ਪਟਿਆਲਾ,7 ਅਗਸਤ, 2026 (ਜਗਦੇਵ ਸਿੰਘ ਜੱਗੀ) : ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਪੰਜਾਬੀ ਲੇਖਕ ਗੁਰਬਾਜ਼ ਸਿੰਘ ਦੀ ਪੁਸਤਕ ‘ਹੁਣ ਉਹ ਗੱਲਾਂ ਕਿੱਥੇ‘ ਦਾ ਲੋਕ ਅਰਪਣ 9 ਅਗਸਤ, 2026 ਐਤਵਾਰ ਨੂੰ ਸਵੇਰੇ 9.30 ਵਜੇ ਭਾਸ਼ਾ ਵਿਭਾਗ,ਪੰਜਾਬ, ਸ਼ੇਰਾਂ ਵਾਲਾ ਗੇਟ,ਪਟਿਆਲਾ ਦੇ ਲੈਕਚਰ ਹਾਲ ਵਿਖੇ ਕੀਤਾ ਜਾ ਰਿਹਾ ਹੈ। ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ’ ਨੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪੰਜਾਬੀ ਅਧਿਐਨ ਸਕੂਲ ਦੇ ਪ੍ਰੋਫੈਸਰ ਅਤੇ ਪੰਜਾਬ ਆਰਟਸ ਕੌਂਸਲ ਚੰਡੀਗੜ੍ਹ ਦੇ ਉਪ ਚੇਅਰਮੈਨ ਡਾ. ਯੋਗ ਰਾਜਪ੍ਰਧਾਨਗੀ ਕਰਨਗੇ ਅਤੇ ਪ੍ਰੋਫ਼ੈਸਰ ਆਫ਼ ਜਰਨਲਿਜ਼ਮ ਡਾ. ਹਰਜਿੰਦਰ ਪਾਲ ਸਿੰਘ ਵਾਲੀਆ ਮੁੱਖ ਮਹਿਮਾਨ ਹੋਣਗੇ। ਇਸ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਡਾ. ਮਦਨ ਲਾਲ ਹਸੀਜਾ ਸਾਬਕਾ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ,ਪ੍ਰਸਿੱਧ ਕਹਾਣੀਕਾਰ ਮੁਖਤਿਆਰ ਸਿੰਘ ਖੰਨਾ ਅਤੇ ਗੁਰਪ੍ਰੀਤ ਕੌਰ, ਪ੍ਰਧਾਨ, ਸ਼ੁਭ ਕਰਮਨ ਫਾਊਂਂਡੇਸ਼ਨ, ਪਟਿਆਲਾ ਸ਼ਾਮਿਲ ਹੋਣਗੇ। ਅੱਜ ਕਾਰਜਕਾਰਨੀ ਦੀ ਮੀਟਿੰਗ ਵਿੱਚ ਸਭਾ ਦੇ ਜਨਰਲ ਸਕੱਤਰ ਦਵਿੰਦਰ ਪਟਿਆਲਵੀ, ਸਰਪ੍ਰਸਤ ਬਾਬੂ ਸਿੰਘ ਰੈਹਲ, ਵਿੱਤ ਸਕੱਤਰ ਬਲਬੀਰ ਸਿੰਘ ਦਿਲਦਾਰ ਅਤੇ ਨਵਦੀਪ ਸਿੰਘ ਮੁੰਡੀ ਆਦਿ ਸ਼ਾਮਲ ਸਨ।