Home ਪਟਿਆਲਾ ਅਪਡੇਟ ਮਿਸ਼ਨ ਕਲੀਨ ਪੰਜਾਬ ਤਹਿਤ ਘਨੌਰ ਬੱਸ ਸਟੈਂਡ ਤੋਂ ਸ਼ੁਰੂ ਕੀਤੀ ਕੂੜਾ ਸਫਾਈ...

ਮਿਸ਼ਨ ਕਲੀਨ ਪੰਜਾਬ ਤਹਿਤ ਘਨੌਰ ਬੱਸ ਸਟੈਂਡ ਤੋਂ ਸ਼ੁਰੂ ਕੀਤੀ ਕੂੜਾ ਸਫਾਈ ਮੁਹਿੰਮ 

Garbage Cleanup Drive Launched at Ghanaur Bus Stand

0
ਘਨੌਰ, 31 ਅਗਸਤ, 2026 (ਕਾਜਲ) : ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਸਥਾਨਕ ਸਰਕਾਰ ਮੰਤਰੀ ਹਰਜੋਤ ਬੈਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਰੰਭੀ ਮਿਸ਼ਨ ਕਲੀਨ ਪੰਜਾਬ ਮੁਹਿੰਮ ਵਿੱਚ ਹਰ ਨਾਗਰਿਕ ਯੋਗਦਾਨ ਪਾਵੇ। ਨਗਰ ਪੰਚਾਇਤ ਘਨੌਰ ਨੇ ਐਮ ਐਲ ਏ ਗੁਰਲਾਲ ਸਿੰਘ ਘਨੌਰ ਦੀ ਰਹਿਨੁਮਾਈ ਹੇਠ 10 ਦਿਨਾਂ ਸਫਾਈ ਮਹਾ ਅਭਿਆਨ ਦੀ ਸ਼ੁਰੂਆਤ ਨਗਰ ਪੰਚਾਇਤ ਘਨੌਰ ਦੇ ਪ੍ਰਧਾਨ ਮਨਦੀਪ ਕੌਰ ਅਤੇ ਕਾਰਜ ਸਾਧਕ ਅਫਸਰ ਮੁਕੇਸ਼ ਸਿੰਗਲਾ ਵੱਲੋਂ ਬੱਸ ਸਟੈਂਡ ਘਨੌਰ ਤੋਂ ਸ਼ੁਰੂ ਕੀਤੀ ਗਈ। ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਅੰਕਿਤ ਸੂਦ, ਯੂਥ ਪ੍ਰਧਾਨ ਗੁਰਵਿੰਦਰ ਕਾਲਾ, ਸਮੂਹ ਕੌਂਸਲਰ ਤੇ ਨਗਰ ਪੰਚਾਇਤ ਦਾ ਸਮੂਹ ਸਟਾਫ ਅਤੇ ਸਫਾਈ ਸੇਵਕ ਮੌਜੂਦ ਰਿਹਾ।
ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਵਿਸ਼ੇਸ਼ ਮੁਹਿੰਮ ਤਹਿਤ ਘਨੌਰ ਦੀਆਂ ਸੜਕਾਂ ਅਤੇ ਜਨਤਕ ਥਾਵਾਂ ’ਤੇ ਪਿਆ ਠੋਸ ਕੂੜਾ, ਮਲਬਾ ਅਤੇ ਹੋਰ ਰਹਿੰਦ-ਖੂੰਹਦ ਨੂੰ ਚੁੱਕ ਕੇ ਢੁਕਵੇਂ ਸਥਾਨਾਂ ’ਤੇ ਪਹੁੰਚਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਨਗਰ ਪੰਚਾਇਤ ਦੀਆਂ ਟੀਮਾਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਵਿਧਾਇਕ ਗੁਰਲਾਲ ਘਨੌਰ ਨੇ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਫ਼ਾਈ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਅਤੇ ਆਪਣੇ ਘਰਾਂ, ਦੁਕਾਨਾਂ ਅਤੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੂੜਾ ਖੁੱਲ੍ਹੇ ਵਿੱਚ ਜਾਂ ਜਨਤਕ ਥਾਵਾਂ ’ਤੇ ਨਾ ਸੁੱਟਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸ਼ਹਿਰ ਨੂੰ ਸਾਫ਼-ਸੁਥਰਾ, ਕੂੜਾ-ਮੁਕਤ ਅਤੇ ਪ੍ਰਦੂਸ਼ਣ-ਮੁਕਤ ਬਣਾਉਣ ਲਈ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਸਫ਼ਾਈ ਕਾਰਜ ਕੀਤੇ ਜਾ ਰਹੇ ਹਨ।

Exit mobile version