Homeਹਰਿਆਣਾਵਿਕਸਿਤ ਭਾਰਤ ਦੇ ਨਾਲ ਵਿਕਸਿਤ ਹਰਿਆਣਾ ਦੇ ਸੰਕਲਪ ਨੂੰ ਅੱਗੇ ਵਧਾ ਰਹੀ ਹਰਿਆਣਾ ਸਰਕਾਰ: ਮੰਤਰੀ ਕ੍ਰਿਸ਼ਨ ਲਾਲ ਪੰਵਾਰ

ਵਿਕਸਿਤ ਭਾਰਤ ਦੇ ਨਾਲ ਵਿਕਸਿਤ ਹਰਿਆਣਾ ਦੇ ਸੰਕਲਪ ਨੂੰ ਅੱਗੇ ਵਧਾ ਰਹੀ ਹਰਿਆਣਾ ਸਰਕਾਰ: ਮੰਤਰੀ ਕ੍ਰਿਸ਼ਨ ਲਾਲ ਪੰਵਾਰ

Haryana Government advances the vision of a developed Haryana and India

ਹਰਿਆਣਾ, 16 ਅਗਸਤ, 2026 (ਸੰਜੀਵ ਸ਼ਰਮਾ) : ਪਾਣੀਪਤ ਦੇ ਸ਼ਿਵਾਜੀ ਸਟੇਡੀਅਮ ਵਿੱਚ ਆਯੋਜਿਤ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦੇ ਸਮਾਰੋਹ ਵਿੱਚ ਹਰਿਆਣਾ ਦੇ ਵਿਕਾਸ ਅਤੇ ਪੰਚਾਇਤ, ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਸ਼੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਜ਼ਿਲ੍ਹਾ ਸਕੱਤਰੇਤ ਸਥਿਤ ਸ਼ਹੀਦੀ ਸਮਾਰਕ ‘ਤੇ ਫੁੱਲ ਅਰਪਿਤ ਕਰਕੇ ਵੀਰ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਸਮਾਰੋਹ ਵਿੱਚ ਵਿਭਿੰਨ ਖੇਤਰਾਂ ਵਿੱਚ ਪ੍ਰਾਪਤੀਆਂ ਹਾਸਲ ਕਰਨ ਵਾਲੀਆਂ ਸਖਸ਼ੀਅਤਾਂ ਅਤੇ ਗੈਲੇਂਟਰੀ ਐਵਾਰਡ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਕੈਬਨਿਟ ਮੰਤਰੀ ਸ਼੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਕਿਹਾ ਕਿ ਅੱਜ ਦਾ ਦਿਨ ਦੇਸ਼ ਦੀ ਆਜ਼ਾਦੀ ਲਈ ਆਪਣਾ ਸਭ ਕੁਝ ਨਿਓਛਾਵਰ ਕਰਨ ਵਾਲੇ ਗਿਆਤ-ਅਗਿਆਤ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਨਮਨ ਕਰਨ ਦਾ ਅਵਸਰ ਹੈ ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਸਮੇਤ ਅਣਗਿਣਤ ਆਜ਼ਾਦੀ ਘੁਲਾਟੀਆਂ ਦੇ ਤਿਆਗ ਅਤੇ ਕੁਰਬਾਨੀ ਨਾਲ ਦੇਸ਼ ਨੂੰ 1947 ਵਿੱਚ ਅੰਗਰੇਜ਼ੀ ਸ਼ਾਸਨ ਤੋਂ ਮੁਕਤੀ ਮਿਲੀ। ਸਾਡੇ ਸੰਵਿਧਾਨ ਨਿਰਮਾਤਾਵਾਂ ਨੇ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਦੇ ਮੁੱਲਾਂ ‘ਤੇ ਲੋਕਤੰਤਰ ਦੀ ਮਜ਼ਬੂਤ ਨੀਂਹ ਰੱਖੀ, ਜਿਸ ਨੂੰ ਦੇਸ਼ ਨੇ ਪਿਛਲੇ ਅੱਠ ਦਹਾਕਿਆਂ ਵਿੱਚ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਧਰਤੀ ਵੀਰਤਾ, ਤਿਆਗ ਅਤੇ ਦੇਸ਼ ਭਗਤੀ ਦੀ ਧਰਤੀ ਹੈ। 10 ਮਈ 1857 ਨੂੰ ਅੰਬਾਲਾ ਤੋਂ ਉੱਠੀ ਆਜ਼ਾਦੀ ਅੰਦੋਲਨ ਦੀ ਚੰਗਿਆੜੀ ਨੇ ਪੂਰੇ ਦੇਸ਼ ਵਿੱਚ ਆਜ਼ਾਦੀ ਦੀ ਅਲਖ ਜਗਾਈ ਸੀ। ਉਨ੍ਹਾਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਵੀਰ ਸੈਨਿਕਾਂ ਨੂੰ ਨਮਨ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦੇ ਸਤਿਕਾਰ ਅਤੇ ਭਲੇ ਨੂੰ ਸਰਕਾਰ ਨੇ ਹਮੇਸ਼ਾ ਸਰਵਉੱਚ ਪ੍ਰਾਥਮਿਕਤਾ ਦਿੱਤੀ ਹੈ। ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਆਤਮ-ਨਿਰਭਰਤਾ, ਨਵੀਨਤਾ ਅਤੇ ਆਰਥਿਕ ਵਿਕਾਸ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਹਰਿਆਣਾ ਵੀ ਦੇਸ਼ ਦੀ ਅਰਥਵਿਵਸਥਾ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਰਾਜਾਂ ਵਿੱਚ ਸ਼ਾਮਲ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments