Home ਪਟਿਆਲਾ ਅਪਡੇਟ 400 ਨਸ਼ੀਲੀਆਂ ਗੋਲੀਆਂ ਦੇ ਮਾਮਲੇ ’ਚ ਨਾਮਜ਼ਦ ਗੁਰਨਪ੍ਰੀਤ ਸਿੰਘ ਨੂੰ ਮਿਲੀ ਜ਼ਮਾਨਤ

400 ਨਸ਼ੀਲੀਆਂ ਗੋਲੀਆਂ ਦੇ ਮਾਮਲੇ ’ਚ ਨਾਮਜ਼ਦ ਗੁਰਨਪ੍ਰੀਤ ਸਿੰਘ ਨੂੰ ਮਿਲੀ ਜ਼ਮਾਨਤ

0
6 ਜੁਲਾਈ ਨੂੰ ਦਰਜ ਹੋਇਆ ਸੀ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ

ਪਟਿਆਲਾ, 4 ਅਕਤੂਬਰ (ਗੁਰਮੀਤ ਸਿੰਘ ਤੁੰਗ): ਪਟਿਆਲਾ ਤੋਂ ਇੱਕ ਅਹਿਮ ਮਾਮਲੇ ਵਿੱਚ ਮਾਣਯੋਗ ਐਡੀਸ਼ਨਲ ਸੈਸ਼ਨਜ਼ ਜੱਜ ਰਵੀ ਗੁਲਾਟੀ ਦੀ ਅਦਾਲਤ ਨੇ 400 ਨਸ਼ੀਲੀਆਂ ਗੋਲੀਆਂ ਬਰਾਮਦਗੀ ਦੇ ਦੋਸ਼ਾਂ ਹੇਠ ਨਾਮਜ਼ਦ ਵਿਅਕਤੀ ਗੁਰਨਪ੍ਰੀਤ ਸਿੰਘ ਦੀ ਜ਼ਮਾਨਤ ਦੀ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ।

ਮਾਮਲੇ ਦੀ ਪੈਰਵੀ ਕਰ ਰਹੇ ਐਡਵੋਕੇਟ ਹਿਮਾਂਸ਼ੂ ਕੰਠਾ, ਐਡਵੋਕੇਟ ਵਿਸ਼ਵ ਬੱਧ ਅਤੇ ਐਡਵੋਕੇਟ ਹਰਤਸਵਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਨਪ੍ਰੀਤ ਸਿੰਘ ਖ਼ਿਲਾਫ਼ ਬੀਤੀ 6 ਜੁਲਾਈ 2026 ਨੂੰ ਐਨ.ਡੀ.ਪੀ.ਐਸ. (NDPS) ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਪੁਲਿਸ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਕਥਿਤ ਤੌਰ ’ਤੇ ਗੁਰਨਪ੍ਰੀਤ ਸਿੰਘ ਪਾਸੋਂ 400 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ, ਜਿਸ ਉਪਰੰਤ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ।

ਬਚਾਅ ਪੱਖ ਦੇ ਵਕੀਲਾਂ ਵੱਲੋਂ ਇਸ ਮਾਮਲੇ ਸਬੰਧੀ ਮਾਣਯੋਗ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ। ਸੁਣਵਾਈ ਦੌਰਾਨ ਵਕੀਲਾਂ ਨੇ ਕੇਸ ਦੇ ਸਮੁੱਚੇ ਤੱਥਾਂ ਅਤੇ ਕਾਨੂੰਨੀ ਪਹਿਲੂਆਂ ਨੂੰ ਅਦਾਲਤ ਦੇ ਸਾਹਮਣੇ ਪ੍ਰਭਾਵਸ਼ਾਲੀ ਢੰਗ ਨਾਲ ਰੱਖਿਆ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਗੁਰਨਪ੍ਰੀਤ ਸਿੰਘ ਦੀ ਜ਼ਮਾਨਤ ਦੀ ਅਰਜ਼ੀ ਨੂੰ ਮਨਜ਼ੂਰ ਕਰਦਿਆਂ ਉਸਨੂੰ ਰਾਹਤ ਦੇ ਦਿੱਤੀ ਹੈ।

Exit mobile version