ਹਰਿਆਣਾ, 16 ਅਗਸਤ, 2026 (ਸੰਜੀਵ ਸ਼ਰਮਾ) : ਪ੍ਰਦੇਸ਼ ਦੇ ਉਦਯੋਗ ਅਤੇ ਵਣਜ, ਵਾਤਾਵਰਣ, ਵਣ ਅਤੇ ਜੰਗਲੀ ਜੀਵ, ਵਿਦੇਸ਼ੀ ਸਹਿਯੋਗ ਅਤੇ ਸੈਨਿਕ ਤੇ ਅਰਧ-ਸੈਨਿਕ ਕਲਿਆਣ ਮੰਤਰੀ ਰਾਓ ਨਰਬੀਰ ਸਿੰਘ ਨੇ ਸੋਨੀਪਤ ਦੀ ਪੁਲਿਸ ਲਾਈਨ ਵਿੱਚ ਆਯੋਜਿਤ 80ਵੇਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੇ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਝੰਡਾ ਲਹਿਰਾਇਆ। ਇਸ ਤੋਂ ਪਹਿਲਾਂ ਪੁਲਿਸ ਲਾਈਨ ਦੇ ਨੇੜੇ ਬਣੇ ਸ਼ਹੀਦੀ ਸਮਾਰਕ ‘ਤੇ ਜਾ ਕੇ ਉਨ੍ਹਾਂ ਨੇ ਫੁੱਲਮਾਲਾ ਭੇਟ ਕਰਦਿਆਂ ਵੀਰ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਨਮਨ ਕੀਤਾ। ਉਨ੍ਹਾਂ ਕਿਹਾ ਕਿ ਆਜ਼ਾਦੀ ਦਾ ਇਹ ਤਿਉਹਾਰ ਸਾਨੂੰ ਉਨ੍ਹਾਂ ਮਹਾਨ ਵੀਰਾਂ ਦੇ ਤਿਆਗ, ਤਪੱਸਿਆ ਅਤੇ ਸੰਘਰਸ਼ ਦੀਯਾਦ ਦਿਵਾਉਂਦਾ ਹੈ, ਜਿਨ੍ਹਾਂ ਦੀ ਕੁਰਬਾਨੀ ਕਾਰਨ ਅੱਜ ਅਸੀਂ ਆਜ਼ਾਦ ਭਾਰਤ ਵਿੱਚ ਸਾਹ ਲੈ ਰਹੇ ਹਾਂ। ਕੈਬਨਿਟ ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਅਣਗਿਣਤ ਗਿਆਤ-ਅਗਿਆਤ ਆਜ਼ਾਦੀ ਘੁਲਾਟੀਆਂ ਅਤੇ ਵੀਰ ਸ਼ਹੀਦਾਂ ਦੇ ਤਿਆਗ ਅਤੇ ਕੁਰਬਾਨੀ ਦਾ ਨਤੀਜਾ ਹੈ। ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਸੈਨਿਕਾਂ ਅਤੇ ਅਰਧ-ਸੈਨਿਕ ਬਲਾਂ ਦੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਸੈਨਿਕ ਅਤੇ ਅਰਧ-ਸੈਨਿਕ ਕਲਿਆਣ ਨਿਗਮ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਸ ਲਈ ਇਸ ਸਾਲ 178.14 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਗਨੀਵੀਰਾਂ ਲਈ ਸਰਕਾਰੀ ਸੇਵਾਵਾਂ ਵਿੱਚ 20 ਪ੍ਰਤੀਸ਼ਤ ਰਾਖਵੇਂਕਰਨ ਦਾ ਉਪਬੰਧ ਕੀਤਾ ਗਿਆ ਹੈ। ਹਰਿਆਣਾ ਅਗਨੀਵੀਰ ਨੀਤੀ-2024 ਬਣਾਈ ਗਈ ਹੈ ਅਤੇ ਅਜਿਹਾ ਕਰਨ ਵਾਲਾ ਹਰਿਆਣਾ ਪਹਿਲਾ ਰਾਜ ਹੈ। ਮੰਤਰੀ ਨੇ ਕਿਹਾ ਕਿ ਅੱਜ ਭਾਰਤ ਆਪਣੀ ਸੱਭਿਆਚਾਰਕ ਵਿਰਾਸਤ ਅਤੇ ਰਣਨੀਤਕ ਸ਼ਕਤੀ ਦੇ ਨਾਲ-ਨਾਲ ਤੇਜ਼ੀ ਨਾਲ ਵਧਦੀ ਅਰਥਵਿਵਸਥਾ ਦੇ ਕਾਰਨ ਵੀ ਵਿਸ਼ਵ ਵਿੱਚ ਆਪਣੀ ਮਜ਼ਬੂਤ ਪਛਾਣ ਬਣਾ ਰਿਹਾ ਹੈ।






