੍ਰੀਤ ਸਿੰਘ ਗੋਨੀ ਅਤੇ ਕੁਨਾਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਰਹੇ।

‘ਆਪ’ ਵਿੱਚ ਸ਼ਾਮਲ ਹੋਣ ਤੋਂ ਬਾਅਦ ਦੋਵਾਂ ਖਿਡਾਰੀਆਂ ਨੇ ਕਿਹਾ ਕਿ ਉਹ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਅਤੇ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੀ ਭਲਾਈ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ। ਦੋ ਪ੍ਰਸਿੱਧ ਖਿਡਾਰੀਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨੂੰ ‘ਆਪ’ ਵੱਲੋਂ ਪੰਜਾਬ ਦੇ ਨੌਜਵਾਨਾਂ ਅਤੇ ਖੇਡ ਭਾਈਚਾਰੇ ਨਾਲ ਆਪਣਾ ਸੰਪਰਕ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments