ਕੁਰੂਕਸ਼ੇਤਰ, 5 ਅਗਸਤ, 2026 (ਸੰਜੀਵ ਸ਼ਰਮਾ) : ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਪਿਹੋਵਾ ਵਿੱਚ ਇੱਕ ਗੰਦੇ ਨਾਲੇ ਵਿੱਚੋਂ ਗੁਟਕਾ ਸਾਹਿਬ, ਹਿੰਦੂ ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਅਤੇ ਹੋਰ ਧਾਰਮਿਕ ਸਮੱਗਰੀ ਮਿਲਣ ਤੋਂ ਬਾਅਦ ਇਲਾਕੇ ਵਿੱਚ ਰੋਸ ਪੈਦਾ ਹੋ ਗਿਆ।
ਜਾਣਕਾਰੀ ਅਨੁਸਾਰ, ਇੱਕ ਬੱਚੀ ਵੱਲੋਂ ਗੁਟਕਾ ਸਾਹਿਬ ਚੁੱਕ ਕੇ ਲਿਆਂਦੇ ਜਾਣ ਤੋਂ ਬਾਅਦ ਮਾਮਲੇ ਦਾ ਖੁਲਾਸਾ ਹੋਇਆ। ਇਸ ਤੋਂ ਬਾਅਦ ਲੋਕਾਂ ਨੇ ਨਾਲੇ ਦੀ ਜਾਂਚ ਕੀਤੀ ਤਾਂ ਉੱਥੇ ਹੋਰ ਧਾਰਮਿਕ ਗ੍ਰੰਥ ਅਤੇ ਸਮੱਗਰੀ ਵੀ ਮਿਲੀ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣ ਅਤੇ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਕੇ ਬਣਦੀ ਕਾਨੂੰਨੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।






