Home ਪੰਜਾਬ ਆਜ਼ਾਦੀ ਦਿਵਸ ਮੌਕੇ ਮੋਗਾ ’ਚ ਸ਼ਾਨਦਾਰ ਸਮਾਗਮ, ਡੀਸੀ ਨੇ ਤਿਰੰਗਾ ਲਹਿਰਾ ਕੇ...

ਆਜ਼ਾਦੀ ਦਿਵਸ ਮੌਕੇ ਮੋਗਾ ’ਚ ਸ਼ਾਨਦਾਰ ਸਮਾਗਮ, ਡੀਸੀ ਨੇ ਤਿਰੰਗਾ ਲਹਿਰਾ ਕੇ ਦਿੱਤੀ ਸਲਾਮੀ

0

ਰਿਪੋਰਟਰ: ਲਛਮਣਜੀਤ ਸਿੰਘ ਪੁਰਬਾ

ਮੋਗਾ: 15 ਅਗਸਤ 2026 : ਆਜ਼ਾਦੀ ਦਿਵਸ ਮੌਕੇ ਮੋਗਾ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਧੂਮਧਾਮ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ। ਇਸ ਉਪਰੰਤ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕਰਦਿਆਂ ਪਰੇਡ ਨੂੰ ਸਲਾਮੀ ਦਿੱਤੀ।

ਸਮਾਗਮ ਵਿੱਚ ਵੱਖ-ਵੱਖ ਸੁਰੱਖਿਆ ਦਸਤਿਆਂ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਟੁਕੜੀਆਂ ਨੇ ਪਰੇਡ ਵਿੱਚ ਹਿੱਸਾ ਲਿਆ। ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ, ਜਿਸ ਨੇ ਹਾਜ਼ਰ ਲੋਕਾਂ ਦੀ ਖੂਬ ਵਾਹ-ਵਾਹ ਖੱਟੀ।

ਇਸ ਮੌਕੇ ਦੇਸ਼ ਦੀ ਆਜ਼ਾਦੀ ਅਤੇ ਲੋਕਤੰਤਰ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਗਈ। ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਦੇਸ਼ ਭਗਤੀ ਅਤੇ ਰਾਸ਼ਟਰੀ ਏਕਤਾ ਦਾ ਸੰਦੇਸ਼ ਦਿੱਤਾ ਗਿਆ।

 

Exit mobile version