ਹਰਿਆਣਾ, 5 ਜੁਲਾਈ (ਸੰਜੀਵ ਸ਼ਰਮਾ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪਠਾਨਕੋਟ ਦੇ ਸੁਜਾਨਪੁਰ ਵਿਖੇ ਇੱਕ ਜਨਸਭਾ ਵਿੱਚ ਸ਼ਿਰਕਤ ਕਰਨ ਲਈ ਪੰਜਾਬ ਦਾ ਦੌਰਾ ਕਰਨਗੇ। ਉਹ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਪੰਜਾਬ ਦੇ ਚੱਕਰ ਲਗਾ ਰਹੇ ਹਨ। ਇੱਥੇ ਇਹ ਜ਼ਿਕਰਯੋਗ ਹੈ ਕਿ ਭਾਜਪਾ (BJP) ਨੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਲਿਆਂ ਹੀ ਲੜਨ ਦਾ ਐਲਾਨ ਕੀਤਾ ਹੋਇਆ ਹੈ।
