ਪਟਿਆਲਾ, 18 ਅਗਸਤ, 2026 (ਕਾਜਲ) : ਸ਼੍ਰੀ ਸਨਾਤਨ ਧਰਮ ਸਭਾ ਰਜਿਸਟਰਡ ਪਟਿਆਲਾ ਦੇ ਪ੍ਰਧਾਨ ਲਾਲਚੰਦ ਜਿੰਦਲ, ਸੀਨੀਅਰ ਉਪ ਪ੍ਰਧਾਨ ਵਿਜੇ ਮੋਹਨ ਗੁਪਤਾ, ਮਹਾਮੰਤਰੀ ਅਨਿਲ ਗੁਪਤਾ ਅਤੇ ਸਕੂਲ ਪ੍ਰਬੰਧਕ ਇੰਜੀਨੀਅਰ ਐੱਮ. ਐੱਮ. ਸਿਆਲ ਦੇ ਸੁਚੱਜੇ ਮਾਰਗਦਰਸ਼ਨ ਹੇਠ ਐਸ.ਡੀ.ਐਸ.ਈ. ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਵਿੱਚ 80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ’ਤੇ ਭਵਿਆ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ।

ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਨਾਲ ਹੋਈ। ਇਸ ਤੋਂ ਬਾਅਦ ਅਧਿਆਪਕ ਯਤੀੰਦਰ ਕੁਮਾਰ ਨੇ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਨਾਲ ਜਾਣ-ਪਛਾਣ ਕਰਵਾਈ ਅਤੇ ਸਾਰਿਆਂ ਦਾ ਸਵਾਗਤ ਕੀਤਾ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਵਿਦਿਆਰਥੀਆਂ ਨੇ ‘ਆਪਰੇਸ਼ਨ ਸਿੰਦੂਰ’, ‘ਐਸਾ ਦੇਸ਼ ਹੈ ਮੇਰਾ’, ‘ਏ ਵਤਨ ਤੇਰਾ ਜਲਵਾ’, ‘ਹਮ ਕਰੇਂ ਰਾਸ਼ਟਰ ਆਰਾਧਨਾ’ ਅਤੇ ‘ਤੇਰੀ ਮਿੱਟੀ ਵਿੱਚ ਮਿਲ ਜਾਵਾਂ’ ਵਰਗੀਆਂ ਪੇਸ਼ਕਾਰੀਆਂ ਰਾਹੀਂ ਦੇਸ਼ ਪ੍ਰਤੀ ਆਪਣਾ ਪਿਆਰ ਪ੍ਰਗਟ ਕੀਤਾ। ਬੱਚਿਆਂ ਦੀਆਂ ਦੇਸ਼ ਭਗਤੀ ਭਰਪੂਰ ਪੇਸ਼ਕਾਰੀਆਂ ਨੇ ਪੂਰੇ ਸਕੂਲ ਦੇ ਮਾਹੌਲ ਨੂੰ ਦੇਸ਼ ਭਗਤੀ ਦੇ ਰੰਗ ਵਿੱਚ ਰੰਗ ਦਿੱਤਾ।
ਇਸ ਮੌਕੇ ਸਕੂਲ ਪ੍ਰਬੰਧਕ ਇੰਜੀਨੀਅਰ ਐੱਮ. ਐੱਮ. ਸਿਆਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜਾ ਦੇਸ਼ ਦੇ ਇਤਿਹਾਸ ਦਾ ਇੱਕ ਮਹੱਤਵਪੂਰਨ ਅਤੇ ਗੌਰਵਮਈ ਦਿਨ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦਾ ਅਰਥ ਸਿਰਫ਼ ਆਜ਼ਾਦ ਦੇਸ਼ ਵਿੱਚ ਰਹਿਣਾ ਨਹੀਂ, ਸਗੋਂ ਇੱਕ ਜ਼ਿੰਮੇਵਾਰ ਨਾਗਰਿਕ ਬਣ ਕੇ ਦੇਸ਼ ਪ੍ਰਤੀ ਆਪਣਾ ਫਰਜ਼ ਨਿਭਾਉਣਾ ਵੀ ਹੈ। ਸਕੂਲ ਦੇ ਪ੍ਰਿੰਸੀਪਲ ਰਿਪੁਦਮਨ ਸਿੰਘ ਨੇ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਅਤੇ ਆਜ਼ਾਦੀ ਸੈਨਾਨੀਆਂ ਵੱਲੋਂ ਦੇਸ਼ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਆਪਣੇ ਫਰਜ਼ਾਂ ਨੂੰ ਸਮਝਣ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਸਮਾਗਮ ਵਿੱਚ ਸ਼ਾਮਲ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਸਮਾਗਮ ਨੂੰ ਸਫਲ ਬਣਾਉਣ ਵਿੱਚ ਵਾਈਸ ਪ੍ਰਿੰਸੀਪਲ ਦਿਨੇਸ਼ ਸ਼ਰਮਾ ਤੋਂ ਇਲਾਵਾ ਅਧਿਆਪਕ ਸੁਨੀਲ ਗਰਗ, ਜਸਦੇਵ ਸਿੰਘ, ਮਮਤਾ, ਪੱਲਵੀ, ਅੰਜੂ ਸ਼ਰਮਾ ਅਤੇ ਹਰਪ੍ਰੀਤ ਕੌਰ ਨੇ ਵਿਸ਼ੇਸ਼ ਯੋਗਦਾਨ ਪਾਇਆ।