Homeਪਟਿਆਲਾ ਅਪਡੇਟਪਟਿਆਲਾ ਵਿਚ ਦਿਨ ਦਿਹਾੜੇ ਲੜਕੀ ਤੇ ਚਾਕੂ ਨਾਲ ਕੀਤਾ ਹਮਲਾ, ਦੋਸ਼ੀ ਗ੍ਰਿਫਤਾਰ

ਪਟਿਆਲਾ ਵਿਚ ਦਿਨ ਦਿਹਾੜੇ ਲੜਕੀ ਤੇ ਚਾਕੂ ਨਾਲ ਕੀਤਾ ਹਮਲਾ, ਦੋਸ਼ੀ ਗ੍ਰਿਫਤਾਰ

ਪਟਿਆਲਾ: 19 ਜੁਲਾਈ 2026 (ਬਲਜੀਤ ਸਰਨਾ): ਪਟਿਆਲਾ ਵਿੱਚ ਇੱਕ ਨੌਜਵਾਨ ਵੱਲੋਂ ਇੱਕ ਲੜਕੀ ‘ਤੇ ਹਮਲਾ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਨੂੰ ਸ਼ਿਕਾਇਤ ਮਿਲਣ ਤੋਂ ਕੁਝ ਹੀ ਘੰਟਿਆਂ ਅੰਦਰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਹੋਰ ਕਾਨੂੰਨੀ ਧਾਰਾਵਾਂ ਵੀ ਸ਼ਾਮਲ ਕੀਤੀਆਂ ਜਾਣਗੀਆਂ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੱਲ੍ਹ ਦੁਪਹਿਰ ਪੀੜਤ ਲੜਕੀ ਦੇ ਪਰਿਵਾਰ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤ ਮਿਲਦੇ ਹੀ ਪੁਲਿਸ ਨੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਸ਼ਾਮ ਤੱਕ ਮੁਲਜ਼ਮ ਨੂੰ ਕਾਬੂ ਕਰ ਲਿਆ।

Video:

ਮੁੱਢਲੀ ਪੁੱਛਗਿੱਛ ਦੌਰਾਨ ਦੋਸ਼ੀ ਵੱਲੋਂ ਉਲਝੇ ਹੋਏ ਅਤੇ ਅਸਪਸ਼ਟ ਜਵਾਬ ਦਿੱਤੇ ਗਏ, ਜਿਸ ਕਾਰਨ ਪੁਲਿਸ ਨੂੰ ਸ਼ੱਕ ਹੈ ਕਿ ਉਹ ਮਾਨਸਿਕ ਤੌਰ ‘ਤੇ ਪਰੇਸ਼ਾਨ ਹੋ ਸਕਦਾ ਹੈ। ਇਸ ਸਬੰਧੀ ਪੁਲਿਸ ਨੇ ਉਸ ਦੇ ਪਰਿਵਾਰ ਤੋਂ ਮੈਡੀਕਲ ਰਿਕਾਰਡ ਮੰਗਵਾਏ ਹਨ। ਪੁਲਿਸ ਨੇ ਇਹ ਵੀ ਕਿਹਾ ਕਿ ਜੇ ਜਾਂਚ ਦੌਰਾਨ ਨਸ਼ਾ ਕਰਨ ਜਾਂ ਹੋਰ ਕੋਈ ਤੱਥ ਸਾਹਮਣੇ ਆਉਂਦਾ ਹੈ ਤਾਂ ਉਸ ਅਨੁਸਾਰ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪੁਲਿਸ ਮੁਤਾਬਕ ਪੀੜਤ ਲੜਕੀ ਬਾਲਗ ਹੈ ਅਤੇ ਪੜ੍ਹਾਈ ਕਰ ਰਹੀ ਹੈ। ਉਸ ਨੇ ਆਪਣੇ ਬਿਆਨਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਉਸ ਦੀ ਮੁਲਜ਼ਮ ਨਾਲ ਪਹਿਲਾਂ ਕੋਈ ਜਾਣ-ਪਛਾਣ ਨਹੀਂ ਸੀ ਅਤੇ ਨਾ ਹੀ ਉਸ ਨੂੰ ਹਮਲੇ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਹੈ। ਪੁਲਿਸ ਦੇ ਅਨੁਸਾਰ ਇਹ ਪਹਿਲਾ ਮੌਕਾ ਹੈ ਜਦੋਂ ਮੁਲਜ਼ਮ ਦਾ ਨਾਮ ਇਸ ਤਰ੍ਹਾਂ ਦੇ ਕਿਸੇ ਮਾਮਲੇ ਵਿੱਚ ਸਾਹਮਣੇ ਆਇਆ ਹੈ।

ਫਿਲਹਾਲ ਪੁਲਿਸ ਨੇ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 93 ਤਹਿਤ ਕੇਸ ਦਰਜ ਕੀਤਾ ਹੈ। ਜਾਂਚ ਦੌਰਾਨ ਮਿਲਣ ਵਾਲੇ ਸਬੂਤਾਂ ਅਤੇ ਤੱਥਾਂ ਦੇ ਆਧਾਰ ‘ਤੇ ਹੋਰ ਉਚਿਤ ਧਾਰਾਵਾਂ ਵੀ ਜੋੜੀਆਂ ਜਾਣਗੀਆਂ।

ਪੁਲਿਸ ਨੇ ਕਿਹਾ ਕਿ ਐੱਸਐੱਸਪੀ ਮਨੀ ਸ਼ਰਮਾ, ਐੱਸਪੀ ਸਿਟੀ ਕੁਲਵਿੰਦਰ ਚੀਮਾ ਅਤੇ ਡੀਐੱਸਪੀ ਸਿਟੀ ਸੰਜੀਵ ਸਿੰਘਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਿਸੇ ਵੀ ਗੈਰ-ਸਮਾਜਿਕ ਅਨਸਰ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਜਿਹੇ ਹਰ ਮਾਮਲੇ ਵਿੱਚ ਤੁਰੰਤ ਅਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਫਿਲਹਾਲ ਪੁਲਿਸ ਮਾਮਲੇ ਦੀ ਹਰ ਪੱਖੋਂ ਜਾਂਚ ਕਰ ਰਹੀ ਹੈ ਅਤੇ ਪਰਿਵਾਰ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ‘ਤੇ ਅਗਲੀ ਕਾਰਵਾਈ ਜਾਰੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments