Homeਪੰਜਾਬਹਿਊਮਨ ਐਂਪਾਵਰਮੈਂਟ ਸੋਸਾਇਟੀ ਆਫ਼ ਇੰਡੀਆ ਵੱਲੋਂ ਗਾਂਧੀ ਜਯੰਤੀ ਮਨਾਈ ਗਈ

ਹਿਊਮਨ ਐਂਪਾਵਰਮੈਂਟ ਸੋਸਾਇਟੀ ਆਫ਼ ਇੰਡੀਆ ਵੱਲੋਂ ਗਾਂਧੀ ਜਯੰਤੀ ਮਨਾਈ ਗਈ

Human Empowerment Society of India pays tribute to Mahatma Gandhi and remembers the sacrifices of freedom fighters.

ਮੋਗਾ, 02 ਅਕਤੂਬਰ, 2026 (ਲਛਮਣ ਜੀਤ ਸਿੰਘ ਪੁਰਬਾ): ਗਾਂਧੀ ਜਯੰਤੀ ਦੇ ਮੌਕੇ ’ਤੇ ਹਿਊਮਨ ਐਂਪਾਵਰਮੈਂਟ ਸੋਸਾਇਟੀ ਆਫ਼ ਇੰਡੀਆ ਵੱਲੋਂ ਪ੍ਰਧਾਨ ਸੰਜੀਵ ਨਰੂਲਾ ਦੀ ਅਗਵਾਈ ਹੇਠ ਮਹਾਤਮਾ ਗਾਂਧੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਅਨਮੋਲ ਵੈਲਫੇਅਰ ਕਲੱਬ ਦੇ ਪ੍ਰਧਾਨ ਰਾਜੇਸ਼ ਅਰੋੜਾ ਅਤੇ ਵਿਵੇਕ ਮਜੀਠੀਆ ਨੇ ਸ਼ਿਰਕਤ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਸੰਜੀਵ ਨਰੂਲਾ, ਮਹਾਸਚਿਵ ਸੰਜੀਵ ਅਰੋੜਾ, ਸੀਨੀਅਰ ਮੀਤ ਪ੍ਰਧਾਨ ਵੇਨਿਕਾ ਗੋਇਲ, ਪੰਜਾਬ ਪ੍ਰਧਾਨ ਰਮਨ ਗਾਂਧੀ, ਜ਼ਿਲ੍ਹਾ ਪ੍ਰਧਾਨ ਸਤਪਾਲ ਸਿੰਘ ਕੰਡਾ ਅਤੇ ਜ਼ਿਲ੍ਹਾ ਮਹਿਲਾ ਵਿੰਗ ਦੀ ਪ੍ਰਧਾਨ ਵਰਿੰਦਾ ਮਜੀਠੀਆ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਆਪਣੇ ਬਾਰੇ ਸੋਚਦਾ ਹੈ, ਪਰ ਦੇਸ਼ ਭਗਤਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣਾ ਜੀਵਨ ਦਾਅ ’ਤੇ ਲਗਾ ਦਿੱਤਾ। ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਮਹਿਲਾ ਵਿੰਗ ਦੀ ਸੀਨੀਅਰ ਮੀਤ ਪ੍ਰਧਾਨ ਰੀਤੂ ਕਾਲੜਾ, ਮੀਤ ਪ੍ਰਧਾਨ ਨੀਤੂ ਗੋਇਲ, ਚੇਅਰਮੈਨ ਗੁਰਸੇਵਕ ਸਿੰਘ ਸੰਨਿਆਸੀ, ਮੁੱਖ ਸਲਾਹਕਾਰ ਵੀ.ਪੀ. ਸੇਠੀ, ਸ਼ਿਵ ਟੰਡਨ, ਰਾਜਿੰਦਰ ਕੁਮਾਰ, ਪ੍ਰਦੀਪ ਕੁਮਾਰ, ਅਮਨ ਕੁਮਾਰ, ਨੀਰਜ ਕੁਮਾਰ, ਸ਼ੁਭਮ ਗੁਪਤਾ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments