Home ਪੰਜਾਬ ਸਾਬਕਾ ਪੰਜਾਬ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਕੈਬਨਿਟ ਮੰਤਰੀ ਮੋਹਿੰਦਰ ਭਗਤ...

ਸਾਬਕਾ ਪੰਜਾਬ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਕੈਬਨਿਟ ਮੰਤਰੀ ਮੋਹਿੰਦਰ ਭਗਤ ਨੂੰ ਸਦਮਾ

Former Punjab Minister Bhagat Chunni Lal Dies at 94

0

ਚੰਡੀਗੜ੍ਹ, 10 ਸਤੰਬਰ, 2026 (ਕਾਜਲ) : ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਅਤੇ ਸੂਬੇ ਦੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦਾ ਅੱਜ 94 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ, ਰਿਸ਼ਤੇਦਾਰਾਂ ਅਤੇ ਸਮਰਥਕਾਂ ਵਿੱਚ ਸੋਗ ਦੀ ਲਹਿਰ ਹੈ। ਭਗਤ ਚੁੰਨੀ ਲਾਲ ਦਾ ਅੰਤਿਮ ਸੰਸਕਾਰ ਅੱਜ 10 ਸਤੰਬਰ ਨੂੰ ਜਲੰਧਰ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਵੱਖ-ਵੱਖ ਸਿਆਸੀ ਅਤੇ ਸਮਾਜਿਕ ਵਰਗਾਂ ਨਾਲ ਸਬੰਧਤ ਲੋਕਾਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਭਗਤ ਚੁੰਨੀ ਲਾਲ ਪੰਜਾਬ ਦੀ ਸਿਆਸਤ ਵਿੱਚ ਲੰਮਾ ਸਮਾਂ ਸਰਗਰਮ ਰਹੇ। ਉਹ 2012 ਤੋਂ 2017 ਤੱਕ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ। ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਦੌਰਾਨ ਸੂਬੇ ਦੀ ਰਾਜਨੀਤੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।

 

Exit mobile version