Homeਹਰਿਆਣਾਰਿਸ਼ਵਤ ਮਾਮਲੇ ’ਚ ਯੂਨੀਅਨ ਬੈਂਕ ਦੇ ਸਾਬਕਾ ਬ੍ਰਾਂਚ ਮੈਨੇਜਰ ਨੂੰ 3 ਸਾਲ...

ਰਿਸ਼ਵਤ ਮਾਮਲੇ ’ਚ ਯੂਨੀਅਨ ਬੈਂਕ ਦੇ ਸਾਬਕਾ ਬ੍ਰਾਂਚ ਮੈਨੇਜਰ ਨੂੰ 3 ਸਾਲ ਦੀ ਸਖ਼ਤ ਕੈਦ

ਹਰਿਆਣਾ:20 ਨਵੰਬਰ (ਗੁਰਮੀਤ ਸਿੰਘ ਤੁੰਗ): ਹਰਿਆਣਾ ਦੇ ਪੰਚਕੂਲਾ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਦੇ ਸਾਬਕਾ ਬ੍ਰਾਂਚ ਮੈਨੇਜਰ ਨਰੇਸ਼ ਕੁਮਾਰ ਪਾਸੀ ਨੂੰ ਤਿੰਨ ਸਾਲ ਦੀ ਸਖ਼ਤ ਕੈਦ (ਰਿਗੋਰਸ ਇਮਪ੍ਰਿਸਨਮੈਂਟ ) ਅਤੇ 25 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਸੀਬੀਆਈ ਵੱਲੋਂ ਜਾਰੀ ਪ੍ਰੈੱਸ ਰਿਲੀਜ਼ ਅਨੁਸਾਰ ਅਦਾਲਤ ਨੇ ਇਹ ਸਜ਼ਾ 19 ਨਵੰਬਰ 2026 ਨੂੰ ਸੁਣਾਈ।

25 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਤੇ ਲੈਣ ਦਾ ਦੋਸ਼: ਸੀਬੀਆਈ ਵੱਲੋਂ ਦਰਜ ਮਾਮਲੇ ਅਨੁਸਾਰ, ਮੁਲਜ਼ਮ ਨਰੇਸ਼ ਕੁਮਾਰ ਪਾਸੀ ਉਸ ਸਮੇਂ ਯੂਨੀਅਨ ਬੈਂਕ ਆਫ਼ ਇੰਡੀਆ ਦੀ ਸੈਕਟਰ-6, ਕਰਨਾਲ ਸ਼ਾਖਾ ਵਿੱਚ ਬ੍ਰਾਂਚ ਮੈਨੇਜਰ ਵਜੋਂ ਤਾਇਨਾਤ ਸੀ। ਉਸ ’ਤੇ ਸ਼ਿਕਾਇਤਕਰਤਾ ਤੋਂ 1.25 ਲੱਖ ਰੁਪਏ ਦੇ ਹਾਊਸਿੰਗ ਲੋਨ ਦੀ ਕਿਸ਼ਤ/ਰਕਮ ਜਾਰੀ ਕਰਨ ਦੇ ਸਬੰਧ ਵਿੱਚ 25 ਹਜ਼ਾਰ ਰੁਪਏ ਰਿਸ਼ਵਤ ਮੰਗਣ ਦਾ ਦੋਸ਼ ਸੀ।

ਸੀਬੀਆਈ ਨੇ ਇਸ ਮਾਮਲੇ ਵਿੱਚ 18 ਦਸੰਬਰ 2018 ਨੂੰ ਕੇਸ ਦਰਜ ਕੀਤਾ ਸੀ। ਉਸੇ ਦਿਨ ਸੀਬੀਆਈ ਵੱਲੋਂ ਜਾਲ ਵਿਛਾ ਕੇ (ਟਰੈਪ ) ਕਾਰਵਾਈ ਕੀਤੀ ਗਈ ਅਤੇ ਮੁਲਜ਼ਮ ਨੂੰ ਸ਼ਿਕਾਇਤਕਰਤਾ ਤੋਂ 25 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਦੇ ਅਤੇ ਸਵੀਕਾਰ ਕਰਦੇ ਹੋਏ ਰੰਗੇ ਹੱਥੀਂ ਫੜ ਲਿਆ ਗਿਆ।

ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਚਾਰਜਸ਼ੀਟ: ਸੀਬੀਆਈ ਵੱਲੋਂ ਜਾਂਚ ਮੁਕੰਮਲ ਕਰਨ ਉਪਰੰਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 (ਪ੍ਰੀਵੈਨਸ਼ਨ ਆਫ ਕਰੱਪਸ਼ਨ ਐਕਟ , 1988) ਤਹਿਤ ਚਾਰਜਸ਼ੀਟ ਅਦਾਲਤ ਵਿੱਚ ਦਾਖ਼ਲ ਕੀਤੀ ਗਈ। ਕੇਸ ਦੀ ਸੁਣਵਾਈ ਦੌਰਾਨ ਅਦਾਲਤ ਨੇ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੰਦਿਆਂ ਤਿੰਨ ਸਾਲ ਦੀ ਸਖ਼ਤ ਕੈਦ ਅਤੇ 25,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ।

RELATED ARTICLES
- Advertisment -
Google search engine
Google search engine
Google search engine

Most Popular

Recent Comments