Home ਪਟਿਆਲਾ ਅਪਡੇਟ ਗੁਰਤੇਜ ਸਿੰਘ ਅਤਲਾ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ...

ਗੁਰਤੇਜ ਸਿੰਘ ਅਤਲਾ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

0

ਪਟਿਆਲਾ, 3 ਸਤੰਬਰ (ਛਤਰਪਾਲ ਸਿੰਘ): ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦੇ ਐਸ.ਸੀ. ਵਿੰਗ ਦੇ ਪ੍ਰਧਾਨ ਹਰਭਜਨ ਸਿੰਘ ਜੋਗੀਪੁਰ ਅਤੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ’ਤੇ ਗੁਰਤੇਜ ਸਿੰਘ ਅਤਲਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ।

ਨਵੀਂ ਜ਼ਿੰਮੇਵਾਰੀ ਮਿਲਣ ’ਤੇ ਗੁਰਤੇਜ ਸਿੰਘ ਅਤਲਾ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਉਹ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਾਰਟੀ ਦੀਆਂ ਚੋਣਾਂ ਨਾਲ ਸਬੰਧਤ ਗਤੀਵਿਧੀਆਂ ਅਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਮਿਲ ਕੇ ਕੰਮ ਕੀਤਾ ਜਾਵੇਗਾ। ਅਤਲਾ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਪੂਰੀ ਵਚਨਬੱਧਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ।

Exit mobile version