Home ਪਟਿਆਲਾ ਅਪਡੇਟ ਹਰਮਨਦੀਪ ਸਿੰਘ ਹੰਸ ਨੇ ਸੰਭਾਲਿਆ ਪਟਿਆਲਾ ਦੇ ਐਸਐਸਪੀ ਦਾ ਅਹੁਦਾ, ਨਸ਼ਿਆਂ ਤੇ...

ਹਰਮਨਦੀਪ ਸਿੰਘ ਹੰਸ ਨੇ ਸੰਭਾਲਿਆ ਪਟਿਆਲਾ ਦੇ ਐਸਐਸਪੀ ਦਾ ਅਹੁਦਾ, ਨਸ਼ਿਆਂ ਤੇ ਅਪਰਾਧ ਖ਼ਿਲਾਫ਼ ਕਾਰਵਾਈ ’ਤੇ ਜ਼ੋਰ

Harmandeep Singh Hans Takes Charge as Patiala SSP, Focuses on Crime and Drug Control

0

ਪਟਿਆਲਾ, 3 ਸਤੰਬਰ 2026 (ਬਲਜੀਤ ਸਰਨਾ):ਹਰਮਨਦੀਪਸਿੰਘ ਹੰਸ ਨੇ ਪਟਿਆਲਾ ਦੇ ਨਵੇਂ ਐਸਐਸਪੀ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਜ਼ਿਲ੍ਹੇ ਵਿੱਚ ਪੁਲਿਸ ਦੀਆਂ ਮੁੱਖ ਤਰਜੀਹਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਐਸਐਸਪੀ ਹੰਸ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਦਰਜ ਅਪਰਾਧਿਕ ਮਾਮਲਿਆਂ ਨੂੰ ਜਲਦ ਨਿਪਟਾਉਣ ਲਈ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਲੰਬਿਤ ਮਾਮਲਿਆਂ ਦੀ ਜਾਂਚ ਨੂੰ ਗੰਭੀਰਤਾ ਨਾਲ ਲੈਂਦਿਆਂ ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਨਸ਼ਿਆਂ ਖ਼ਿਲਾਫ਼ ਚੱਲ ਰਹੀਯੁੱਧ ਨਸ਼ਿਆਂ ਵਿਰੁੱਧਮੁਹਿੰਮ ਨੂੰ ਪਟਿਆਲਾ ਵਿੱਚ ਹੋਰ ਤੇਜ਼ ਕਰਨ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂਤੇ ਸਖ਼ਤ ਨਿਗਰਾਨੀ ਰੱਖੀ ਜਾਵੇਗੀ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਅਮਨਕਾਨੂੰਨ ਕਾਇਮ ਰੱਖਣਾ ਪੁਲਿਸ ਦੀ ਮੁੱਖ ਤਰਜੀਹ ਰਹੇਗੀ। ਸ਼ਹਿਰ ਵਿੱਚ ਹੋਣ ਵਾਲੇ ਧਰਨਿਆਂ ਅਤੇ ਪ੍ਰਦਰਸ਼ਨਾਂ ਦੌਰਾਨ ਵੀ ਪੁਲਿਸ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ, ਤਾਂ ਜੋ ਪ੍ਰਦਰਸ਼ਨਕਾਰੀਆਂ ਨੂੰ ਆਪਣੇ ਲੋਕਤੰਤਰਿਕ ਹੱਕਾਂ ਦੀ ਵਰਤੋਂ ਕਰਨ ਵਿੱਚ ਦਿੱਕਤ ਨਾ ਆਵੇ ਅਤੇ ਆਮ ਲੋਕਾਂ ਨੂੰ ਆਵਾਜਾਈ ਸਬੰਧੀ ਪਰੇਸ਼ਾਨੀ ਨਾ ਹੋਵੇ ਐਸਐਸਪੀ ਹੰਸ ਨੇ ਲੋਕਾਂ ਨੂੰ ਪੁਲਿਸ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਅਪਰਾਧ ਜਾਂ ਗੈਰਕਾਨੂੰਨੀ ਗਤੀਵਿਧੀ ਬਾਰੇ ਜਾਣਕਾਰੀ ਹੋਣਤੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਅਜਿਹੀ ਜਾਣਕਾਰੀਤੇ ਤੁਰੰਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਲੋਕਾਂ ਦੀ ਸੁਰੱਖਿਆ ਅਤੇ ਜ਼ਿਲ੍ਹੇ ਵਿੱਚ ਮਜ਼ਬੂਤ ਅਮਨਕਾਨੂੰਨ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ

Exit mobile version