Homeਹਰਿਆਣਾਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਹਰਿਆਣਾ ਸਰਕਾਰ ਦਾ ਵੱਡਾ ਫੈਸਲਾ

ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਹਰਿਆਣਾ ਸਰਕਾਰ ਦਾ ਵੱਡਾ ਫੈਸਲਾ

Haryana Government Announces Major Initiatives to Encourage Organic Farming and Promote Sustainable Agriculture Across the State.

ਚੰਡੀਗੜ੍ਹ, 4 ਨਵੰਬਰ, 2026 (ਸੰਜੀਵ ਸ਼ਰਮਾ ) : ਹਰਿਆਣਾ ਵਿੱਚ ਜੈਵਿਕ ਖੇਤੀ ਨੂੰ ਵਿਆਪਕ ਪੱਧਰ ‘ਤੇ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੱਲੋਂ ਕੀਤੇ ਗਏ ਬਜਟ ਐਲਾਨ ‘ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਤੇਜ਼ੀ ਨਾਲ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਦੱਸਿਆ ਕਿ ਸੂਬਾ ਸਰਕਾਰ ਕੁਦਰਤੀ ਅਤੇ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਸ੍ਰੀ ਰਾਣਾ ਨੇ ਦੱਸਿਆ ਕਿ ‘ਮੇਰੀ ਫ਼ਸਲ ਮੇਰਾ ਬਿਓਰਾ‘ ਪੋਰਟਲ ‘ਤੇ ਰਜਿਸਟਰਡ ਕਿਸਾਨਾਂ ਨੂੰ ਜੈਵਿਕ ਖਾਦ ‘ਤੇ 80 ਫ਼ੀਸਦੀ ਤੱਕ ਦੀ ਭਾਰੀ ਸਬਸਿਡੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਜੈਵਿਕ ਖਾਦਾਂ ਦੀ ਵਿਕਰੀ ਨੂੰ ਸੁਖਾਲਾ ਬਣਾਉਣ ਲਈ ਵਿਕਰੇਤਾਵਾਂ ਨੂੰ 5 ਕਿਲੋਗ੍ਰਾਮ ਤੱਕ ਦੀ ਛੋਟੀ ਪੈਕਿੰਗ ਦੀ ਵਿਕਰੀ ਸਬੰਧੀ ਲਾਇਸੈਂਸ ਪ੍ਰਕਿਰਿਆ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਗਿਆ ਹੈ। ਸ੍ਰੀ ਸ਼ਿਆਮ ਸਿੰਘ ਰਾਣਾ ਨੇ ਵਿਭਾਗੀ ਕਾਰਵਾਈ ਦੀ ਜਾਣਕਾਰੀ ਦਿੰਦਿਆਂ ਸਪੱਸ਼ਟ ਕੀਤਾ ਕਿ ਫਰਮੈਂਟਿਡ ਆਰਗੈਨਿਕ ਮੈਨਿਊਰ (FOM), ਲਿਕਵਿਡ ਫਰਮੈਂਟਿਡ ਆਰਗੈਨਿਕ ਮੈਨਿਊਰ (LFOM) ਅਤੇ ਫਾਸਫੇਟ ਰਿਚ ਆਰਗੈਨਿਕ ਮੈਨਿਊਰ (PROM) ਵਰਗੀਆਂ ਜੈਵਿਕ ਖਾਦਾਂ ਦੀ 5 ਕਿਲੋਗ੍ਰਾਮ ਤੱਕ ਦੀ ਛੋਟੀ ਪੈਕਿੰਗ ਅਤੇ 10 ਮੀਟ੍ਰਿਕ ਟਨ ਤੱਕ ਦਾ ਸਟਾਕ ਰੱਖਣ ਵਾਲੇ ਡੀਲਰਾਂ ਨੂੰ ਲਾਇਸੈਂਸਿੰਗ ਨਿਯਮਾਂ ਵਿੱਚ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਜਲਦੀ ਹੀ ਇਸ ਨੂੰ ਲਾਗੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਨਾਲ ਨਾ ਸਿਰਫ਼ ਸੂਬੇ ਵਿੱਚ ਜੈਵਿਕ ਉਤਪਾਦਾਂ ਦੀ ਵਰਤੋਂ ਵਧੇਗੀ, ਸਗੋਂ ਛੋਟੇ ਵਿਕਰੇਤਾਵਾਂ ਨੂੰ ਕਾਰੋਬਾਰ ਕਰਨ ਵਿੱਚ ਆਸਾਨੀ ਹੋਵੇਗੀ ਅਤੇ ਕਿਸਾਨਾਂ ਨੂੰ ਵੀ ਸਬਸਿਡੀ ਦਾ ਸਿੱਧਾ ਲਾਭ ਮਿਲੇਗਾ।

RELATED ARTICLES
- Advertisment -
Google search engine
Google search engine
Google search engine

Most Popular

Recent Comments