Homeਪੰਜਾਬਸਾਬਕਾ ਐਸਐੱਚਓ ਨਾਗਰਾ ਤਿੰਨ ਦਿਨਾਂ ਦੇ ਰਿਮਾਂਡ 'ਤੇ

ਸਾਬਕਾ ਐਸਐੱਚਓ ਨਾਗਰਾ ਤਿੰਨ ਦਿਨਾਂ ਦੇ ਰਿਮਾਂਡ ‘ਤੇ

ਗੁਰਜਿੰਦਰਜੀਤ ਨਾਗਰਾ – ਕਰੋੜਾਂ ਦੀ ਜਬਰੀ ਵਸੂਲੀ ਮਾਮਲੇ ਦੀ ਜਾਂਚ ਤੇਜ਼

ਦਸੂਹਾ/ਟਾਂਡਾ ਉੜਮੁੜ 18 ਜੁਲਾਈ 2026 :(ਜਗਦੇਵ ਸਿੰਘ ਜੱਗੀ)  ਟਾਂਡਾ ਉੜਮੁੜ ਦੇ ਸਾਬਕਾ ਥਾਣਾ ਮੁੱਖੀ (ਐਸਐੱਚਓ) ਗੁਰਜਿੰਦਰਜੀਤ ਸਿੰਘ ਨਾਗਰਾ ਨੂੰ ਜਬਰੀ ਵਸੂਲੀ ਦੇ ਮਾਮਲੇ ਵਿੱਚ ਦਸੂਹਾ ਦੀ ਸਿਵਲ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਪੁਲਿਸ ਰਿਮਾਂਡ ਦੌਰਾਨ ਮਾਮਲੇ ਨਾਲ ਜੁੜੇ ਤੱਥਾਂ ਦੀ ਹੋਰ ਜਾਂਚ ਕੀਤੀ ਜਾਵੇਗੀ।

ਜਾਂਚ ਏਜੰਸੀਆਂ ਅਨੁਸਾਰ, ਬਲਵਿੰਦਰ ਸਿੰਘ ਕਤਲ ਕੇਸ ਵਿੱਚ ਨਾਮਜ਼ਦ ਕੁਝ ਵਿਅਕਤੀਆਂ ਨੂੰ ਕੇਸ ਵਿੱਚੋਂ ਬਾਹਰ ਕੱਢਣ ਦੇ ਨਾਂ ‘ਤੇ ਕਰੀਬ 4 ਕਰੋੜ ਰੁਪਏ ਦੀ ਕਥਿਤ ਜਬਰੀ ਵਸੂਲੀ ਕੀਤੇ ਜਾਣ ਦੇ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਜਾਂਚ ਦੌਰਾਨ ਐਸਪੀ (ਦਿਹਾਤੀ) ਜਲੰਧਰ ਦੀ ਰਿਪੋਰਟ ਦੇ ਆਧਾਰ ‘ਤੇ ਨਾਗਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਨੰਬਰ 20 (ਮਿਤੀ 16 ਜਨਵਰੀ 2026) ਥਾਣਾ ਟਾਂਡਾ, ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7 ਅਤੇ 13 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐੱਸ) ਦੀ ਧਾਰਾ 308 ਤਹਿਤ ਕੇਸ ਦਰਜ ਕੀਤਾ ਹੈ।

ਦੂਜੇ ਪਾਸੇ, ਨਾਗਰਾ ਦੇ ਵਕੀਲ ਸੰਦੀਪ ਸ਼ਰਮਾ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਉਨ੍ਹਾਂ ਦੇ ਮੁਅੱਕਲ ਦੀ ਗ੍ਰਿਫ਼ਤਾਰੀ ਬਿਨਾਂ ਪੱਕੇ ਸਬੂਤਾਂ ਅਤੇ ਯੋਗ ਤੱਥਾਂ ਦੇ ਆਧਾਰ ‘ਤੇ ਕੀਤੀ ਗਈ ਹੈ। ਮਾਮਲੇ ਦੀ ਅਗਲੀ ਜਾਂਚ ਪੁਲਿਸ ਵੱਲੋਂ ਜਾਰੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments